ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਵਰਮਾ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ

ਪੰਜਾਬ ਦੇ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਅੱਜ ਅਬੋਹਰ ਦੌਰੇ ਦੌਰਾਨ ਸ੍ਰੀ ਸੰਜੇ ਵਰਮਾ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ । ਇਸ ਮੌਕੇ ਉਨਾਂ ਨੇ ਸੰਜੇ ਵਰਮਾ ਦੇ ਭਰਾ ਜਗਤ ਵਰਮਾ ਨੂੰ ਮਿਲ ਕੇ ਪਰਿਵਾਰ ਨਾਲ ਆਪਣੀਆਂ ਸੰਵੇਦਨਾਵਾਂ ਪ੍ਰਗਟ ਕੀਤੀਆਂ
। ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਆਖਿਆ ਕਿ ਵਰਮਾ ਪਰਿਵਾਰ ਨੇ ਕੱਪੜੇ ਦੇ ਵਪਾਰ ਵਿੱਚ ਇੱਕ ਉੱਚਾ ਨਾਂ ਬਣਾਇਆ ਸੀ ।

ਉਹਨਾਂ ਨੇ ਕਿਹਾ ਕਿ ਇਹ ਪਰਿਵਾਰ ਦੀ ਲੰਬੀ ਮਿਹਨਤ ਦਾ ਨਤੀਜਾ ਸੀ। ਉਹਨਾਂ ਨੇ ਕਿਹਾ ਕਿ ਸੰਜੇ ਵਰਮਾ ਦੇ ਜਾਨ ਨਾਲ ਨਾ ਕੇਵਲ ਪਰਿਵਾਰ ਸਗੋਂ ਪੰਜਾਬ ਨੂੰ ਵੀ ਘਾਟਾ ਪਿਆ ਹੈ। ਉਨਾਂ ਨੇ ਪਰਿਵਾਰ ਨੂੰ ਭਰੋਸਾ ਦਿੱਤਾ ਕਿ ਸਰਕਾਰ ਪੂਰੀ ਤਰਹਾਂ ਨਾਲ ਪਰਿਵਾਰ ਦੇ ਨਾਲ ਹੈ ਅਤੇ ਸੰਜੇ ਵਰਮਾ ਦੇ ਕਤਲ ਕਾਂਡ ਵਿੱਚ ਸ਼ਾਮਿਲ ਕਿਸੇ ਵੀ ਦੋਸ਼ੀ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਸਖਤ ਤੋਂ ਸਖਤ ਸਜ਼ਾਵਾਂ ਦਿੱਤੀਆਂ ਜਾਣਗੀਆਂ। ਇਸ ਮੌਕੇ ਬੱਲੂਆਣਾ ਦੇ ਵਿਧਾਇਕ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਵੀ ਉਹਨਾਂ ਦੇ ਨਾਲ ਹਾਜ਼ਰ ਸਨ।

Leave a Reply

Your email address will not be published. Required fields are marked *