‎‎29 ਮਈ ਨੂੰ ਹੋਵੇਗੀ ਨਗਰ ਕੌਂਸਲ ਚੋਣਾ ਦੀ ਗਿਣਤੀ- ਜ਼ਿਲ੍ਹਾ ਚੋਣ ਅਫ਼ਸਰ

 ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 26 ਮਈ 2026 ਨੂੰ ਫਾਜ਼ਿਲਕਾ ਜ਼ਿਲ੍ਹੇ ਦੀਆਂ ਨਗਰ ਨਿਗਮ ਅਬੋਹਰ, ਨਗਰ ਕੌਂਸਲ ਫਾਜ਼ਿਲਕਾ ਅਤੇ ਨਗਰ ਪੰਚਾਇਤ ਅਰਨੀਵਾਲਾ ਸੇਖ਼ ਸੁਭਾਨ ਦੀਆਂ ਵੋਟਾਂ ਕਰਵਾਈਆਂ ਗਈਆਂ ਸਨ ਅਤੇ ਇਨ੍ਹਾਂ ਵੋਟਾਂ ਦੀ ਗਿਣਤੀ 29 ਮਈ 2026 ਦਿਨ ਸ਼ੁਕਰਵਾਰ ਨੂੰ ਹੋਵੇਗੀ।
ਜ਼ਿਲ੍ਹਾ ਚੋਣਕਾਰ ਅਫਸਰ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ 29 ਮਈ ਹੋਣ ਵਾਲੀ ਵੋਟਾਂ ਦੀ ਗਿਣਤੀ ਲਈ ਫਾਜ਼ਿਲਕਾ ਜ਼ਿਲ੍ਹੇ ਵਿੱਚ 03 ਗਿਣਤੀ ਕੇਂਦਰ ਬਣਾਏ ਗਏ ਹਨ, ਜਿਸ ਤਹਿਤ ਨਗਰ ਕੌਂਸਲ ਫਾਜ਼ਿਲਕਾ ਦੀ ਗਿਣਤੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਫਾਜਿਲਕਾ ਦੇ ਆਡੀਟੋਰੀਅਮ ਹਾਲ ਤੇ ਨਗਰ ਪੰਚਾਇਤ ਅਰਨੀਵਾਲਾ ਦੀਆਂ ਵੋਟਾਂ ਦੀ ਗਿਣਤੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਫਾਜ਼ਿਲਕਾ ਦੇ ਬੈਡਮਿੰਟਨ ਹਾਲ ਅਤੇ ਨਗਰ ਨਿਗਮ ਅਬੋਹਰ ਦੀਆਂ ਵੋਟਾਂ ਦੀ ਗਿਣਤੀ ਡੀਏਵੀ ਕਾਲਜ ਅਬੋਹਰ ਵਿਖੇ ਹੋਵੇਗੀ।
 ਜ਼ਿਲ੍ਹਾ ਚੋਣ ਅਫਸਰ  ਨੇ ਦੱਸਿਆ ਕਿ ਵੋਟਾਂ ਦੀ ਗਿਣਤੀ ਲਈ ਸਾਰੇ ਪੁਖਤਾ ਪ੍ਰਬੰਧ ਕੀਤੇ ਗਏ ਹਨ ਅਤੇ ਪਹਿਲਾਂ ਤੋਂ ਹੀ ਅਧਿਕਾਰੀਆਂ/ਕਰਚਾਰੀਆਂ ਦੀਆਂ ਡਿਊਟੀਆਂ ਲਗਾ ਦਿੱਤੀਆਂ ਗਈਆਂ ਹਨ ਤਾਂ ਜੋ ਵੋਟਾਂ ਦੀ ਗਿਣਤੀ ਦੇ ਇਸ ਕੰਮ ਨੂੰ ਪੂਰੇ ਸਹੀ ਢੰਗ ਨਾਲ ਮੁਕੰਮਲ ਕੀਤਾ ਜਾ ਸਕੇ।

Leave a Reply

Your email address will not be published. Required fields are marked *