ਫਾਜ਼ਿਲਕਾ ਜ਼ਿਲ੍ਹੇ ‘ਚ’ ਲੋਕਾਂ ਨੂੰ ਸਿਹਤਮੰਦ ਜੀਵਨਸ਼ੈਲੀ ਅਪਣਾਉਣ ਵਿੱਚ ਸਹਾਈ ਸਿੱਧ ਹੋ ਰਹੀ ਹੈ ਸੀ.ਐਮ. ਦੀ ਯੋਗਸ਼ਾਲਾ

ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਮਹੱਤਵਪੂਰਨ ਲੋਕ-ਪੱਖੀ ਪਹਿਲ “ਸੀਐਮ ਦੀ ਯੋਗਸ਼ਾਲਾ” ਤਹਿਤ ਲੋਕਾਂ ਵਿੱਚ ਸਿਹਤ, ਯੋਗ ਅਤੇ ਸਕਾਰਾਤਮਕ ਜੀਵਨ ਸ਼ੈਲੀ ਪ੍ਰਤੀ ਜਾਗਰੂਕਤਾ ਲਗਾਤਾਰ ਵੱਧ ਰਹੀ ਹੈ। ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਇਹ ਵਿਸ਼ੇਸ਼ ਪਹਿਲ ਅੱਜ ਹਜ਼ਾਰਾਂ ਲੋਕਾਂ ਨੂੰ ਯੋਗ ਨਾਲ ਜੋੜ ਕੇ ਸਿਹਤਮੰਦ ਅਤੇ ਖੁਸ਼ਹਾਲ ਪੰਜਾਬ ਦੀ ਸਿਰਜਣਾ ਵਿੱਚ ਅਹਿਮ ਭੂਮਿਕਾ ਨਿਭਾ ਰਹੀ ਹੈ।
ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਜੀ ਦਾ ਉਦੇਸ਼ ਹੈ ਕਿ ਯੋਗ ਦੇ ਸਰੀਰਕ ਅਤੇ ਮਾਨਸਿਕ ਲਾਭ ਸਮਾਜ ਦੇ ਹਰ ਵਰਗ ਤੱਕ ਪਹੁੰਚਣ, ਤਾਂ ਜੋ ਹਰ ਨਾਗਰਿਕ ਤੰਦਰੁਸਤ, ਤਣਾਅ-ਮੁਕਤ ਅਤੇ ਉਰਜਾਵਾਨ ਜੀਵਨ ਜੀਅ ਸਕੇ। “ਸੀਐਮ ਦੀ ਯੋਗਸ਼ਾਲਾ” ਮੁਹਿੰਮ ਰਾਹੀਂ ਪੰਜਾਬ ਸਰਕਾਰ ਲੋਕਾਂ ਨੂੰ ਮੁਫ਼ਤ ਯੋਗ ਸਿਖਲਾਈ ਮੁਹੱਈਆ ਕਰਵਾ ਰਹੀ ਹੈ, ਜਿਸ ਨਾਲ “ਰੰਗਲਾ ਪੰਜਾਬ” ਦੇ ਸੁਪਨੇ ਨੂੰ ਸਾਕਾਰ ਕਰਨ ਵਿੱਚ ਮਦਦ ਮਿਲ ਰਹੀ ਹੈ।
ਲੋਕਾਂ ਨੂੰ ਸਿਹਤਮੰਦ ਰੱਖਣ ਲਈ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੀ.ਐਮ. ਦੀ ਯੋਗਸ਼ਾਲਾ ਦੇ ਪ੍ਰੋਜੈਕਟ ਹੇਠ ਫਾਜ਼ਿਲਕਾ ਜ਼ਿਲ੍ਹੇ ਵਿੱਚ ਰੋਜ਼ਾਨਾ ਸਵੇਰੇ ਅਤੇ ਸ਼ਾਮ 550 ਤੋਂ ਵੱਧ ਕਲਾਸਾਂ ਯੋਗ ਦੀਆਂ ਲਗਾਈਆਂ ਜਾ ਰਹੀਆਂ ਹਨ। ਇਸ ਤਹਿਤ ਹੁਣ ਤੱਕ 21 ਹਜ਼ਾਰ ਤੋਂ ਵਧੇਰੇ ਮੈਂਬਰਾਂ ਨੇ ਮੁਫ਼ਤ ਯੋਗਾ ਕਰਨ ਲਈ ਰਜਿਸਟ੍ਰੇਸ਼ਨ ਕਰਵਾਈ ਹੈ, ਇਹ ਜਾਣਕਾਰੀ ਐਸਡੀਐਮ ਅਬੋਹਰ ਕਮ ਨੋਡਲ ਅਫਸਰ ਯੋਗ ਸ੍ਰੀ ਰਵਿੰਦਰ ਅਰੋੜਾ ਨੇ  ਸਾਂਝੀ ਕੀਤੀ।
“ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਜੀ ਵੱਲੋਂ ਸ਼ੁਰੂ ਕੀਤੀ ਗਈ ‘ਸੀਐਮ ਦੀ ਯੋਗਸ਼ਾਲਾ’ ਪਹਿਲ ਸਮਾਜ ਨੂੰ ਸਿਹਤਮੰਦ ਅਤੇ ਜਾਗਰੂਕ ਬਣਾਉਣ ਵੱਲ ਇੱਕ ਸ਼ਲਾਘਾਯੋਗ ਉਪਰਾਲਾ ਹੈ। ਜ਼ਿਲ੍ਹੇ ਵਿੱਚ ਲੋਕਾਂ ਦੀ ਵੱਧ ਰਹੀ ਭਾਗੀਦਾਰੀ ਇਹ ਦਰਸਾਉਂਦੀ ਹੈ ਕਿ ਲੋਕ ਯੋਗ ਪ੍ਰਤੀ ਜਾਗਰੂਕ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਅਸੀਂ ਸਾਰੇ ਨਾਗਰਿਕਾਂ ਨੂੰ ਅਪੀਲ ਕਰਦੇ ਹਾਂ ਕਿ ਉਹ ਆਪਣੇ ਨੇੜਲੇ ਯੋਗ ਕੇਂਦਰ ਨਾਲ ਜੁੜ ਕੇ ਨਿਯਮਿਤ ਯੋਗ ਕਰਨ ਅਤੇ ਸਿਹਤਮੰਦ ਤੇ ਰੰਗਲੇ ਪੰਜਾਬ ਦੀ ਉਸਾਰੀ ਵਿੱਚ ਆਪਣਾ ਯੋਗਦਾਨ ਪਾਉਣ।”
ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵੀ ਗਲੀ ਮੁਹੱਲੇ ਦੇ ਵਿੱਚ ਲੋਕ ਯੋਗ ਕਲਾਸ ਲਗਵਾਉਣਾ ਚਾਹੁੰਦੇ ਹਨ ਤਾਂ ਉਹ 25 ਮੈਂਬਰਾਂ ਦਾ ਇੱਕ ਗਰੁੱਪ ਬਣਾ ਕੇ ਫੋਨ ਨੰਬਰ 76694-00500 ’ਤੇ ਮਿਸਡ ਕਾਲ ਕਰ ਸਕਦੇ ਹਨ ਜਾਂ ਫੋਨ ਨੰਬਰ 78888-40148 ‘ਤੇ ਵੀ ਕਾਲ ਕਰ ਸਕਦੇ ਹਨ। ਇਸ ਤੋਂ ਇਲਾਵਾ ਮੁਫ਼ਤ ਯੋਗ ਕਲਾਸਾਂ ਲਈ

Leave a Reply

Your email address will not be published. Required fields are marked *