ਦਿਵਿਆਂਗਜਨ ਵਿਅਕਤੀਆਂ ਲਈ ਸਾਲ 2025 ਲਈ ਨੈਸ਼ਨਲ ਅਵਾਰਡ ਲਈ ਅਰਜੀਆਂ ਦੀ ਮੰਗ, ਆਖਰੀ ਮਿਤੀ 15 ਜੁਲਾਈ 2025

ਡਾਇਰੈਕਟਰ, ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਵੱਲੋਂ ਦਿਵਿਆਂਗਜਨ ਵਿਅਕਤੀਆਂ ਲਈ ਸਾਲ 2025 ਲਈ ਨੈਸ਼ਨਲ ਅਵਾਰਡ ਲਈ ਵੱਖ-ਵੱਖ ਕੈਟਾਗਰੀ ਦੀਆਂ ਅਰਜੀਆਂ ਦੀ ਮੰਗ ਕੀਤੀ ਗਈ ਹੈ ਜਿਸ ਦੀ ਆਖਰੀ ਮਿਤੀ 15 ਜੁਲਾਈ 2025 ਹੈ । ਇਹ ਜਾਣਕਾਰੀ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਸ਼੍ਰੀ ਨਵੀਨ ਗੜਵਾਲ ਨੇ ਦਿੱਤੀ।

ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਨੇ ਦੱਸਿਆ ਕਿ ਦਿਵਿਆਂਗਜਨ ਵਿਅਕਤੀਆਂ ਲਈ ਨੈਸ਼ਨਲ ਅਵਾਰਡ ਦੀਆਂ ਅਰਜੀਆਂ ਸਬੰਧੀ ਗਾਈਡਲਾਈਨਜ ਅਤੇ ਪ੍ਰੋਫਾਰਮਾ ਵੈਬਸਾਈਟ www.disabilityaffairs.gov.in *ਤੇ ਉਪਲਬਧ ਹੈ। ਇਸ ਲਈ ਯੋਗ ਉਮੀਦਵਾਰ ਸਿੱਧੇ ਤੌਰ ਤੇ www.awards.gov.in ਆਨਲਾਈਨ ਅਪਲਾਈ ਕਰ ਸਕਦੇ ਹਨ। ਵਧੇਰੇ ਜਾਣਕਾਰੀ ਲਈ ਡੀਸੀ. ਕੰਪਲੈਕਸ  ਕਮਰਾ ਨੰ. 202 ਪਹਿਲੀ ਮੰਜਿਲ ਸੀ.ਬਲਾਕ ਫਾਜਿਲਕਾ ਵਿਖੇ ਸਪੰਰਕ ਕੀਤਾ ਜਾ ਸਕਦਾ ਹੈ।

ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਦਿਵਿਆਂਗਜਨ ਵਿਅਕਤੀਆਂ ਦੀ ਹੌਸਲਾ ਅਫਜਾਈ, ਹੋਰ ਆਤਮ ਨਿਰਭਰ ਬਣਾਉਣ ਅਤੇ ਕਿਸੇ ਨਾਲੋਂ ਵੀ ਘੱਟ ਨਾ ਸਮਝਣ ਪ੍ਰਤੀ ਉਪਰਾਲੇ ਕੀਤੇ ਜਾਂਦੇ ਹਨ। ਉਨ੍ਹਾਂ ਕਿਹਾ ਕਿ  ਗਾਈਡਲਾਈਨਜ ਦੀ ਪਾਲਣਾ ਕਰਦਿਆਂ ਵੱਧ ਤੋਂ ਵੱਧ ਦਿਵਿਆਂਗਜਨ ਵਿਅਕਤੀ ਇਸ ਨੈਸ਼ਨਲ ਵਾਰਡ ਲਈ ਅਪਲਾਈ ਕਰਨ ਅਤੇ ਅਵਾਰਡ ਹਾਸਲ ਕਰਕੇ ਆਪਣਾ, ਆਪਣੇ ਪਰਿਵਾਰ ਅਤੇ ਆਪਣੇ ਸੂਬੇ ਦਾ ਨਾਮ ਰੋਸ਼ਨ ਕਰਨ।

Leave a Reply

Your email address will not be published. Required fields are marked *