ਮੁੱਖ ਚੋਣ ਅਫ਼ਸਰ, ਪੰਜਾਬ, ਚੰਡੀਗੜ੍ਹ ਜੀ ਵੱਲੋਂ ਸਪੈਸ਼ਲ ਇੰਟੈਂਸਿਵ ਰਿਵੀਜ਼ਨ-2026 ਤਹਿਤ ਐਨਿਊਮਰੇਸ਼ਨ ਮੁਹਿੰਮ ਦਾ ਕੰਮ ਸਫਲਤਾਪੂਰਵਕ ਮੁਕੰਮਲ ਕਰਨ ਤੇ ਜ਼ਿਲ੍ਹਾ ਫਾਜ਼ਿਲਕਾ ਦੇ 19 ਬੀ.ਐਲ.ਓਜ਼ ਨੂੰ ਪ੍ਰਸ਼ੰਸਾ ਸਰਟੀਫਿਕੇਟ ਭੇਜੇ ਗਏ ਸਨ।
ਇਸ ਸਬੰਧੀ ਅੱਜ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਫਾਜ਼ਿਲਕਾ ਸ੍ਰੀਮਤੀ ਅਮਰਪ੍ਰੀਤ ਕੌਰ ਸੰਧੂ ਵੱਲੋਂ ਸ਼ਾਨਦਾਰ ਕਾਰਗੁਜ਼ਾਰੀ ਵਿਖਾਉਣ ਵਾਲੇ ਬੀ.ਐਲ.ਓਜ਼ ਨੂੰ ਪ੍ਰਸ਼ੰਸਾ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਵਧੀਕ ਜ਼ਿਲ੍ਹਾ ਚੋਣ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ ਡਾ. ਮਨਦੀਪ ਕੌਰ ਵੀ ਵਿਸ਼ੇਸ਼ ਤੌਰ ਤੇ ਮੌਜੂਦ ਸਨ।
ਇਸ ਮੌਕੇ ਜ਼ਿਲ੍ਹਾ ਚੋਣ ਅਫ਼ਸਰ ਨੇ ਕਿਹਾ ਕਿ ਲੋਕਤੰਤਰ ਦੀ ਮਜ਼ਬੂਤੀ ਅਤੇ ਚੋਣ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਵਿੱਚ ਬੀ.ਐਲ.ਓਜ਼ (ਬੂਥ ਲੈਵਲ ਅਫ਼ਸਰਾਂ) ਦੀ ਭੂਮਿਕਾ ਸਭ ਤੋਂ ਅਹਿਮ ਹੁੰਦੀ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਇਨ੍ਹਾਂ ਅਧਿਕਾਰੀਆਂ ਨੇ ਹੇਠਲੇ ਪੱਧਰ ਤੱਕ ਜਾ ਕੇ ਹਰੇਕ ਯੋਗ ਵੋਟਰ ਤੱਕ ਪਹੁੰਚ ਬਣਾਈ ਹੈ, ਜੋ ਕਿ ਬੇਹੱਦ ਸ਼ਲਾਘਾਯੋਗ ਹੈ। ਉਨ੍ਹਾਂ ਸਮੂਹ ਸਟਾਫ ਨੂੰ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਲਗਨ ਅਤੇ ਇਮਾਨਦਾਰੀ ਨਾਲ ਕੰਮ ਕਰਨ ਲਈ ਪ੍ਰੇਰਿਤ ਕੀਤਾ।
ਇਸ ਮੌਕੇ ਚੋਣ ਤਹਿਸੀਲਦਾਰ ਫਾਜ਼ਿਲਕਾ ਸ੍ਰੀਮਤੀ ਵਿਭੂ ਜੈਨ ਅਤੇ ਚੋਣ ਵਿਭਾਗ ਦਾ ਸਮੂਹ ਸਟਾਫ ਵੀ ਹਾਜ਼ਰ ਸੀ।