ਸਹਿਕਾਰੀ ਬੈਂਕਾਂ ਵੱਲੋਂ ਫਸਲੀ ਰਹਿੰਦ-ਖੂੰਹਦ ਦੇ ਪ੍ਰਬੰਧਨ ਲਈ 80 ਫੀਸਦੀ ਤੱਕ ਸਬਸਿਡੀ ਉਤੇ ਕਰਜ਼ੇ ਦੀ ਪੇਸ਼ਕਸ਼

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪਰਾਲੀ ਫੂਕਣ ਦੇ ਖ਼ਤਰੇ ਨਾਲ ਨਜਿੱਠਣ ਦੀ ਵਚਨਬੱਧਤਾ ਤਹਿਤ ਪੰਜਾਬ ਭਰ ਦੇ ਸਹਿਕਾਰੀ ਬੈਂਕਾਂ ਨੇ ‘ਫਸਲਾਂ ਦੀ ਰਹਿੰਦ-ਖੂੰਹਦ ਪ੍ਰਬੰਧਨ ਕਰਜ਼ਾ ਯੋਜਨਾ’ ਸ਼ੁਰੂ ਕੀਤੀ ਹੈ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪਰਾਲੀ ਫੂਕਣ ਦੇ ਖ਼ਤਰੇ ਨਾਲ ਨਜਿੱਠਣ ਦੀ ਵਚਨਬੱਧਤਾ ਤਹਿਤ ਪੰਜਾਬ ਭਰ ਦੇ ਸਹਿਕਾਰੀ ਬੈਂਕਾਂ ਨੇ ‘ਫਸਲਾਂ ਦੀ ਰਹਿੰਦ-ਖੂੰਹਦ ਪ੍ਰਬੰਧਨ ਕਰਜ਼ਾ ਯੋਜਨਾ’ ਸ਼ੁਰੂ ਕੀਤੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਪਿੰਡਾਂ ਦੀਆਂ ਪ੍ਰਾਇਮਰੀ ਖੇਤੀਬਾੜੀ ਸਹਿਕਾਰੀ ਸਭਾਵਾਂ (ਪੀ.ਏ.ਸੀ.) ਅਤੇ ਹੋਰ ਅਗਾਂਹਵਧੂ ਕਿਸਾਨ ਇਸ ਸਕੀਮ ਦਾ ਲਾਭ ਲੈ ਸਕਦੇ ਹਨ। ਉਨ੍ਹਾਂ ਕਿਹਾ ਕਿ ਪ੍ਰਾਇਮਰੀ ਐਗਰੀਕਲਚਰ ਕੋਆਪ੍ਰੇਟਿਵ ਸੁਸਾਇਟੀਆਂ ਜਾਂ ਹੋਰ ਅਦਾਰੇ ਕਾਮਨ ਹਾਇਰਿੰਗ ਸੈਂਟਰ (ਸੀ.ਐਚ.ਸੀ.) ਸਕੀਮ ਅਧੀਨ ਖੇਤੀ ਸੰਦਾਂ ਦੀ ਖ਼ਰੀਦ ‘ਤੇ 80 ਫੀਸਦੀ ਸਬਸਿਡੀ ਦਾ ਲਾਭ ਲੈ ਸਕਦੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸੇ ਤਰ੍ਹਾਂ ਅਗਾਂਹਵਧੂ ਕਿਸਾਨ ਫਸਲਾਂ ਦੀ ਰਹਿੰਦ-ਖੂੰਹਦ ਦੇ ਪ੍ਰਬੰਧਨ ਲਈ ਬੇਲਰ ਅਤੇ ਸੁਪਰਸੀਡਰਾਂ ਵਰਗੇ ਖੇਤੀ ਸੰਦਾਂ ਦੀ ਖ਼ਰੀਦ ‘ਤੇ 50 ਫੀਸਦੀ ਸਬਸਿਡੀ ਦੇ ਹੱਕਦਾਰ ਹੋਣਗੇ।

ਮੁੱਖ ਮੰਤਰੀ ਨੇ ਉਮੀਦ ਜ਼ਾਹਰ ਕੀਤੀ ਕਿ ਇਹ ਸਕੀਮ ਪਰਾਲੀ ਸਾੜਨ ਨਾਲ ਹੋਣ ਵਾਲੇ ਵਾਤਾਵਰਣ ਪ੍ਰਦੂਸ਼ਣ ਨੂੰ ਘਟਾਉਣ ਵਿੱਚ ਮਦਦਗਾਰ ਸਾਬਤ ਹੋਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਇਹ ਸਕੀਮ ਕਿਸਾਨਾਂ ਨੂੰ ਫਸਲਾਂ ਦੀ ਰਹਿੰਦ-ਖੂੰਹਦ ਦੇ ਪ੍ਰਬੰਧਨ ਦਾ ਬਦਲ ਚੁਣਨ ਲਈ ਉਤਸ਼ਾਹਿਤ ਕਰਨ ਲਈ ਵੀ ਸਹਾਈ ਸਿੱਧ ਹੋਵੇਗੀ। ਭਗਵੰਤ ਸਿੰਘ ਮਾਨ ਨੇ ਕਿਸਾਨਾਂ ਦੀ ਭਲਾਈ ਨੂੰ ਹਰ ਸੰਭਵ ਤਰੀਕੇ ਨਾਲ ਯਕੀਨੀ ਬਣਾਉਣ ਲਈ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਉਂਦਿਆਂ ਕਿਸਾਨਾਂ ਨੂੰ ਇਸ ਸਕੀਮ ਦਾ ਲਾਭ ਉਠਾਉਣ ਦੀ ਅਪੀਲ ਕੀਤੀ।

ਮੁੱਖ ਮੰਤਰੀ ਨੇ ਕਿਹਾ ਕਿ ਪਰਾਲੀ ਸਾੜਨ ਨਾਲ ਪੈਦਾ ਹੋਣ ਵਾਲੇ ਪ੍ਰਦੂਸ਼ਣ ਨੂੰ ਘਟਾਉਣ ਲਈ ਬਾਇਓ-ਊਰਜਾ ਪਲਾਂਟਾਂ ਨੂੰ ਸਮਰਥਨ ਦੇਣ ਲਈ ਖੇਤੀ ਰਹਿੰਦ-ਖੂੰਹਦ ਦੀ ਸਪਲਾਈ ਲੜੀ ਵਿੱਚ ਉਦਯੋਗਾਂ-ਕਿਸਾਨਾਂ ਦੀ ਵੱਧ ਤੋਂ ਵੱਧ ਸ਼ਮੂਲੀਅਤ ਨੂੰ ਉਤਸ਼ਾਹਿਤ ਕਰਨ ਉੱਤੇ ਮੁੱਖ ਜ਼ੋਰ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਇਹ ਪਹਿਲਕਦਮੀ ਬਾਇਓਮਾਸ ਸਪਲਾਈ ਚੇਨ ਰਾਹੀਂ ਬਾਇਓ-ਊਰਜਾ ਉਦਯੋਗ ਤੱਕ ਖੇਤੀ ਰਹਿੰਦ-ਖੂੰਹਦ ਦੀ ਪਹੁੰਚ ਕਰ ਕੇ ਇਸ ਪ੍ਰਦੂਸ਼ਣ ਤੋਂ ਬਚਣ ਵਿੱਚ ਮਦਦ ਕਰੇਗੀ।

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਬਿਜਲੀ ਉਤਪਾਦਨ ਯੂਨਿਟ, ਕੰਪਰੈੱਸਡ ਬਾਇਓਗੈਸ (ਸੀ.ਬੀ.ਜੀ.) ਪਲਾਂਟ, 2ਜੀ ਈਥਾਨੌਲ ਫੈਕਟਰੀਆਂ ਫਸਲੀ ਰਹਿੰਦ-ਖੂੰਹਦ ਉੱਤੇ ਆਧਾਰਤ ਆਪਣੀ ਸਪਲਾਈ ਚੇਨ ਨੂੰ ਮਜ਼ਬੂਤ ​​ਕਰ ਸਕਦੀਆਂ ਹਨ ਅਤੇ ਇਸ ਕਦਮ ਨਾਲ ਬਾਇਓ ਬਾਲਣ ਉਦਯੋਗ ਨੂੰ ਸਮੁੱਚੇ ਤੌਰ ‘ਤੇ ਲਾਭ ਪਹੁੰਚ ਸਕਦਾ ਹੈ।

Leave a Reply

Your email address will not be published. Required fields are marked *