ਸਵਸਥ ਨਾਰੀ, ਸਸ਼ਕਤ ਪਰਿਵਾਰ ਅਭਿਆਨ ਤਹਿਤ ਬੱਚਿਆਂ ਦੇ ਸੰਪੂਰਨ ਟੀਕਾਕਰਨ ਨੂੰ ਯਕੀਨੀ ਬਣਾਇਆ ਜਾਵੇ : ਡਾਕਟਰ ਰਾਜ ਕੁਮਾਰ ਸਿਵਲ ਸਰਜਨ

ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡਾਕਟਰ ਰਾਜ ਕੁਮਾਰ ਸਿਵਲ ਸਰਜਨ ਜੀ ਦੀ ਉਚੇਚੀ ਨਿਗਰਾਨੀ ਵਿੱਚ, ਡਾਕਟਰ ਰੋਹਿਤ ਗੋਇਲ ਸਹਾਇਕ ਸਿਵਲ ਸਰਜਨ ਅਤੇ ਡਾਕਟਰ ਅਰਪਿਤ ਗੁਪਤਾ ਜ਼ਿਲ੍ਹਾ ਟੀਕਾਕਰਣ ਅਫ਼ਸਰ ਦੀ ਦੇਖਰੇਖ ਵਿੱਚ ਜ਼ਿਲ੍ਹਾ ਫਾਜ਼ਿਲਕਾ ਵਿੱਚ 17 ਸਤੰਬਰ ਤੋਂ 2 ਅਕਤੂਬਰ 2025 ਤੱਕ ਔਰਤਾਂ ਅਤੇ ਬੱਚਿਆਂ ਦੀ ਸਿਹਤ ਸੁਰੱਖਿਆ ਨੂੰ ਯਕੀਨੀ ਬਨਾਉਣ ਲਈ @ਸਵਸਥ ਨਾਰੀ,

ਸਸ਼ਕਤ ਪਰਿਵਾਰ@ ਪੰਦਰਵਾੜਾ ਮਨਾਇਆ ਜਾ ਰਿਹਾ ਹੈ। ਇਸ ਪੰਦਰਵਾੜੇ ਸਬੰਧੀ ਜਾਣਕਾਰੀ ਦਿੰਦਿਆਂ ਡਾਕਟਰ ਅਰਪਿਤ ਗੁਪਤਾ ਨੇ ਦੱਸਿਆ ਕਿ ਇਸ ਪੰਦਰਵਾੜੇ ਦਾ ਮੁੱਖ ਉਦੇਸ਼ ਔਰਤਾਂ ਅਤੇ ਬੱਚਿਆਂ ਲਈ ਸਿਹਤ ਸੇਵਾਵਾਂ ਨੂੰ ਮਜ਼ਬੂਤ ਕਰਨਾ, ਸਿਹਤ ਸੇਵਾਵਾਂ ਤੱਕ ਬਿਹਤਰ ਪਹੁੰਚ, ਗੁਣਵੱਤਾਪੂਰਨ ਦੇਖਭਾਲ ਅਤੇ ਜਾਗਰੂਕਤਾ ਨੂੰ ਯਕੀਨੀ ਬਣਾਉਣਾ ਹੈ।
ਇਸ ਮੁਹਿੰਮ ਦੇ ਤਹਿਤ ਜਿਲ੍ਹੇ ਦੇ ਕਮਿਊਨਿਟੀ ਹੈਲਥ ਸੈਂਟਰਾਂ, ਆਯੂਸ਼ਮਾਨ ਆਰੋਗਿਆ ਕੇਂਦਰਾਂ, ਆਂਗਣਵਾੜੀ ਸੈਂਟਰਾਂ ਅਤੇ ਹੋਰ ਥਾਵਾਂ ਤੇ ਟੀਕਾਕਰਨ ਕੈਂਪ ਲਗਾਏ ਜਾਣਗੇ। ਉਨ੍ਹਾਂ ਦੱਸਿਆ ਕਿ ਇਹ ਪੰਦਰਵਾੜਾ ਔਰਤਾਂ ਅਤੇ ਬੱਚਿਆਂ ਦੀ ਸਿਹਤ ਨੂੰ ਬਿਹਤਰ ਬਣਾਉਣ ਲਈ ਇਕ ਮਹੱਤਵਪੂਰਨ ਪਹਿਲਕਦਮੀ ਹੈ। ਇਸ ਅਭਿਆਨ ਦੌਰਾਨ ਟੀਕਾਕਰਨ ਪ੍ਰਮੁੱਖ ਹਿੱਸਿਆਂ ਵਿਚੋਂ ਇੱਕ ਹੈ। ਟੀਕਾਕਰਨ ਗਤੀਵਿਧੀਆਂ ਵਿੱਚ ਨਿਯਮਿਤ ਟੀਕਾਕਰਨ ਪ੍ਰੋਗਰਾਮ ਤਹਿਤ ਨਿਰਧਾਰਿਤ ਖੁਰਾਕਾਂ ਨੂੰ ਯਕੀਨੀ ਬਣਾਉਣ ਦੇ ਨਾਲ—ਨਾਲ, ਖੁੰਝੀਆਂ ਹੋਈਆਂ ਖੁਰਾਕਾਂ ਵਾਲੀ ਔਰਤਾਂ ਅਤੇ ਬੱਚਿਆਂ ਦੀ ਕਵਰੇਜ ਕਰਨਾ ਵੀ ਸ਼ਾਮਿਲ ਹੈ।

ਉਨ੍ਹਾਂ ਫੀਲਡ ਸਿਹਤ ਸਟਾਫ਼ ਨੂੰ ਹਦਾਇਤ ਕਰਦੇ ਹੋਏ ਕਿਹਾ ਕਿ ਜ਼ੀਰੋ ਡੋਜ਼ ਵਾਲੇ ਉਹ ਬੱਚੇ, ਜਿਨ੍ਹਾਂ ਨੂੰ ਇੱਕ ਸਾਲ ਦੀ ਉਮਰ ਤੱਕ ਪੈਂਟਾ 1 ਨਹੀਂ ਲੱਗਾ ਹੈ, 5 ਸਾਲ ਦੀ ਉਮਰ ਤੱਕ ਐਮ.ਆਰ.— 1 ਤੋਂ ਵਾਂਝੇ ਬੱਚੇ, ਰੂਟੀਨ ਟੀਕਾਕਰਨ ਅਧੀਨ ਅਗਲੀ ਖੁਰਾਕ ਵਾਲੇ ਡਿਊ ਬੱਚੇ, ਟੀ.ਡੀ.—10 ਅਤੇ ਟੀ ਡੀ —16 ਦੀ ਬਕਾਇਆ ਖੁਰਾਕ ਵਾਲੇ ਬੱਚਿਆਂ ਦੀਆਂ ਲਿਸਟਾਂ ਤਿਆਰ ਕੀਤੀਆਂ ਜਾਣ। ਇਸ ਪੰਦਰਵਾੜੇ ਦੌਰਾਨ ਕੀਤੇ ਟੀਕਾਕਰਣ ਨੂੰ ਉਸੇ ਦਿਨ ਹੀ ਯੂਵਿਨ ਪੋਰਟਲ ਤੇ ਇੰਦਰਾਜ਼ ਕੀਤਾ ਜਾਵੇ। ਇਸ ਸਮੇਂ ਵਿਨੋਦ ਖੁਰਾਣਾ ਜ਼ਿਲ੍ਹਾ ਮਾਸ ਮੀਡੀਆ ਅਫ਼ਸਰ, ਮਨਬੀਰ ਸਿੰਘ ਡਿਪਟੀ ਮਾਸ ਮੀਡੀਆ ਅਫ਼ਸਰ, ਦਿਵੇਸ਼ ਕੁਮਾਰ ਬਲਾਕ ਐਕਸਟੈਂਸ਼ਨ ਐਜੂਕੇਟਰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਇਸ ਪੰਦਰਵਾੜੇ ਦੌਰਾਨ ਆਪਣੇ ਬੱਚਿਆਂ ਅਤੇ ਗਰਭਵਤੀ ਔਰਤਾਂ ਦਾ ਟੀਕਾਕਰਣ ਸੰਪੂਰਨ ਕਰਵਾਇਆ ਜਾਵੇ। ਇਸ ਸਮੇਂ ਸ਼ਵੇਤਾ ਨਾਗਪਾਲ ਕੰਪਿਊਟਰ ਅਸਿਸਟੈਂਟ ਹਾਜ਼ਰ ਸਨ।

Leave a Reply

Your email address will not be published. Required fields are marked *