ਫਾਜ਼ਿਲਕਾ ਦੀਆਂ ਮੰਡੀਆਂ ’ਚ ਝੋਨੇ ਦੀ ਖਰੀਦ ਜਾਰੀ, ਹੁਣ ਤੱਕ 39,556 ਮੀਟ੍ਰਿਕ ਟਨ ਦੀ ਖਰੀਦ: ਡਿਪਟੀ ਕਮਿਸ਼ਨਰ

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਫਾਜ਼ਿਲਕਾ ਡਿਪਟੀ ਕਮਿਸ਼ਨਰ ਸ੍ਰੀਮਤੀ ਅਮਰਪ੍ਰੀਤ ਕੌਰ ਸੰਧੂ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਅਨਾਜ ਮੰਡੀਆਂ ’ਚ ਝੋਨੇ ਦੀ ਆਮਦ ਤੇ ਖਰੀਦ ਦਾ ਕੰਮ ਨਿਰਵਿਘਨ ਲਗਾਤਾਰ ਜਾਰੀ ਹੈ ਅਤੇ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕਿਸਾਨਾਂ ਦੀ ਸਹੂਲਤ ਲਈ ਮੰਡੀਆਂ ਵਿੱਚ ਬੁਨਿਆਦੀ ਸਹੂਲਤਾਂ, ਬਾਰਦਾਨਾ, ਪੀਣ ਵਾਲਾ ਪਾਣੀ, ਸਫ਼ਾਈ, ਰੌਸ਼ਨੀ ਅਤੇ ਹੋਰ ਲੋੜੀਂਦੇ ਪ੍ਰਬੰਧ ਯਕੀਨੀ ਬਣਾਏ ਗਏ ਹਨ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਰਕਾਰੀ ਖ਼ਰੀਦ ਏਜੰਸੀਆਂ ਵੱਲੋਂ ਸਰਕਾਰ ਵੱਲੋਂ ਨਿਰਧਾਰਤ ਮਾਪਦੰਡਾਂ ਅਨੁਸਾਰ ਨਮੀ ਵਾਲੇ ਝੋਨੇ ਦੀ ਹੀ ਖ਼ਰੀਦ ਕੀਤੀ ਜਾਂਦੀ ਹੈ। ਇਸ ਲਈ ਕਿਸਾਨ ਵੱਧ ਨਮੀ ਵਾਲਾ ਝੋਨਾ ਮੰਡੀਆਂ ਵਿੱਚ ਲਿਆਉਣ ਤੋਂ ਗੁਰੇਜ਼ ਕਰਨ ਅਤੇ ਸੁੱਕੀ ਫਸਲ ਹੀ ਮੰਡੀ ਵਿੱਚ ਲੈ ਕੇ ਆਉਣ। ਉਨ੍ਹਾਂ ਕਿਹਾ ਕਿ ਇਸ ਨਾਲ ਮੰਡੀਆਂ ਵਿੱਚ ਬੇਲੋੜੀ ਭੀੜ ਤੋਂ ਵੀ ਬਚਿਆ ਜਾ ਸਕੇਗਾ ਅਤੇ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਵਿੱਚ ਸਹੂਲਤ ਮਿਲੇਗੀ।ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਸ੍ਰੀਮਤੀ ਡੇਜ਼ੀ ਮਹਿਤਾ ਨੇ ਦੱਸਿਆ ਕਿ ਬੀਤੀ ਸ਼ਾਮ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕੁੱਲ 42,233 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ, ਜਦਕਿ ਹੁਣ ਤੱਕ ਕੁੱਲ 39,556 ਮੀਟ੍ਰਿਕ ਟਨ ਝੋਨੇ ਦੀ ਖਰੀਦ ਹੋ ਚੁੱਕੀ ਹੈ। ਉਨ੍ਹਾਂ ਨੇ ਦੱਸਿਆ ਕਿ ਪਨਗ੍ਰੇਨ ਨੇ ਹੁਣ ਤੱਕ 6515 ਮੀਟਿਰਕ ਟਨ, ਮਾਰਕਫੈਡ ਨੇ 2607 ਮੀਟਿਰਕ ਟਨ, ਪਨਸਪ ਨੇ 3726 ਮੀਟਿਰਕ ਟਨ, ਪੰਜਾਬ ਰਾਜ ਵੇਅਰਹਾਊਸ ਕਾਰਪੋਰੇਸ਼ਨ ਨੇ 2813 ਮੀਟਿਰਕ ਟਨ ਅਤੇ ਵਪਾਰੀਆਂ ਨੇ 23895 ਮੀਟਿ੍ਰਕ ਟਨ ਝੋਨੇ ਦੀ ਖਰੀਦ ਕੀਤੀ ਹੈ। ਉਨ੍ਹਾਂ ਦੱਸਿਆ ਕਿ ਨਿਰਧਾਰਤ ਲਿਫਟਿੰਗ ਦੇ ਟੀਚੇ ਮੁਤਾਬਕ 84 ਫੀਸਦੀ ਫਸਲ ਦੀ ਲਿਫਟਿੰਗ ਵੀ ਹੋ ਚੁੱਕੀ ਹੈ। ਇਸ ਤੋਂ ਇਲਾਵਾ ਬੀਤੀ ਸ਼ਾਮ ਤੱਕ ਖਰੀਦ ਕੀਤੇ ਗਏ ਝੋਨੇ ਵਿਚੋਂ 23.37 ਕਰੋੜ ਤੋਂ ਵਧੇਰੇ ਦੀ ਅਦਾਇਗੀ ਦੇ ਅਡਵਾਇਸ ਵੀ ਜਨਰੇਟ ਕੀਤੇ ਗਏ ਹਨ ਜੋ ਕਿ ਖਰੀਦੀ ਫਸਲ ਦੇ 101 ਫੀਸਦੀ ਬਣਦੇ ਹਨ।

ਵਿੱਤ ਮੰਤਰੀ ਚੀਮਾ ਵੱਲੋਂ ਸਿਹਤ ਵਿਭਾਗ ਦੇ ਮੁਲਾਜ਼ਮਾਂ ਦੀਆਂ ਮੰਗਾਂ ਤੁਰੰਤ ਹੱਲ ਕਰਨ ਦੇ ਨਿਰਦੇਸ਼; 11 ਯੂਨੀਅਨਾਂ ਨਾਲ ਕੀਤੀਆਂ ਮੀਟਿੰਗਾਂ

ਸੂਬੇ ਦੇ ਸਿਹਤ ਸੰਭਾਲ ਮੁਲਾਜ਼ਮਾਂ ਦੀਆਂ ਸ਼ਿਕਾਇਤਾਂ ਤੇ ਮੰਗਾਂ ਦੇ ਨਿਪਟਾਰੇ ਲਈ ਪੰਜਾਬ ਦੇ ਵਿੱਤ…

ਪੰਜਾਬ ਸਰਕਾਰ ਨੇ ਪਛੜੀਆਂ ਸ਼੍ਰੇਣੀਆਂ ਦੇ 139 ਲਾਭਪਾਤਰੀਆਂ ਨੂੰ ਸਵੈ-ਰੁਜ਼ਗਾਰ ਲਈ 4.82 ਕਰੋੜ ਰੁਪਏ ਦੇ ਕਰਜ਼ੇ ਵੰਡੇ: ਡਾ. ਬਲਜੀਤ ਕੌਰ

ਪੰਜਾਬ ਦੇ ਸਮਾਜਿਕ ਨਿਆਂ, ਸਸ਼ਕਤੀਕਰਨ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ…

ਪੰਜਾਬ ਸਰਕਾਰ ਵੱਲੋਂ ਸਿੱਖਿਆ ਦਾ ਮਹਾਂ-ਜਸ਼ਨ ਪ੍ਰੋਗਰਾਮ ਉਲੀਕਣਾ ਇੱਕ ਬਹੁਤ ਹੀ ਵਧੀਆ ਉਪਰਾਲਾ-ਮੈਡਮ ਖੁਸ਼ਬੂ ਸਾਵਨਸੁੱਖਾ ਸਵਨਾ

ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਵੱਲੋਂ ਸ਼ੁਰੂ ਕੀਤਾ ਗਿਆ ਸਿੱਖਿਆ ਦਾ ਮਹਾਂ-ਜਸ਼ਨ ਪ੍ਰੋਗਰਾਮ ਤਹਿਤ ਫਾਜ਼ਿਲਕੇ…

ਪੀ.ਪੀ.ਸੀ.ਬੀ. ਵੱਲੋਂ ਅੰਤਰਰਾਸ਼ਟਰੀ ਪੰਜਾਬ ਪਲਾਸਟਿਕ ਐਕਸ਼ਨ ਸਮਿਟ 2026 ਕਰਵਾਇਆ ਗਿਆ; ਉਤਪਾਦਕਾਂ ਦੀ ਜਵਾਬਦੇਹੀ ਅਤੇ ਤਕਨਾਲੋਜੀ-ਅਧਾਰਿਤ ਪਲਾਸਟਿਕ ਵੇਸਟ ਹੱਲਾਂ ’ਤੇ ਦਿੱਤਾ ਜ਼ੋਰ*

ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਵੱਲੋਂ ਅਮਿਟੀ ਯੂਨੀਵਰਸਿਟੀ, ਮੁਹਾਲੀ ਵਿਖੇ ‘ਇੰਟਰਨੈਸ਼ਨਲ ਪੰਜਾਬ ਪਲਾਸਟਿਕ ਐਕਸ਼ਨ ਸਮਿਟ 2026’…