50 ਕਰੋੜ ਦੀ ਲਾਗਤ ਨਾਲ ਫਾਜ਼ਿਲਕਾ ਹਲਕੇ ਵਿਚ ਬਣ ਰਹੇ ਹਨ ਨਹਿਰੀ ਖਾਲੇ- ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ

ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸਾਨਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜੀ ਹੈ। ਇਸੇ ਤਹਿਤ ਹੀ ਪੰਜਾਬ ਸਰਕਾਰ ਵੱਲੋਂ ਫਾਜ਼ਿਲਕਾ ਹਲਕੇ ਵਿੱਚ 50 ਕਰੋੜ ਦੀ ਲਾਗਤ ਨਾਲ ਨਹਿਰੀ ਖਾਲੇ ਬਣਾਏ ਜਾ ਰਹੇ ਹਨ।
ਇਹ ਜਾਣਕਾਰੀ ਦਿੰਦਿਆਂ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ਦੱਸਿਆ ਕਿ ਪੱਕੇ ਖਾਲੇ ਬਣਨ ਨਾਲ ਕਿਸਾਨਾਂ ਨੂੰ ਪੂਰਾ ਨਹਿਰੀ ਪਾਣੀ ਮਿਲੇਗਾ। ਉਹਨਾਂ ਕਿਹਾ ਕਿ ਹਲਕੇ ਵਿੱਚ ਪੱਕੇ ਨਹਿਰੀ ਖਾਲੇ ਬਣਨ ਦਾ ਕੰਮ ਜੰਗੀ ਪੱਧਰ ਤੇ ਜਾਰੀ ਹੈ ਤੇ ਇਕੱਲੇ ਜੰਡਵਾਲਾ ਮੀਰਾ ਸਾਂਗਲਾ ਵਿੱਚ ਹੀ ਲਗਭਗ 1 ਕਰੋੜ ਦੀ ਲਾਗਤ ਨਾਲ ਕੱਚੇ ਨਹਿਰੀ ਖਾਲੇ ਪੱਕੇ ਕੀਤੇ ਜਾ ਰਹੇ ਹਨ! ਕਿਹਾ ਕਿ ਉਹਨਾਂ ਦੀ ਕੋਸ਼ਿਸ਼ ਹੈ ਕਿ ਉਹ ਸਾਲ ਦੇ ਅਖੀਰ ਤੱਕ ਹਲਕੇ ਦੇ ਜਿਹੜੇ ਵੀ ਪਿੰਡਾਂ ਦੇ ਕਿਸਾਨਾਂ ਦੇ ਖਾਲੇ ਰਿਪੇਅਰ ਜਾਂ ਪੱਕੇ ਬਣਨ ਵਾਲੇ ਰਹਿੰਦੇ ਹਨ ਉਹ ਪੱਕੇ ਬਣਾ ਕੇ ਦਿੱਤੇ ਜਾਣ ਤਾਂ ਜੋ ਕਿਸਾਨਾਂ ਨੂੰ ਖੇਤਾਂ ਲਈ ਪੂਰਾ ਪਾਣੀ ਮਿਲ ਸਕੇ! ਉਹਨਾਂ ਕਿਹਾ ਕਿ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਟੇਲਾਂ ਤੇ ਵਸੇ ਪਿੰਡਾਂ ਦੇ ਕਿਸਾਨਾਂ ਨੂੰ ਹੁਣ ਟੇਲਾਂ ਤੇ ਪੂਰਾ ਪਾਣੀ ਮਿਲ ਰਿਹਾ ਹੈ ਜਿਸ ਲਈ ਉਹ ਪੰਜਾਬ ਸਰਕਾਰ ਦਾ ਧੰਨਵਾਦ ਕਰ ਰਹੇ ਹਨ!

ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਮੰਗਾਂ ਦੇ ਤਹਿਤ ਹਲਕੇ ਦੇ ਪਿੰਡਾਂ ਦੇ ਸਾਰੇ ਨਹਿਰੇ ਖਾਲੇ ਬਣਾਏ ਤੇ ਪੱਕੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਸਾਨਾਂ ਨੂੰ ਵਿਸ਼ਵਾਸ਼ ਦਵਾਇਆ ਕਿ ਉਹ ਹਲਕੇ ਵਿਚ ਕੋਈ ਵੀ ਖਾਲਾ ਕੱਚਾ ਨਹੀਂ ਰਹਿਣ ਦੇਣਗੇ।
 ਹਲਕੇ ਦੇ ਪਿੰਡ ਜੰਡਵਾਲਾ ਮੀਰਾ ਸਾਂਗਲਾ ਦੇ ਕਿਸਾਨ ਅਵਤਾਰ ਸਿੰਘ ਨੇ ਕਿਹਾ ਕਿ ਫਾਜ਼ਿਲਕਾ ਦੇ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਵੱਲੋਂ ਕਿਸਾਨਾਂ ਲਈ ਕੀਤੀ ਜਾ ਰਹੀ ਮਿਹਨਤ ਨੂੰ ਬੂਰ ਪੈ ਰਿਹਾ ਹੈ।  ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਇਹਨਾਂ ਕਾਰਜਾਂ ਕਰਕੇ ਉਹ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੇ ਤਹਿ ਦਿਲੋਂ ਧੰਨਵਾਦੀ ਹਨ ਤੇ ਹਲਕੇ ਦੇ ਵਿਧਾਇਕ ਦੇ ਵੀ ਧੰਨਵਾਦੀ ਹਨ ਜਿਨਾਂ ਦੀਆਂ ਪੰਥਕ ਮਿਹਨਤਾਂ ਸਦਕਾ ਸਾਡੇ ਪਿੰਡ ਜੰਡ ਵਾਲਾ ਮੀਰਾ ਸੰਗਲਾ ਦੇ ਸਾਰੇ ਕੱਚੇ ਖਾਲੇ ਪੱਕੇ ਹੋ ਰਹੇ ਹਨ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਾਰੇ ਕੰਮ ਪਾਰਟੀਬਾਜੀ ਤੋਂ ਉੱਪਰ ਉੱਠ ਕੇ ਤੇ ਵਧੀਆ ਮਟੀਰੀਅਲ ਲਗਾ ਕੇ ਕੀਤੇ ਜਾ ਰਹੇ ਹਨ!

Leave a Reply

Your email address will not be published. Required fields are marked *