ਐਸ.ਆਈ.ਆਰ ਸਬੰਧੀ ਸ਼ਿਕਾਇਤ ਜਾਂ ਸੁਝਾਅ ਟੋਲ ਫਰੀ ਨੰਬਰ1950 ਜਾਂ ਈ.ਮੇਲ.ਆਈ ਡੀ Grievancesredressalcellfgs@gmail.com ਤੇ ਕਰਵਾਈ ਜਾ ਸਕਦੀ ਹੈ ਦਰਜ -ਜਿਲ੍ਹਾ ਚੋਣ ਅਫ਼ਸਰ

ਦੀ ਪ੍ਰਕਿਰਿਆ ਦੌਰਾਨ ਆਮ ਲੋਕਾਂ ਅਤੇ ਵੋਟਰਾਂ ਦੀਆਂ ਸ਼ਿਕਾਇਤਾਂ ਦਾ ਤੁਰੰਤ ਨਿਪਟਾਰਾ ਕਰਨ ਲਈ ਜ਼ਿਲ੍ਹਾ ਪੱਧਰ ‘ਤੇ ਸ਼ਿਕਾਇਤ ਨਿਵਾਰਣ ਸੈੱਲ ਦਾ ਗਠਨ ਕੀਤਾ ਗਿਆ ਹੈ। ਕਿਸੇ ਵੀ ਕਿਸਮ ਦੀ ਸ਼ਿਕਾਇਤ ਦਰਜ ਕਰਵਾਉਣ ਲਈ ਹੈਲਪ ਡੈਸਕ ਤਿਆਰ ਕੀਤਾ ਗਿਆ ਹੈ, ਜਿਸ ਦਾ ਟੋਲ ਫਰੀ ਨੰਬਰ 1950 ਹੈ, ਇਸ ਨੰਬਰ ਤੇ ਸਵੇਰੇ 08:00 ਵਜੇ ਤੋਂ ਸ਼ਾਮ 08:00 ਵਜੇ ਤੱਕ ਕਾਲ ਕਰਕੇ ਜਾਂ ਕਮਰਾ ਨੰਬਰ 312 ਦੂਜੀ ਮੰਜਿਲ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਫਤਹਿਗੜ੍ਹ ਸਾਹਿਬ ਵਿਖੇ ਬਣੇ ਹੈਲਪ ਡੈਸਕ ਤੇ ਨਿੱਜੀ ਤੌਰ ਤੇ ਸ਼ਿਕਾਇਤ ਦਰਜ ਕਰਵਾਈ ਜਾ ਸਕਦੀ ਹੈ।

ਡਾ. ਸੋਨਾ ਥਿੰਦ ਨੇ ਦੱਸਿਆ ਕਿ ਇਸਦੇ ਨਾਲ ਹੀ ਸ਼ਿਕਾਇਤ ਦਰਜ ਕਰਵਾਉਣ ਲਈ ਇੱਕ ਵਿਸ਼ੇਸ਼ ਜ਼ਿਲ੍ਹਾ ਪੱਧਰੀ ਈਮੇਲ ਆਈ.ਡੀ. ਵੀ Grievancesredressalcellfgs@gmail.com ਜਾਰੀ ਕੀਤੀ ਗਈ ਹੈ। ਕੋਈ ਵੀ ਨਾਗਰਿਕ ਆਪਣੀ ਸ਼ਿਕਾਇਤ ਸਿੱਧੇ ਤੌਰ ‘ਤੇ ਇਸ ਈਮੇਲ ‘ਤੇ ਭੇਜ ਸਕਦਾ ਹੈ।

ਉਨ੍ਹਾਂ ਨਾ ਦੱਸਿਆ ਕਿ ਇਸ ਸੈੱਲ ਵਿੱਚ ਤਾਇਨਾਤ ਅਧਿਕਾਰੀਆਂ ਵੱਲੋਂ ਹਰ ਇੱਕ ਸ਼ਿਕਾਇਤ ਦੀ ਬਾਰੀਕੀ ਨਾਲ ਜਾਂਚ ਕੀਤੀ ਜਾਵੇਗੀ ਅਤੇ ਤੈਅ ਸਮੇਂ ਦੇ ਅੰਦਰ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਇਸ ਕਦਮ ਦਾ ਮੁੱਖ ਮਨੋਰਥ ਐਸ.ਆਈ.ਆਰ ਨੂੰ ਪੂਰੀ ਤਰ੍ਹਾਂ ਨਿਰਪੱਖ ਬਣਾਉਣਾ ਅਤੇ ਆਮ ਜਨਤਾ ਦੀ ਆਵਾਜ਼ ਨੂੰ ਪ੍ਰਸ਼ਾਸਨ ਤੱਕ ਆਸਾਨੀ ਨਾਲ ਪਹੁੰਚਾਉਣਾ ਹੈ।

ਜਿਲ੍ਹਾ ਚੋਣ ਅਫਸਰ ਵੱਲੋਂ ਸਮੂਹ ਨਾਗਰਿਕਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਉਹ ਬਿਨਾਂ ਕਿਸੇ ਡਰ ਜਾਂ ਝਿਜਕ ਦੇ ਉਪਰੋਕਤ ਟੋਲ ਫਰੀ ਨੰਬਰ 1950 ਜਾਂ ਫਿਰ ਈਮੇਲ ਆਈ.ਡੀ. ‘ਤੇ ਜਾਂ ਹੈਲਪ ਡੈਸਕ ਤੇ ਆਪਣੀ ਸ਼ਿਕਾਇਤ ਦਰਜ ਕਰਵਾ ਸਕਦੇ ਹਨ।

Leave a Reply

Your email address will not be published. Required fields are marked *