
ਮੋਹਾਲੀ ਨਗਰ ਨਿਗਮ ਦੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੂੰ ਪੰਜਾਬ ਕਾਂਗਰਸ ਨੇ ਇਕ ਵੱਡੀ ਜ਼ਿੰਮੇਵਾਰੀ ਸੌਂਪਦੇ ਹੋਏ ਉਨ੍ਹਾਂ ਨੂੰ ਬਲਾਚੌਰ ਵਿਧਾਨ ਸਭਾ ਹਲਕੇ ਦਾ ਕੋਆਰਡੀਨੇਟਰ ਨਿਯੁਕਤ ਕੀਤਾ ਹੈ। ਇਹ ਨਿਯੁਕਤੀ ਉਨ੍ਹਾਂ ਦੀ ਲੰਬੇ ਸਮੇਂ ਤੋਂ ਪਾਰਟੀ ਵੱਲ ਸਮਰਪਿਤ ਨਿਭਾਈਆਂ ਜ਼ਿੰਮੇਵਾਰੀਆਂ ਅਤੇ ਸੰਘਰਸ਼ ਨੂੰ ਮਾਨਤਾ ਦੇਣ ਵਾਲੀ ਮੱਤਵਪੂਰਨ ਪਹਚਾਨ ਮੰਨੀ ਜਾ ਰਹੀ ਹੈ।
ਇਹ ਨਿਯੁਕਤੀ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਹਦਾਇਤ ਤੇ ਜਨਰਲ ਸਕੱਤਰ ਸੰਦੀਪ ਸੰਧੂ ਵੱਲੋਂ ਜਾਰੀ ਹੋਈ ਉਸ ਸੂਚੀ ਅਨੁਸਾਰ ਹੋਈ ਹੈ ਜਿਸ ਵਿੱਚ ਸੂਬੇ ਦੇ ਵੱਖ ਵੱਖ ਹਲਕਿਆਂ ਲਈ ਕੋਆਰਡੀਨੇਟਰ ਨਿਯੁਕਤ ਕੀਤੇ ਗਏ ਹਨ। ਇਸ ਸੂਚੀ ਵਿੱਚ ਡਿਪਟੀ ਮੇਅਰ ਬੇਦੀ ਨੂੰ ਬਲਾਚੌਰ ਹਲਕੇ ਦੀ ਅਹਿਮ ਭੂਮਿਕਾ ਲਈ ਚੁਣਿਆ ਗਿਆ ਹੈ।
ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਇਸ ਨਿਯੁਕਤੀ ‘ਤੇ ਖੁਸ਼ੀ ਦਾ ਇਜ਼ਹਾਰ ਕਰਦਿਆਂ ਕਿਹਾ ਕਿ ਇਹ ਸਿਰਫ਼ ਜ਼ਿੰਮੇਵਾਰੀ ਨਹੀਂ, ਬਲਕਿ ਉਨ੍ਹਾਂ ਲਈ ਕਾਂਗਰਸ ਹਾਈ ਕਮਾਨ ਵੱਲੋਂ ਕੀਤਾ ਗਿਆ ਵਿਸ਼ਵਾਸ ਹੈ।