ਪੰਜਾਬ ਸਰਕਾਰ ਦੀ ਰਹਿਨੁਮਾਈ ਅਤੇ ਨਿਰਦੇਸ਼ਕ ਭਾਸ਼ਾ ਵਿਭਾਗ ਪੰਜਾਬ ਜਸਵੰਤ ਸਿੰਘ ਜ਼ਫ਼ਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵਿਭਾਗ ਦੁਆਰਾ ਪੰਜਾਬੀ ਭਾਸ਼ਾ ਅਤੇ ਸਾਹਿਤ ਦੇ ਪ੍ਰਚਾਰ ਤੇ ਪ੍ਰਸਾਰ ਲਈ ਕੀਤੇ ਜਾ ਰਹੇ ਯਤਨਾਂ ਦੀ ਲੜੀ ਤਹਿਤ ਹਰ ਸਾਲ ਸਕੂਲ ਅਤੇ ਕਾਲਜਾਂ ਦੇ ਵਿਦਿਆਰਥੀਆਂ ਦੇ ਜ਼ਿਲ੍ਹਾ ਪੱਧਰੀ ਅਤੇ ਰਾਜ ਪੱਧਰੀ ਕੁਇਜ਼ ਮੁਕਾਬਲੇ ਕਰਵਾਏ ਜਾਂਦੇ ਹਨ।
ਇਸ ਸਾਲ ਇਹ ਰਾਜ ਪੱਧਰੀ ਬਾਲ ਗਿਆਨ ਕੁਇਜ਼ ਮੁਕਾਬਲੇ ਮਾਤਾ ਗੁਜ਼ਰੀ ਕਾਲਜ, ਫ਼ਤਹਿਗੜ੍ਹ ਸਾਹਿਬ ਵਿਖੇ ਕਰਵਾਏ ਗਏ। ਮੁਕਾਬਲੇ ਨੂੰ ਵੱਖ-ਵੱਖ ਤਿੰਨ ਵਰਗਾਂ ਵਿੱਚ ਵੰਡਿਆ ਗਿਆ ਸੀ ਵਰਗ ੳ ਵਿੱਚ ਅੱਠਵੀਂ ਤੱਕ, ਵਰਗ ਅ ਵਿੱਚ ਨੌਵੀਂ ਤੋਂ ਬਾਰ੍ਹਵੀਂ ਅਤੇ ਵਰਗ ਈ ਵਿੱਚ ਕਾਲਜ ਪੱਧਰ ਦੇ 25 ਸਾਲ ਤੱਕ ਦੇ ਵਿਦਿਆਰਥੀਆਂ ਨੇ ਭਾਗ ਲਿਆ।
ਪੰਜਾਬ ਦੇ ਹਰ ਜ਼ਿਲ੍ਹੇ ਵਿੱਚੋ ਜ਼ਿਲ੍ਹਾ ਪੱਧਰ ਦੇ ਮੁਕਾਬਲਿਆਂ ਵਿੱਚ ਪਹਿਲਾ ਸਥਾਨ ਹਾਸਲ ਕਰਨ ਵਾਲੇ ਤਿੰਨਾਂ ਵਰਗਾਂ ਦੇ ਵਿਦਿਆਰਥੀ ਨੇ ਰਾਜ ਪੱਧਰ ਦੇ ਮੁਕਾਬਲਿਆਂ ਵਿੱਚ ਹਿੱਸਾ ਲਿਆ। ਇਸ ਮੁਕਾਬਲੇ ਵਿੱਚ ਜ਼ਿਲ੍ਹਾ ਫ਼ਾਜ਼ਿਲਕਾ ਦੀਆਂ ਵਿਦਿਆਰਥਣ ਸੈਮ (ਸ.ਸ.ਸ.ਸ. ਲਾਧੂਕਾ) ਨੇ ਵਰਗ-ੳ ਵਿੱਚ ਪਹਿਲਾ ਅਤੇ ਜੈਸਮੀਨ ਕੌਰ (ਮਾਇਆ ਦੇਵੀ ਆਦਰਸ਼ ਮਾਡਲ ਸਕੂਲ ਕੇਰਾ ਖੇੜਾ) ਨੇ ਵਰਗ-ਅ ਵਿੱਚ ਦੂਜਾ ਸਥਾਨ ਹਾਸਲ ਕਰਕੇ ਆਪਣੇ ਜ਼ਿਲ੍ਹੇ, ਸਕੂਲ ਅਤੇ ਮਾਤਾ ਪਿਤਾ ਦਾ ਮਾਣ ਵਧਾਇਆ। ਇਸ ਜਿੱਤ ਤੇ ਖੋਜ ਅਫ਼ਸਰ ਜ਼ਿਲ੍ਹਾ ਭਾਸ਼ਾ ਦਫ਼ਤਰ ਫ਼ਾਜ਼ਿਲਕਾ ਸ. ਪਰਮਿੰਦਰ ਸਿੰਘ ਨੇ ਬੱਚਿਆਂ ਅਤੇ ਉਨ੍ਹਾਂ ਦੇ ਮਾਪਿਆਂ ਅਤੇ ਅਧਿਆਪਕਾਂ ਨੂੰ ਵਧਾਈਆਂ ਦਿੱਤੀਆਂ ਅਤੇ ਵਿਦਿਆਰਥੀਆਂ ਦੇ ਸੁਨਹਿਰੀ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ।