ਪੰਜਾਬ ਪੁਲਿਸ ਦੀ ਵੱਡੀ ਕਾਰਵਾਈ, ਕਰੋੜਾਂ ਦੀ ਹੈਰੋਇਨ ਸਮੇਤ 2 ਮੁਲਜ਼ਮਾਂ ਨੂੰ ਕੀਤਾ ਗ੍ਰਿਫਤਾਰ

Punjab police arrested 2 accused with heroin worth crores News: ਪੰਜਾਬ ਪੁਲਿਸ ਨੇ ਨਸ਼ਾ ਤਸਕਰਾਂ ਖਿਲਾਫ ਕਾਰਵਾਈ ਕਰਦੇ ਹੋਏ ਅੰਤਰਰਾਸ਼ਟਰੀ ਡਰੱਗ ਸਿੰਡੀਕੇਟ ਦੇ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਸੁਖਦੀਪ ਸਿੰਘ ਅਤੇ ਕ੍ਰਿਸ਼ਨ ਵਜੋਂ ਹੋਈ ਹੈ।

ਪੁਲਿਸ ਨੇ ਮੁਲਜ਼ਮਾਂ ਕੋਲੋਂ ਡੇਢ ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਉਹ ਦਿੱਲੀ ਵਿੱਚ ਰਹਿਣ ਵਾਲੇ ਆਪਣੇ ਅਫਗਾਨ ਹੈਂਡਲਰਾਂ ਦੇ ਸੰਪਰਕ ਵਿੱਚ ਸਨ। ਹੈਂਡਲਰ ਅੰਤਰਰਾਸ਼ਟਰੀ ਡਰੱਗ ਕਾਰਟੈਲ ਦਾ ਹਿੱਸਾ ਹਨ।

ਡੀਜੀਪੀ ਪੰਜਾਬ ਗੌਰਵ ਯਾਦਵ ਨੇ ਸੋਸ਼ਲ ਮੀਡੀਆ ਅਕਾਊਂਟ ਐਕਸ ‘ਤੇ ਪੋਸਟ ਕਰਕੇ ਇਸ ਦੀ ਜਾਣਕਾਰੀ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਮੁਹਾਲੀ ਪੁਲਿਸ ਨੇ ਉਕਤ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਸ ਦੇ ਨਾਲ ਹੀ ਪੁਲਿਸ ਉਨ੍ਹਾਂ ਦੀ ਜਾਂਚ ‘ਚ ਜੁਟੀ ਹੈ।

Leave a Reply

Your email address will not be published. Required fields are marked *