ਵਿਧਾਇਕ ਫਾਜਿਲਕਾ ਸ੍ਰੀ ਨਰਿੰਦਰਪਾਲ ਸਿੰਘ ਸਵਨਾ ਦੀ ਧਰਮਪਤਨੀ ਮੈਡਮ ਖੁਸ਼ਬੂ ਸਵਨਾ ਵੱਲੋਂ ਅੱਜ ਪਿੰਡ ਰੂਪਨਗਰ ਵਿਖੇ

ਪਿੰਡ ਦੇ ਯੂਥ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਕ੍ਰਿਕੇਟ ਕਿੱਟ ਅਤੇ ਵਾਲੀਬਾਲ ਕਿੱਟ ਭੇਟ ਕੀਤੀਆਂ ਗਈਆਂ

ਮੈਡਮ ਖੁਸ਼ਬੂ ਨੇ ਕਿਹਾ ਕਿ ਨੌਜਵਾਨ ਕਿਸੇ ਵੀ ਸਮਾਜ ਦੀ ਰੀੜ੍ਹ ਦੀ ਹੱਡੀ ਹੁੰਦੇ ਹਨ। ਜੇਕਰ ਨੌਜਵਾਨਾਂ ਨੂੰ ਖੇਡਾਂ ਦੇ ਮੈਦਾਨ ਮੁਹੱਈਆ ਕਰਵਾਏ ਜਾਣ ਤਾਂ ਉਹ ਨਸ਼ਿਆਂ ਅਤੇ ਹੋਰ ਬੁਰਾਈਆਂ ਤੋਂ ਦੂਰ ਰਹਿ ਕੇ ਦੇਸ਼ ਅਤੇ ਸਮਾਜ ਦਾ ਨਾਮ ਰੌਸ਼ਨ ਕਰ ਸਕਦੇ ਹਨ। ਉਨ੍ਹਾਂ ਅੱਗੇ ਕਿਹਾ ਕਿ ਖੇਡਾਂ ਸਿਰਫ਼ ਸਰੀਰਕ ਤੰਦਰੁਸਤੀ ਹੀ ਨਹੀਂ ਦਿੰਦੀਆਂ ਬਲਕਿ ਟੀਮ ਵਰਕ, ਅਨੁਸ਼ਾਸਨ ਅਤੇ ਜਿੱਤ-ਹਾਰ ਨੂੰ ਸਵੀਕਾਰ ਕਰਨ ਦੀ ਭਾਵਨਾ ਵੀ ਪੈਦਾ ਕਰਦੀਆਂ ਹਨ। ਇਸ ਲਈ ਹਰ ਪਿੰਡ ਵਿੱਚ ਖੇਡਾਂ ਨੂੰ ਉਤਸ਼ਾਹਿਤ ਕਰਨਾ ਸਮੇਂ ਦੀ ਮੁੱਖ ਲੋੜ ਹੈ।

ਕਿੱਟਾਂ ਪ੍ਰਾਪਤ ਕਰਨ ਤੋਂ ਬਾਅਦ ਪਿੰਡ ਦੇ ਯੂਥ ਨੇ ਬਹੁਤ ਖੁਸ਼ੀ ਪ੍ਰਗਟ ਕੀਤੀ ਅਤੇ ਮੈਡਮ ਖੁਸ਼ਬੂ ਦਾ ਤਹਿ ਦਿਲੋਂ ਧੰਨਵਾਦ ਕੀਤਾ। ਨੌਜਵਾਨਾਂ ਨੇ ਵਾਅਦਾ ਕੀਤਾ ਕਿ ਉਹ ਇਨ੍ਹਾਂ ਕਿੱਟਾਂ ਦਾ ਵਧੀਆ ਇਸਤੇਮਾਲ ਕਰਕੇ ਪਿੰਡ ਅਤੇ ਇਲਾਕੇ ਦਾ ਨਾਮ ਉੱਚਾ ਕਰਨਗੇ।

ਇਸ ਮੌਕੇ ਤੇ ਸੁਰਿੰਦਰ ਕੁਮਾਰ ਰਾਇ ਸਹਿਬ ਵਾਰਡ ਇਨਚਾਰਜ ਬਿੱਟੂ ਸੇਤੀਆ ਬਬਲੀ ਰੇਵੜੀਆਂ ਹਰੀਸ਼ ਠਾਕੁਰ ਸੋਣੀਆ ਬਲਾਕ ਪ੍ਰਧਾਨ ਮੌਜੂਦ ਸੀ

Leave a Reply

Your email address will not be published. Required fields are marked *