
ਸੋਹਣ ਸਿੰਘ ਠੰਡਲ ਮੁੜ ਤੋਂ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋ ਗਏ ਹਨ।

ਸੋਹਣ ਸਿੰਘ ਠੰਡਲ ਕੁਝ ਸਮਾਂ ਪਹਿਲਾਂ ਭਾਜਪਾ ਵਿੱਚ ਸ਼ਾਮਲ ਹੋ ਗਏ ਸਨ।
ਸਾਬਕਾ ਮੰਤਰੀ ਸੋਹਣ ਸਿੰਘ ਠੰਡਲ ਦੀ ਅੱਜ ਘਰ ਵਾਪਸੀ ਹੋ ਗਈ ਹੈ। ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਵੱਲੋਂ ਠੰਡਲ ਨੂੰ ਪਾਰਟੀ ਵਿੱਚ ਸ਼ਾਮਲ ਕਰਵਾਇਆ ਗਿਆ। ਮਾਹਿਲਪੁਰ ਅਤੇ ਚੱਬੇਵਾਲ ਵਿਧਾਨ ਸਭਾ ਹਲਕਿਆਂ ਤੋਂ ਠੰਡਲ ਚਾਰ ਵਾਰ ਵਿਧਾਇਕ ਰਹਿ ਚੁੱਕੇ ਹਨ। ਸਦੰਬਰ 2024 ਵਿੱਚ ਅਕਾਲੀ ਆਗੂ ਸੋਹਣ ਸਿੰਘ ਠੰਡਲ ਭਾਜਪਾ ਵਿੱਚ ਸ਼ਾਮਲ ਹੋ ਗਏ ਸਨ।
