ਮੁੱਖ ਚੋਣ ਅਫਸਰ, ਪੰਜਾਬ ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹਾ ਦੇ ਬਲਾਚੌਰ ਵਿਧਾਨ ਸਭਾ ਹਲਕੇ ਦੇ ਚੋਣ ਅਮਲੇ ਨੂੰ ਸਪੈਸ਼ਲ ਇੰਟੈਂਸਿਵ ਰਿਵੀਜ਼ਨ-2026 ਦੌਰਾਨ ਘਰੋਂ-ਘਰੀਂ ਗਣਨਾ ਪੜਾਅ ਤਹਿਤ ਨਿਰਧਾਰਤ ਸਮਾਂ-ਸੀਮਾਵਾਂ ਤੋਂ ਪਹਿਲਾਂ ਹੀ ਗਣਨਾ ਫਾਰਮਾਂ ਦੇ 100 ਫ਼ੀਸਦੀ ਡਿਜੀਟਾਈਜ਼ੇਸ਼ਨ ਦੇ ਕੰਮ ਨੂੰ ਮੁਕੰਮਲ ਕਰਨ ਲਈ ਵਧਾਈ ਦਿੱਤੀ।
ਜ਼ਿਲ੍ਹਾ ਚੋਣ ਅਧਿਕਾਰੀ, ਈਆਰਓ, ਏਈਆਰਓਜ਼ ਅਤੇ ਬੀਐਲਓਜ਼ ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ਸ੍ਰੀਮਤੀ ਮਿਤਰਾ ਨੇ ਕਿਹਾ ਕਿ ਇਹ ਮੀਲ ਪੱਥਰ ਪੂਰੇ ਸਮਰਪਣ ਅਤੇ ਮਿਸ਼ਨ-ਮੋਡ ਵਿੱਚ ਕੀਤੇ ਜਾ ਰਹੇ ਕੰਮ ਨੂੰ ਦਰਸਾਉਂਦਾ ਹੈ।
ਉਨ੍ਹਾਂ ਕਿਹਾ ਕਿ ਬਲਾਚੌਰ ਦੀ ਸਫਲਤਾ ਸੂਬੇ ਦੇ ਹੋਰ ਹਲਕਿਆਂ ਲਈ ਇੱਕ ਮਾਡਲ ਵਜੋਂ ਕੰਮ ਕਰੇਗੀ। ਉਨ੍ਹਾਂ ਆਸ ਪ੍ਰਗਟਾਈ ਕਿ ਸਾਰੇ ਜ਼ਿਲ੍ਹੇ ਨਿਰਧਾਰਤ ਸਮਾਂ-ਸੀਮਾ ਦੇ ਅੰਦਰ ਡਿਜੀਟਾਈਜ਼ੇਸ਼ਨ ਦਾ ਕੰਮ ਮੁਕੰਮਲ ਕਰ ਲੈਣਗੇ।
ਉਨ੍ਹਾਂ ਪੰਜਾਬ ਦੇ ਵੋਟਰਾਂ ਨੂੰ ਵੀ ਅਪੀਲ ਕੀਤੀ ਜਿਨ੍ਹਾਂ ਨੇ ਅਜੇ ਤੱਕ ਆਪਣੇ ਬੀਐਲਓ ਕੋਲ ਗਣਨਾ ਫਾਰਮ ਜਮ੍ਹਾ ਨਹੀਂ ਕਰਵਾਏ, ਉਹ ਵੋਟਰ ਸੂਚੀਆਂ ਦੇ ਖਰੜੇ ਵਿੱਚ ਆਪਣੇ ਨਾਮ ਦਰਜ ਕਰਵਾਉਣ ਲਈ ਜਲਦ ਤੋਂ ਜਲਦ ਗਣਨਾ ਫਾਰਮ ਬੀਐਲਓ ਕੋਲ ਜਮ੍ਹਾ ਕਰਵਾਉਣ