ਪੰਜਾਬ ਸਰਕਾਰ ਖੇਡ ਵਿਭਾਗ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਖੇਡਾਂ ਵਤਨ ਪੰਜਾਬ ਦੀਆਂ 2026 ਸੀਜ਼ਨ-4 ਤਹਿਤ ਅੱਜ ਤੀਜੇ ਦਿਨ ਬਲਾਕ ਫਾਜ਼ਿਲਕਾ, ਅਬੋਹਰ ਅਤੇ ਖੂਈਆਂ ਸਰਵਰ ਦੇ ਬਲਾਕ ਪੱਧਰੀ ਖੇਡ ਮੁਕਾਬਲੇ ਸਾਨੋ ਸੋਕਤ ਨਾਲ ਸਮਾਪਤ ਹੋਏ। ਜਿਸ ਵਿੱਚ ਅੰਡਰ 21-30,31-40,41-50, 51-60, 61-70 ਅਤੇ 70 ਤੋਂ ਉਪਰ ਦੇ ਮੈਨ/ਵੂਮੈਨ ਦੀਆਂ ਖੇਡਾਂ ਕਰਵਾਈਆਂ ਗਈਆਂ।
ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਖੇਡ ਅਫਸਰ ਸ. ਰੁਪਿੰਦਰ ਸਿੰਘ ਬਰਾੜ ਨੇ ਦੱਸਿਆ ਕਿ ਬਲਾਕ ਜਲਾਲਾਬਾਦ ਅਤੇ ਅਰਨੀਵਾਲਾ ਸੇ਼ਖ ਸੁਭਾਨ ਦੇ ਖੇਡ ਮੁਕਾਬਲਿਆਂ ਦੀਆਂ ਤਰੀਕਾਂ ਅਤੇ ਸਥਾਨ 21 ਸਤੰਬਰ ਤੋਂ ਬਾਅਦ ਜਨਤਕ ਹੋਣਗੀਆਂ। ਇਨ੍ਹਾਂ ਖੇਡ ਮੁਕਾਬਲਿਆਂ ਵਿੱਚ ਅੰਡਰ: 14 ਤੋਂ 70 ਸਾਲ ਤੋਂ ਵੱਧ ਉਮਰ ਦੇ ਲੜਕੇ-ਲੜਕੀਆਂ, ਮਹਿਲਾ-ਪੁਰਸ਼ ਗੇਮ ਐਥਲੈਟਿਕਸ, ਫੁੱਟਬਾਲ, ਕਬੱਡੀ(ਨ.ਸ), ਕਬੱਡੀ(ਸ.ਸ), ਖੋਹ-ਖੋਹ, ਵਾਲੀਬਾਲ (ਸਮੈਸਿਗ), ਵਾਲੀਬਾਲ (ਸੂਟਿੰਗ) ਵਿੱਚ ਭਾਗ ਲੈ ਸਕਦੇ ਹਨ।
ਉਨ੍ਹਾਂ ਦੱਸਿਆ ਕਿ ਇਨ੍ਹਾਂ ਖੇਡਾਂ ਵਿੱਚ ਭਾਗ ਲੈਣ ਦੇ ਚਾਹਵਾਨ ਖਿਡਾਰੀ https://sports.punjab.gov.in ਤੇ ਆਪਣੀ ਆਨਲਾਇਨ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ। ਇਨ੍ਹਾਂ ਖੇਡ ਮੁਕਾਬਲਿਆਂ ਵਿੱਚ ਭਾਗ ਲੈਣ ਵਾਲਾ ਖਿਡਾਰੀ ਪੰਜਾਬ ਦਾ ਵਸਨੀਕ ਹੋਣਾ ਚਾਹੀਦਾ ਹੈ ਜਾਂ ਪੰਜਾਬ ਦੇ ਕਿਸੇ ਵਿਦਿਅਕ ਅਦਾਰੇ ਵਿੱਚ ਪੜਦਾ ਹੋਣਾ ਚਾਹੀਦਾ ਹੈ। ਉਸ ਕੋਲ ਸਬੂਤ ਲਈ ਰਿਹਾਇਸ਼ੀ ਸਰਟੀਫਿਕੇਟ ਜਾਂ ਪੰਜਾਬ ਦਾ ਆਧਾਰ ਕਾਰਡ ਜਾਂ ਵਿਦਿਅਕ ਅਦਾਰੇ ਦਾ ਆਈ.ਡੀ ਕਾਰਡ ਹੋਣਾ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਖਿਡਾਰੀ ਨੂੰ ਟੂਰਨਾਮੈਂਟ ਵਿੱਚ ਭਾਗ ਲੈਣ ਲਈ ਬੱਸ ਕਿਰਾਇਆ ਨਹੀਂ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਨ੍ਹਾਂ ਬਲਾਕ ਪੱਧਰੀ ਟੂਰਨਾਮੈਂਟ ਦੇ ਸਬੰਧ ਵਿੱਚ ਵਧੇਰੇ ਜਾਣਕਾਰੀ ਲਈ ਇਸ ਦਫਤਰ ਦੇ ਕਰਮਚਾਰੀ ਜਤਿੰਦਰ ਸਿੰਘ ਸੀਨੀਅਰ ਸਹਾਇਕ ਨਾਲ ਮੋਬਾਇਲ ਨੰ: 98887-88785 ਤੇ ਸੰਪਰਕ ਕੀਤਾ ਜਾ ਸਕਦਾ ਹੈ।