ਅਮਲੋਹ ਵਿਖੇ ਭਾਰਤ ਵਿਕਾਸ ਪਰਿਸ਼ਦ, ਅਮਲੋਹ ਵੱਲੋਂ ਸ਼ੰਕਰਾ ਹਸਪਤਾਲ, ਲੁਧਿਆਣਾ ਦੇ ਸਹਿਯੋਗ ਨਾਲ ਮੁਫ਼ਤ ਅੱਖਾਂ ਦਾ ਚੈਕਅੱਪ ਅਤੇ ਆਪਰੇਸ਼ਨ ਕੈਂਪ ਲਗਾਇਆ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦੇ ਹੋਏ ਸੰਸਥਾ ਦੇ ਪ੍ਰਧਾਨ ਬ੍ਰਿਜ ਭੂਸ਼ਣ ਗਰਗ ਨੇ ਦੱਸਿਆ ਕਿ ਇਹ ਕੈਂਪ ਸਵਰਗਵਾਸੀ ਸਰਦਾਰਨੀ ਹਰਪ੍ਰੀਤ ਕੌਰ ਪਤਨੀ ਸ ਕਰਮਜੀਤ ਸਿੰਘ (ਬੋਬੀ) ਦੀ ਯਾਦ ਵਿੱਚ ਲਗਾਇਆ ਜਾ ਰਿਹਾ ਹੈ।
ਇਹ ਕੈਂਪ 24 ਅਗਸਤ ਦਿਨ ਸੋਮਵਾਰ ਨੂੰ ਸਵੇਰੇ 9 ਵਜੇ ਤੋਂ ਦੁਪਹਿਰ 2 ਵਜੇ ਤੱਕ ਸ਼੍ਰੀ ਰਾਮ ਲੀਲਾ ਹਾਲ, ਦੁਸਹਿਰਾ ਗਰਾਊਂਡ, ਨੇੜੇ ਬੁੱਗਾ ਬੱਸ ਸਟੈਂਡ, ਅਮਲੋਹ ਵਿਖੇ ਲਗਾਇਆ ਜਾਵੇਗਾ। ਕੈਂਪ ਦੌਰਾਨ ਮਰੀਜ਼ਾਂ ਦੀਆਂ ਅੱਖਾਂ ਦਾ ਮੁਫ਼ਤ ਚੈਕਅੱਪ ਕੀਤਾ ਜਾਵੇਗਾ ਅਤੇ ਲੋੜਵੰਦ ਮਰੀਜ਼ਾਂ ਦੇ ਆਪਰੇਸ਼ਨ ਵੀ ਕਰਵਾਏ ਜਾਣਗੇ ਅਤੇ ਦਵਾਈਆਂ ਵੀ ਦੀਤੀਆਂ ਜਾਣਗੀਆਂ। ਪ੍ਰਬੰਧਕਾਂ ਵੱਲੋਂ ਇਲਾਕਾ ਵਾਸੀਆਂ ਨੂੰ ਇਸ ਸੇਵਾ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਕੀਤੀ ਗਈ ਹੈ।
ਭਾਰਤ ਵਿਕਾਸ ਪ੍ਰੀਸ਼ਦ ਵੱਲੋਂ ਅੱਖਾਂ ਦਾ ਚੈਕਅੱਪ ਅਤੇ ਆਪਰੇਸ਼ਨ ਕੈਂਪ 24 ਅਗਸਤ ਨੂੰ