ਡੀਗੜ੍ਹ : ਚਾਪਲੂਸਾਂ ਦੀ ਪੁੱਛ-ਪ੍ਰਤੀਤ, ਮਿਹਨਤੀ ਵਰਕਰਾਂ ਦੀ ਅਣਦੇਖੀ ਦਾ ਲਾਇਆ ਦੋਸ਼; ਸੁਖਬੀਰ ਬਾਦਲ ਦੀ ਕਿਚਨ ਕੈਬਨਿਟ ਨੂੰ ਵੀ ਘੇਰਿਆ

ਸ਼੍ਰੋਮਣੀ ਅਕਾਲੀ ਦਲ ਦੇ ਬੀਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਅਤੇ ਤਿੰਨ ਜ਼ਿਲ੍ਹਿਆਂ ਦੇ ਇੰਚਾਰਜ ਚੌਧਰੀ ਸ਼ਿਆਮ ਲਾਲ ਗੁੱਜਰ ਮਾਜਰੀਆਂ ਨੇ ਪਾਰਟੀ ਦੇ ਸਾਰੇ ਅਹੁਦਿਆਂ ਅਤੇ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਪਾਰਟੀ ਵਿੱਚ ਚਾਪਲੂਸੀ ਕਰਨ ਵਾਲਿਆਂ ਨੂੰ ਤਰਜੀਹ ਦੇਣ ਅਤੇ ਮਿਹਨਤੀ ਵਰਕਰਾਂ ਦੀ ਅਣਦੇਖੀ ਕਰਨ ਦੇ ਦੋਸ਼ ਲਾਏ।

ਸਥਾਨਕ ਪ੍ਰੈੱਸ ਕਲੱਬ ਵਿੱਚ ਪੱਤਰਕਾਰ ਸੰਮੇਲਨ ਦੌਰਾਨ ਉਨ੍ਹਾਂ ਦੱਸਿਆ ਕਿ ਆਪਣਾ ਲਿਖਤੀ ਅਸਤੀਫ਼ਾ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਭੇਜ ਕੇ ਇਸ ਨੂੰ ਤੁਰੰਤ ਪ੍ਰਵਾਨ ਕਰਨ ਦੀ ਬੇਨਤੀ ਕੀਤੀ ਹੈ।

ਖਰੜ ਹਲਕੇ ਵਿੱਚ ਅਣਦੇਖੀ ਦਾ ਦੋਸ਼

ਸ਼ਿਆਮ ਲਾਲ ਮਾਜਰੀਆਂ ਨੇ ਕਿਹਾ ਕਿ ਵਿਧਾਨ ਸਭਾ ਹਲਕਾ ਖਰੜ ਵਿੱਚ ਉਨ੍ਹਾਂ ਦੇ ਦਾਅਵੇ ਅਨੁਸਾਰ 80 ਫ਼ੀਸਦੀ ਆਬਾਦੀ ਬੀਸੀ ਵਰਗ ਨਾਲ ਸਬੰਧਤ ਹੋਣ ਦੇ ਬਾਵਜੂਦ ਇਸ ਵਰਗ ਵਿੱਚੋਂ ਹਲਕਾ ਇੰਚਾਰਜ ਨਿਯੁਕਤ ਨਹੀਂ ਕੀਤਾ ਜਾਂਦਾ। ਉਨ੍ਹਾਂ ਕਿਹਾ ਕਿ ਪਾਰਟੀ ਪ੍ਰਧਾਨ ਨੂੰ ਇਸ ਬਾਰੇ ਜਾਣੂ ਕਰਵਾਉਣ ਦੇ ਬਾਵਜੂਦ ਕੋਈ ਸੁਣਵਾਈ ਨਹੀਂ ਹੋਈ। ਉਨ੍ਹਾਂ ਅਨੁਸਾਰ ਪੰਜਾਬ ਭਰ ਵਿੱਚ ਵੀ ਅਜਿਹੀ ਸਥਿਤੀ ਹੈ।

ਕਿਚਨ ਕੈਬਨਿਟ ’ਤੇ ਵਰਕਰਾਂ ਨੂੰ ਗੁੰਮਰਾਹ ਕਰਨ ਦੇ ਦੋਸ਼

ਉਨ੍ਹਾਂ ਦੋਸ਼ ਲਾਇਆ ਕਿ ਸੁਖਬੀਰ ਸਿੰਘ ਬਾਦਲ ਦੀ ਕਿਚਨ ਕੈਬਨਿਟ ਜ਼ਮੀਨੀ ਹਕੀਕਤ ਨੂੰ ਨਜ਼ਰਅੰਦਾਜ਼ ਕਰਕੇ ਉਨ੍ਹਾਂ ਨੂੰ ਗੁੰਮਰਾਹ ਕਰਦੀ ਹੈ, ਜਿਸ ਕਾਰਨ ਪਾਰਟੀ ਲਈ ਸਮਰਪਿਤ ਵਰਕਰਾਂ ਦੀ ਅਣਦੇਖੀ ਹੁੰਦੀ ਹੈ। ਉਨ੍ਹਾਂ ਕਿਹਾ ਕਿ ਅਹੁਦਿਆਂ ਨਾਲੋਂ ਪਾਰਟੀ ਪ੍ਰਤੀ ਵਫ਼ਾਦਾਰੀ ਅਤੇ ਆਪਣੇ ਵਰਗ ਦੀ ਬਿਹਤਰੀ ਉਨ੍ਹਾਂ ਲਈ ਵਧੇਰੇ ਮਹੱਤਵਪੂਰਨ ਹੈ।

Leave a Reply

Your email address will not be published. Required fields are marked *