ਮੁੱਖ ਖੇਤੀਬਾੜੀ ਅਫਸਰ ਫਾਜ਼ਿਲਕਾ ਵੱਲੋਂ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਦੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਬਾਰੇ ਕੀਤਾ ਗਿਆ ਜਾਗਰੂਕ

ਫਾਜ਼ਿਲਕਾ 13 ਨਵੰਬਰ 2025…

ਮੁੱਖ ਖੇਤੀਬਾੜੀ ਅਫਸਰ ਹਰਪ੍ਰੀਤ ਪਾਲ ਕੌਰ ਨੇ ਜ਼ਿਲ੍ਹਾ ਫਾਜ਼ਿਲਕਾ ਦੇ ਪਿੰਡ ਜੋੜਕੀ ਅੰਧੇ ਵਾਲੀ, ਚਿਮਨੇ ਵਾਲਾ, ਚੱਕ ਪੱਖੀ, ਹੌਜ਼ ਖਾਸ, ਬੁੱਧੋ ਕੀ, ਗੁਲਾਮ ਰਸੂਲ, ਰਾਣਾ, ਬਹਿਕ ਖਾਸ, ਲਾਲੋਵਾਲੀ ਤੇ ਜੱਟਵਾਲੀ ਵਿਖੇ ਪਹੁੰਚ ਕੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਬਾਰੇ ਜਾਗਰੂਕ ਕੀਤਾ।

ਇਸ ਦੌਰਾਨ ਮੁੱਖ ਖੇਤੀਬਾੜੀ ਅਫਸਰ ਨੇ ਕਿਸਾਨਾਂ ਨੂੰ ਕਿਹਾ ਕਿ ਉਹ ਆਪਣੇ ਝੋਨੇ ਦੀ ਫਸਲ ਦੀ ਬਚੀ ਰਹਿੰਦ-ਖੂੰਹਦ ਨੂੰ ਆਧੁਨਿਕ ਖੇਤੀ ਸੰਦਾਂ ਦੀ ਮਦਦ ਨਾਲ ਖੇਤਾਂ ਵਿੱਚ ਵਾਹੁਣ। ਅਜਿਹਾ ਕਰਨ ਨਾਲ ਜਿੱਥੇ ਜਮੀਨ ਦੀ ਉਪਜਾਊ ਸਕਤੀ ਵਧੇਗੀ ਉੱਥੇ ਹੀ ਆਉਣ ਵਾਲੀ ਅਗਲੀਆਂ ਫਸਲਾਂ ਦਾ ਝਾੜ ਵੀ ਵਧੇਗਾ। ਉਨ੍ਹਾਂ ਕਿਹਾ ਕਿ ਝੋਨੇ ਦੀ ਪਰਾਲੀ ਤੋਂ ਪੈਦਾ ਹੋਏ ਧੂੰਏ ਨਾਲ ਸਾਹ ਸਮੇਤ ਹੋਰ ਅਨੇਕਾਂ ਪ੍ਰਕਾਰ ਦੀਆਂ ਬਿਮਾਰੀਆਂ ਪੈਦਾ ਹੁੰਦੀਆਂ ਹਨ ਤੇ ਸੜਕ ਤੇ ਪੈਦਾ ਹੋਏ ਧੂੰਏ ਨਾਲ ਅਨੇਕਾਂ ਰਾਹੀਗਰ ਪ੍ਰੇਸ਼ਾਨ ਹੁੰਦੇ ਹਨ ਤੇ ਕਈ ਵਾਰ ਦੁਰਘਟਨਾਵਾਂ ਵੀ ਹੋ ਜਾਂਦੀਆਂ ਹਨ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਜੋ ਵੀ ਖੇਤੀਬਾੜੀ ਸੰਦ ਸਬਸਿਡੀ ਤੇ ਦਿੱਤੇ ਹਨ ਉਨ੍ਹਾਂ ਦੀ ਵਰਤੋਂ ਕਰਕੇ ਝੋਨੇ ਦੀ ਰਹਿੰਦ ਖੂੰਹਦ ਨੂੰ ਖੇਤਾਂ ਵਿੱਚ ਵਾਹ ਕੇ ਕਣਕ ਦੀ ਬਿਜਾਈ ਕਰਨ ਤੇ ਵਾਤਾਵਰਨ ਦੇ ਰਾਖੇ ਬਣਕੇ ਕੇ ਫਾਜ਼ਿਲਕਾ ਨੂੰ ਪ੍ਰਦੂਸ਼ਣ ਮੁਕਤ ਰੱਖਣ ਵਿੱਚ ਯੋਗਦਾਨ ਪਾਉਣ।

Leave a Reply

Your email address will not be published. Required fields are marked *