‘ਗੈਂਗਸਟਰਾਂ ਤੇ ਵਾਰ’ ਮੁਹਿੰਮ ਦੇ 10 ਮਹੀਨੇ ਪੂਰੇ ਹੋਣ ‘ਤੇ, ਪੰਜਾਬ ਪੁਲਿਸ ਨੇ ਮੁਹਿੰਮ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਰਾਜ ਭਰ ਵਿੱਚ 1.67 ਲੱਖ ਛਾਪੇਮਾਰੀ ਕਰਕੇ 85,598 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ ਜਿਨ੍ਹਾਂ ਵਿੱਚ ਗੈਂਗਸਟਰ ਅਤੇ ਉਨ੍ਹਾਂ ਨਾਲ ਜੁੜੇ ਅਪਰਾਧੀ ਸ਼ਾਮਲ ਹਨ।
ਕਾਬਲੇਗੌਰ ਹੈ ਕਿ, “ਗੈਂਗਸਟਰਾਂ ਤੇ ਵਾਰ” – ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਇੱਕ ਫੈਸਲਾਕੁੰਨ ਜੰਗ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਦੁਆਰਾ ਸ਼ੁਰੂ ਕੀਤੀ ਗਈ ਸੀ। ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਗੈਂਗਸਟਰਾਂ ਦੇ ਸਾਥੀਆਂ ਨਾਲ ਜੁੜੇ ਪਛਾਣੇ ਗਏ ਅਤੇ ਮੈਪ ਕੀਤੇ ਸਥਾਨਾਂ ‘ਤੇ ਛਾਪੇਮਾਰੀ ਕਰ ਰਹੀਆਂ ਹਨ।
ਵਿਸ਼ੇਸ਼ ਡੀਜੀਪੀ ਕਾਨੂੰਨ ਅਤੇ ਵਿਵਸਥਾ ਪ੍ਰਵੀਨ ਸਿਨਹਾ ਨੇ ਕਿਹਾ ਕਿ ਪੁਲਿਸ ਟੀਮਾਂ ਨੇ ਗ੍ਰਿਫ਼ਤਾਰ ਵਿਅਕਤੀਆਂ ਦੇ ਕਬਜ਼ੇ ਵਿੱਚੋਂ 1,497 ਹਥਿਆਰਾਂ ਦੇ ਨਾਲ-ਨਾਲ 4,561 ਜ਼ਿੰਦਾ ਕਾਰਤੂਸ ਅਤੇ 487 ਮੈਗਜ਼ੀਨ, 296 ਤੇਜ਼ਧਾਰ ਹਥਿਆਰ ਅਤੇ 21 ਹੱਥਗੋਲੇ ਬਰਾਮਦ ਕੀਤੇ ਹਨ।
ਇਸ ਤੋਂ ਇਲਾਵਾ, 48,422 ਵਿਅਕਤੀਆਂ ਵਿਰੁੱਧ ਰੋਕਥਾਮ ਕਾਰਵਾਈ ਸ਼ੁਰੂ ਕੀਤੀ ਗਈ ਹੈ, ਜਦੋਂ ਕਿ 19,749 ਵਿਅਕਤੀਆਂ ਦੀ ਪੁਸ਼ਟੀ ਕੀਤੀ ਗਈ ਅਤੇ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ, ਉਨ੍ਹਾਂ ਕਿਹਾ ਕਿ ਪੁਲਿਸ ਟੀਮਾਂ ਨੇ ਮੁਹਿੰਮ ਸ਼ੁਰੂ ਹੋਣ ਤੋਂ ਬਾਅਦ 2,231 ਭਗੌੜੇ ਅਪਰਾਧੀਆਂ (ਪੀਓ) ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।
304ਵੇਂ ਦਿਨ, ਪੁਲਿਸ ਟੀਮਾਂ ਨੇ 626 ਛਾਪੇਮਾਰੀ ਕਰਕੇ 249 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਦੋਂ ਕਿ 256 ਵਿਅਕਤੀਆਂ ਵਿਰੁੱਧ ਰੋਕਥਾਮ ਕਾਰਵਾਈ ਕੀਤੀ ਗਈ ਅਤੇ 11 ਭਗੌੜੇ ਅਪਰਾਧੀਆਂ (ਪੀਓ) ਨੂੰ ਗ੍ਰਿਫ਼ਤਾਰ ਕੀਤਾ ਗਿਆ।
ਸਪੈਸ਼ਲ ਡੀਜੀਪੀ ਨੇ ਕਿਹਾ ਕਿ ‘ਗੰਗਸਟਰਾਂ ਤੇ ਵਾਰ’ ਮੁਹਿੰਮ ਉਸੇ ਜੋਸ਼ ਨਾਲ ਜਾਰੀ ਰਹੇਗੀ।
ਲੋਕ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਨਾਲ ਸਬੰਧਤ ਜਾਣਕਾਰੀ ਗੁਮਨਾਮ ਰੂਪ ਵਿੱਚ ਰਿਪੋਰਟ ਕਰ ਸਕਦੇ ਹਨ, ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੁਝਾਅ ਵੀ ਸਾਂਝੇ ਕਰ ਸਕਦੇ ਹਨ, ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ।
ਇਸ ਦੌਰਾਨ, ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” 629ਵੇਂ ਦਿਨ ਵੀ ਜਾਰੀ ਰੱਖੀ ਹੈ, ਜਿਸ ਵਿੱਚ ਅੱਜ 143 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 6.2 ਕਿਲੋਗ੍ਰਾਮ ਹੈਰੋਇਨ, 2.5 ਕਿਲੋਗ੍ਰਾਮ ਅਫੀਮ, 10 ਕਿਲੋਗ੍ਰਾਮ ਭੁੱਕੀ, 82 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 1.88 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਇਸ ਨਾਲ, ਸਿਰਫ 629 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 94,085 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 55 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।