ਕੇਂਦਰੀ ਟੀਮ ਵੱਲੋਂ ਫਾਜ਼ਿਲਕਾ ਜ਼ਿਲ੍ਹੇ ਦਾ ਦੌਰਾ

ਹੜਾਂ ਕਾਰਨ ਹੋਏ ਨੁਕਸਾਨ ਦੇ ਜਾਇਜ਼ੇ ਲਈ ਭਾਰਤ ਸਰਕਾਰ ਦੇ ਖੇਤੀਬਾੜੀ ਮੰਤਰਾਲੇ ਦੀ ਇੱਕ ਵਿਸ਼ੇਸ਼ ਟੀਮ ਵੱਲੋਂ ਅੱਜ ਫਾਜ਼ਿਲਕਾ ਜਿਲ੍ਹੇ ਦਾ ਦੌਰਾ ਕੀਤਾ ਗਿਆ। ਟੀਮ ਦੇ ਚੇਅਰਮੈਨ ਅਨਿਲ ਖਿਪਲ ਤੋਂ ਇਲਾਵਾ ਇਸ ਦੇ ਮੈਂਬਰ ਡਾ ਸੁਭਾਸ਼ ਚੰਦਰ ਅਤੇ ਸ਼੍ਰੀ ਰਾਮ ਪ੍ਰਕਾਸ਼ ਮੀਨਾ ਨੇ ਪਿੰਡ ਮਹਾਤਮ ਨਗਰ ਆਦਿ ਪਹੁੰਚ ਕੇ ਹੜਾਂ ਨਾਲ ਹੋਏ ਨੁਕਸਾਨ ਦਾ ਜਾਇਜ਼ਾ ਲਿਆ ਅਤੇ ਆਪਣੀ ਰਿਪੋਰਟ ਤਿਆਰ ਕੀਤੀ। ਭੂਮੀ ਵਿਗਿਆਨੀ ਡਾ ਕਾਮਿਨੀ ਵੀ ਹਾਜ਼ਰ ਸਨ।
ਇਸ ਦੌਰਾਨ ਟੀਮ ਵੱਲੋਂ ਹੜਾਂ ਨਾਲ ਆਈ ਮਿੱਟੀ ਕੱਢਣ ਅਤੇ ਜਮੀਨ ਸੁਧਾਰ ਕਰਨ ਦੇ ਵਿਸ਼ੇ ਸਬੰਧੀ ਰਿਪੋਰਟ ਤਿਆਰ ਕੀਤੀ ਜਾ ਰਹੀ ਹੈ। ਇਸ ਮੌਕੇ ਜ਼ਿਲਾ ਮਾਲ ਅਫਸਰ ਲਵਪ੍ਰੀਤ ਕੌਰ, ਤਹਿਸੀਲਦਾਰ ਜਸਪ੍ਰੀਤ ਸਿੰਘ, ਮੁੱਖ ਖੇਤੀਬਾੜੀ ਅਫਸਰ ਰਜਿੰਦਰ ਕੁਮਾਰ ਕੰਬੋਜ, ਭੂਮੀ ਰੱਖਿਆ ਵਿਭਾਗ ਤੋਂ ਕਾਰਜਕਾਰੀ ਇੰਜੀਨੀਅਰ ਗੁਰਿੰਦਰ ਸਿੰਘ, ਐਸ ਡੀ ਓ ਵਿਕਾਸ ਪੂਣੀਆਂ, ਕਾਰਜਕਾਰੀ ਇੰਜੀਨੀਅਰ ਜਲ ਸਰੋਤ ਅਲੋਕ ਚੌਧਰੀ, ਸਮੇਤ ਜ਼ਿਲ੍ਹੇ ਦੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜਰ ਸਨ ।

Leave a Reply

Your email address will not be published. Required fields are marked *