ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਤਵਾਰ ਨੂੰ ਅੰਮ੍ਰਿਤਸਰ ਵਿਖੇ ਵਾਪਰੇ ਉਸ ਦੁਖਦਾਈ ਸੜਕ ਹਾਦਸੇ ਦੇ ਪੀੜਤਾਂ ਨਾਲ ਮੁਲਾਕਾਤ ਕੀਤੀ, ਜਿਸ ਵਿੱਚ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਤਹਿਤ ਸ਼ਰਧਾਲੂਆਂ ਨੂੰ ਲਿਜਾ ਰਹੀਆਂ ਬੱਸਾਂ ਸ਼ਾਮਲ ਸਨ। ਉਨ੍ਹਾਂ ਨੇ ਕੀਮਤੀ ਜਾਨਾਂ ਦੇ ਨੁਕਸਾਨ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ। ਮੁੱਖ ਮੰਤਰੀ ਨੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਰੁਪਏ ਅਤੇ ਜ਼ਖ਼ਮੀਆਂ ਨੂੰ 1-1 ਲੱਖ ਰੁਪਏ ਦੀ ਵਿੱਤੀ ਸਹਾਇਤਾ ਦੇਣ ਦਾ ਐਲਾਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਹਾਦਸੇ ਵਿੱਚ ਜ਼ਖ਼ਮੀ ਹੋਏ ਸਾਰੇ ਲੋਕਾਂ ਨੂੰ ਬਿਹਤਰੀਨ ਡਾਕਟਰੀ ਇਲਾਜ ਮੁਹੱਈਆ ਕਰਵਾਏਗੀ।
‘ਐਕਸ’ (X) ‘ਤੇ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ: “ਅੱਜ ਮੈਂ ਅੰਮ੍ਰਿਤਸਰ ਦੇ ਇੱਕ ਹਸਪਤਾਲ ਵਿੱਚ ਜਾ ਕੇ ਨੌਸ਼ਹਿਰਾ ਪੰਨੂਆਂ ਨੇੜੇ ਬੱਸ ਹਾਦਸੇ ਵਿੱਚ ਜ਼ਖ਼ਮੀ ਹੋਏ ਸ਼ਰਧਾਲੂਆਂ ਦਾ ਹਾਲ-ਚਾਲ ਜਾਣਿਆ। ਰੱਬ ਦੀ ਕਿਰਪਾ ਨਾਲ, ਜ਼ਿਆਦਾਤਰ ਜ਼ਖ਼ਮੀ ਖ਼ਤਰੇ ਤੋਂ ਬਾਹਰ ਹਨ ਅਤੇ ਉਮੀਦ ਹੈ ਕਿ ਉਹ ਜਲਦੀ ਠੀਕ ਹੋ ਕੇ ਆਪਣੇ ਘਰ ਪਰਤ ਜਾਣਗੇ। ਇਸ ਦੁਖਦਾਈ ਹਾਦਸੇ ਵਿੱਚ ਜਾਨ ਗੁਆਉਣ ਵਾਲੇ ਪੰਜ ਵਿਅਕਤੀਆਂ ਦੇ ਪਰਿਵਾਰਾਂ ਨਾਲ ਮੈਂ ਡੂੰਘੀ ਹਮਦਰਦੀ ਪ੍ਰਗਟ ਕਰਦਾ ਹਾਂ। ਸਰਕਾਰ ਵੱਲੋਂ ਹਰੇਕ ਪੀੜਤ ਪਰਿਵਾਰ ਨੂੰ 5 ਲੱਖ ਰੁਪਏ ਅਤੇ ਹਰੇਕ ਜ਼ਖ਼ਮੀ ਵਿਅਕਤੀ ਨੂੰ 1 ਲੱਖ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ, ਨਾਲ ਹੀ ਪੂਰੀ ਤਰ੍ਹਾਂ ਮੁਫ਼ਤ ਡਾਕਟਰੀ ਇਲਾਜ ਵੀ ਮੁਹੱਈਆ ਕਰਵਾਇਆ ਜਾ ਰਿਹਾ ਹੈ। ਸਰਕਾਰ ਹਰ ਮੁਸ਼ਕਲ ਘੜੀ ਵਿੱਚ ਆਪਣੇ ਲੋਕਾਂ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ ਡੂੰਘੇ ਸਦਮੇ ਅਤੇ ਪੀੜਾ ਦਾ ਪ੍ਰਗਟਾਵਾ ਕਰਦਿਆਂ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਹ ਬਹੁਤ ਹੀ ਦੁਖਦਾਈ ਘਟਨਾ ਹੈ। ਮੈਂ ਪੀੜਤ ਪਰਿਵਾਰਾਂ ਦੇ ਦੁੱਖ ਵਿੱਚ ਸ਼ਾਮਲ ਹਾਂ ਅਤੇ ਇਸ ਔਖੀ ਘੜੀ ਵਿੱਚ ਉਨ੍ਹਾਂ ਦੇ ਨਾਲ ਮਜ਼ਬੂਤੀ ਨਾਲ ਖੜ੍ਹਾ ਹਾਂ। ਪੰਜਾਬ ਸਰਕਾਰ ਜਾਨ ਗੁਆਉਣ ਵਾਲੇ ਹਰੇਕ ਵਿਅਕਤੀ ਦੇ ਪਰਿਵਾਰ ਨੂੰ 5 ਲੱਖ ਰੁਪਏ ਦੀ ਵਿੱਤੀ ਸਹਾਇਤਾ ਅਤੇ ਹਰੇਕ ਜ਼ਖ਼ਮੀ ਵਿਅਕਤੀ ਨੂੰ 1 ਲੱਖ ਰੁਪਏ ਦੀ ਸਹਾਇਤਾ ਦੇਵੇਗੀ। ਜ਼ਖ਼ਮੀਆਂ ਦੇ ਇਲਾਜ ਦਾ ਸਾਰਾ ਖਰਚਾ ਸਰਕਾਰ ਵੱਲੋਂ ਚੁੱਕਿਆ ਜਾਵੇਗਾ ਅਤੇ ਉਨ੍ਹਾਂ ਨੂੰ ਮੁਫ਼ਤ ਇਲਾਜ ਮੁਹੱਈਆ ਕਰਵਾਇਆ ਜਾਵੇਗਾ।”
ਉਨ੍ਹਾਂ ਅੱਗੇ ਕਿਹਾ ਕਿ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਨੂੰ ਪਹਿਲਾਂ ਹੀ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ ਕਿ ਉਹ ਪੀੜਤ ਪਰਿਵਾਰਾਂ ਨੂੰ ਹਰ ਸੰਭਵ ਮਦਦ ਦੇਣ ਅਤੇ ਜ਼ਖ਼ਮੀਆਂ ਲਈ ਬਿਹਤਰੀਨ ਇਲਾਜ ਯਕੀਨੀ ਬਣਾਉਣ।
ਦਿਲੋਂ ਹਮਦਰਦੀ ਪ੍ਰਗਟ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਮੈਂ ਪ੍ਰਮਾਤਮਾ ਅੱਗੇ ਅਰਦਾਸ ਕਰਦਾ ਹਾਂ ਕਿ ਉਹ ਪੀੜਤ ਪਰਿਵਾਰਾਂ ਨੂੰ ਇਸ ਨਾ ਪੂਰੇ ਹੋਣ ਵਾਲੇ ਘਾਟੇ ਨੂੰ ਸਹਿਣ ਕਰਨ ਦੀ ਹਿੰਮਤ ਬਖਸ਼ਣ ਅਤੇ ਵਿਛੜੀਆਂ ਰੂਹਾਂ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਦੇਣ।”
‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਦੇ ਦਾਇਰੇ ਅਤੇ ਪਹੁੰਚ ਬਾਰੇ ਗੱਲ ਕਰਦਿਆਂ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਹੁਣ ਤੱਕ ਸੱਤ ਲੱਖ ਤੋਂ ਵੱਧ ਸ਼ਰਧਾਲੂ ਇਸ ਯੋਜਨਾ ਦਾ ਲਾਭ ਲੈ ਚੁੱਕੇ ਹਨ। ਇਸ ਤਹਿਤ ਅੰਮ੍ਰਿਤਸਰ, ਖਾਟੂ ਸ਼ਿਆਮ ਅਤੇ ਮਥੁਰਾ ਸਮੇਤ ਵੱਖ-ਵੱਖ ਧਾਰਮਿਕ ਸਥਾਨਾਂ ਲਈ 17,000 ਤੋਂ ਵੱਧ ਯਾਤਰਾਵਾਂ ਸਫਲਤਾਪੂਰਵਕ ਮੁਕੰਮਲ ਕੀਤੀਆਂ ਗਈਆਂ ਹਨ।
ਉਨ੍ਹਾਂ ਕਿਹਾ, “ਇਸ ਸਕੀਮ ਤਹਿਤ ਹਰ ਰੋਜ਼ 70 ਤੋਂ ਵੱਧ ਬੱਸਾਂ ਚਲਾਈਆਂ ਜਾ ਰਹੀਆਂ ਹਨ, ਜਿਸ ਨਾਲ ਰੋਜ਼ਾਨਾ 3,000 ਤੋਂ ਵੱਧ ਸ਼ਰਧਾਲੂ ਤੀਰਥ ਯਾਤਰਾ ਕਰ ਰਹੇ ਹਨ। ਹੁਣ ਤੱਕ ਹਜ਼ਾਰਾਂ ਯਾਤਰਾਵਾਂ ਸਫਲਤਾਪੂਰਵਕ ਨੇਪਰੇ ਚੜ੍ਹੀਆਂ ਹਨ ਅਤੇ ਇਨ੍ਹਾਂ ਯਾਤਰਾਵਾਂ ਦੌਰਾਨ ਪਹਿਲਾਂ ਕਦੇ ਵੀ ਅਜਿਹੀ ਮੰਦਭਾਗੀ ਘਟਨਾ ਨਹੀਂ ਵਾਪਰੀ ਸੀ।”
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਿਰੋਧੀ ਪਾਰਟੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਦੁਖਾਂਤ ‘ਤੇ ਸਿਆਸਤ ਨਾ ਕਰਨ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਅਜਿਹੇ ਮੰਦਭਾਗੇ ਹਾਦਸਿਆਂ ਨੂੰ ਸਿਆਸੀ ਵਿਵਾਦਾਂ ਵਿੱਚ ਨਹੀਂ ਬਦਲਿਆ ਜਾਣਾ ਚਾਹੀਦਾ।
ਉਨ੍ਹਾਂ ਕਿਹਾ, “ਇਹ ਬਹੁਤ ਹੀ ਮੰਦਭਾਗੀ ਘਟਨਾ ਹੈ, ਪਰ ਇਸ ‘ਤੇ ਸਿਆਸਤ ਨਹੀਂ ਹੋਣੀ ਚਾਹੀਦੀ। ਇਸ ਘਟਨਾ ਲਈ ਸਰਕਾਰ ਨੂੰ ਜ਼ਿੰਮੇਵਾਰ ਨਹੀਂ ਠਹਿਰਾਇਆ ਜਾ ਸਕਦਾ। ਪੰਜਾਬ ਸਰਕਾਰ ਹਰੇਕ ਨਾਗਰਿਕ ਦੀ ਸੁਰੱਖਿਆ ਅਤੇ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ।”
ਪੰਜਾਬ ਸਰਕਾਰ ਦੀ ‘ਸੜਕ ਸੁਰੱਖਿਆ ਫੋਰਸ’ (SSF) ਦੇ ਯੋਗਦਾਨ ਦਾ ਜ਼ਿਕਰ ਕਰਦਿਆਂ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਫੋਰਸ ਨੇ ਸੂਬੇ ਭਰ ਵਿੱਚ ਸੜਕ ਹਾਦਸਿਆਂ ਨੂੰ ਘਟਾਉਣ ਅਤੇ ਕੀਮਤੀ ਜਾਨਾਂ ਬਚਾਉਣ ਵਿੱਚ ਅਹਿਮ ਭੂ ਉਨ੍ਹਾਂ ਨੇ ਦੁਹਰਾਇਆ ਕਿ ਪੰਜਾਬ ਸਰਕਾਰ ਪ੍ਰਭਾਵਿਤ ਪਰਿਵਾਰਾਂ ਦੇ ਨਾਲ ਖੜ੍ਹੀ ਹੈ ਅਤੇ ਇਹ ਯਕੀਨੀ ਬਣਾਏਗੀ ਕਿ ਇਸ ਔਖੇ ਸਮੇਂ ਦੌਰਾਨ ਉਨ੍ਹਾਂ ਨੂੰ ਹਰ ਸੰਭਵ ਸਹਾਇਤਾ ਮੁਹੱਈਆ ਕਰਵਾਈ ਜਾਵੇ।