ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਬੀਤੀ ਸ਼ਾਮ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੇ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕਰਕੇ ਵਿਭਾਗ ਦੇ ਚੱਲ ਰਹੇ ਵਿਕਾਸ ਕਾਰਜਾਂ ਅਤੇ ਸਾਬਕਾ ਸੈਨਿਕਾਂ ਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਚੱਲ ਰਹੀਆਂ ਸਰਕਾਰੀ ਸਕੀਮਾਂ ਦਾ ਜਾਇਜ਼ਾ ਲਿਆ।

ਮੀਟਿੰਗ ਦੌਰਾਨ ਵਿਭਾਗ ਦੇ
ਬ੍ਰਿਗੇਡੀਅਰ ਭੁਪਿੰਦਰ ਸਿੰਘ ਢਿੱਲੋਂ (ਸੇਵਾਮੁਕਤ) ਨੇ ਮੰਤਰੀ ਨੂੰ ਵਿਭਾਗ ਵੱਲੋਂ ਕੀਤੇ ਜਾ ਰਹੇ ਵਿਕਾਸ ਕਾਰਜਾਂ, ਚੱਲ ਰਹੀਆਂ ਗਤੀਵਿਧੀਆਂ ਅਤੇ ਵੱਖ-ਵੱਖ ਭਲਾਈ ਕਾਰਜਾਂ ਦੀ ਮੌਜੂਦਾ ਸਥਿਤੀ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ।

ਇਸ ਮੌਕੇ ਮੰਤਰੀ ਸ੍ਰੀ ਭਗਤ ਨੇ ਕਿਹਾ ਕਿ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਪੰਜਾਬ ਸਰਕਾਰ ਦੀਆਂ ਮੁੱਖ ਤਰਜੀਹਾਂ ਵਿੱਚ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੀ ਸੇਵਾ ਕਰਨ ਵਾਲੇ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦਾ ਮਾਣ-ਸਤਿਕਾਰ ਹਰ ਪੱਖੋਂ ਯਕੀਨੀ ਬਣਾਇਆ ਜਾ ਰਿਹਾ ਹੈ।

ਉਨ੍ਹਾਂ ਵਿਭਾਗ ਦੇ ਅਧਿਕਾਰੀਆਂ ਨੂੰ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨਾਲ ਸਬੰਧਤ ਮਾਮਲਿਆਂ ਨੂੰ ਪੂਰੀ ਗੰਭੀਰਤਾ ਅਤੇ ਤਰਜੀਹ ਦੇ ਆਧਾਰ ‘ਤੇ ਨਜਿੱਠਣ ਲਈ ਕਿਹਾ।

Leave a Reply

Your email address will not be published. Required fields are marked *