
ਜ਼ਿਲ੍ਹਾ ਲੋਕ ਸੰਪਰਕ ਦਫਤਰ, ਫ਼ਤਹਿਗੜ੍ਹ ਸਾਹਿਬ
ਸਵੱਛਤਾ ਹੀ ਸੇਵਾ ਮੁਹਿੰਮ ਅਧੀਨ ਆਮ ਖਾਸ ਬਾਗ ਤੇ ਹੋਰ ਥਾਵਾਂ ਦੀ ਕਰਵਾਈ ਗਈ ਸਾਫ ਸਫਾਈ
ਫਤਿਹਗੜ੍ਹ ਸਾਹਿਬ 28 ਸਤੰਬਰ:-

ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਚੱਲ ਰਹੀ ਸਵੱਛਤਾ ਹੀ ਸੇਵਾ ਮੁਹਿੰਮ ਅਧੀਨ ਨਗਰ ਕੌਂਸਲ ਸਰਹੰਦ ਵੱਲੋਂ ਆਮ ਖਾਸ ਬਾਗ, ਰੋਪੜ ਅੱਡਾ, ਟੀ ਪੁਆਇੰਟ ਫਲਾਈ ਓਵਰ ਅਤੇ ਹੋਰ ਵਾਰਡਾਂ ਵਿੱਚ ਵੱਡੀ ਪੱਧਰ ਤੇ ਸਾਫ ਸਫਾਈ ਕਰਵਾਈ ਗਈ। ਇਸ ਮੌਕੇ ਮਹਾਰਿਸ਼ੀ ਦਇਆਨੰਦ ਸਕੂਲ ਦੇ ਵਿਦਿਆਰਥੀਆਂ ਵੱਲੋਂ ਸਵੱਛਤਾ ਰੈਲੀ ਵੀ ਕੱਢੀ ਗਈ ਅਤੇ ਲੋਕਾਂ ਨੂੰ ਆਪਣੇ ਆਲੇ ਦੁਆਲੇ ਦੀ ਸਾਫ ਸਫਾਈ ਰੱਖਣ ਲਈ ਜਾਗਰੂਕ ਕੀਤਾ ਗਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਨਗਰ ਕੌਂਸਲ ਸਰਹਿੰਦ ਦੇ ਕਾਰਜ ਸਾਧਕ ਅਫਸਰ ਸੰਗੀਤ ਕੁਮਾਰ ਨੇ ਦੱਸਿਆ ਕਿ ਸੈਨਿਟਰੀ ਇੰਸਪੈਕਟਰ ਮਨੋਜ ਕੁਮਾਰ ਵੱਲੋਂ ਕੌਂਸਲ ਦੀਆਂ ਟੀਮਾਂ ਨੂੰ ਨਾਲ ਲੈ ਕੇ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿੱਚ ਸਾਫ ਸਫਾਈ ਕਰਵਾਈ ਗਈ ਅਤੇ ਲੋਕਾਂ ਨੂੰ ਆਪਣੇ ਘਰਾਂ ਦਾ ਗਿੱਲਾ ਤੇ ਸੁੱਕਾ ਕੂੜਾ ਵੱਖ ਵੱਖ ਰੱਖਣ ਅਤੇ ਸਵੱਛਤਾ ਹੀ ਸੇਵਾ ਮੁਹਿੰਮ ਵਿੱਚ ਨਗਰ ਕੌਂਸਲ ਦਾ ਵੱਧ ਤੋਂ ਵੱਧ ਸਹਿਯੋਗ ਦੇਣ ਲਈ ਜਾਗਰੂਕ ਵੀ ਕੀਤਾ ਗਿਆ।
ਕਾਲ ਸਾਧਕ ਅਫਸਰ ਨੇ ਕਿਹਾ ਕਿ ਸਾਫ ਸਫਾਈ ਰੱਖ ਕੇ ਅਸੀਂ ਜਿੱਥੇ ਆਪਣੇ ਆਲੇ ਦੁਆਲੇ ਨੂੰ ਖੂਹ ਸੂਰਤ ਬਣਾ ਸਕਦੇ ਹਾਂ ਉੱਥੇ ਹੀ ਗੰਦਗੀ ਨਾਲ ਫੈਲਣ ਵਾਲੀਆਂ ਬਿਮਾਰੀਆਂ ਤੋਂ ਵੀ ਬਚਿਆ ਜਾ ਸਕਦਾ ਹੈ। ਉਹਨਾਂ ਦੱਸਿਆ ਕਿ ਜ਼ਿਲ੍ੇ ਅੰਦਰ ਦੋ ਅਕਤੂਬਰ ਤੱਕ ਸਵੱਛਤਾ ਹੀ ਸੇਵਾ ਮੁਹਿੰਮ ਚਲਾਈ ਜਾ ਰਹੀ ਹੈ ਜਿਸ ਅਧੀਨ ਵੱਖ ਵੱਖ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ ਤਾਂ ਜੋ ਜਿਲੇ ਨੂੰ ਸਵੱਛ ਤੇ ਖੂਬਸੂਰਤ ਬਣਾਇਆ ਜਾ ਸਕੇ।
ਇਸ ਮੌਕੇ ਨਗਰ ਕੌਂਸਲ ਦੇ ਹੰਸਰਾਜ, ਸੀਐਫ ਹਰਪ੍ਰੀਤ ਕੌਰ, ਮਨੋਜ ਕੁਮਾਰ, ਸਫਾਈ ਸੁਪਰਵਾਈਜ਼ਰ ਗੋਲਡੀ ਤੋ ਇਲਾਵਾ ਸਫਾਈ ਸੇਵਕ ਹਾਜ਼ਰ ਸਨ।