ਡੀ.ਸੀ. ਦਫ਼ਤਰ ਫਾਜ਼ਿਲਕਾ ਵਿਖੇ ਕੱਲ੍ਹ ਹੋਵੇਗੀ ਅਬੋਹਰ ਦੇ ਮੇਅਰ ਦੀ ਚੋਣ-ਡਿਪਟੀ ਕਮਿਸ਼ਨਰ

ਡਿਪਟੀ ਕਮਿਸ਼ਨਰ ਫਾਜ਼ਿਲਕਾ ਸ੍ਰੀਮਤੀ ਅਮਰਪ੍ਰੀਤ ਕੌਰ ਸੰਧੂ ਨੇ ਦੱਸਿਆ ਕਿ ਅਬੋਹਰ ਦੇ ਮੇਅਰ ਦੀ ਚੋਣ ਕੱਲ੍ਹ ਮਿਤੀ 21 ਜੁਲਾਈ ਦਿਨ ਮੰਗਲਵਾਰ ਨੂੰ ਫਾਜ਼ਿਲਕਾ ਸਥਿਤ ਉਨ੍ਹਾਂ ਦੇ ਦਫ਼ਤਰ ਵਿਖੇ ਕਰਵਾਈ ਜਾਵੇਗੀ।
ਉਨ੍ਹਾਂ ਦੱਸਿਆ ਕਿ ਮੇਅਰ ਚੋਣ ਪ੍ਰਕਿਰਿਆ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਕੱਲ੍ਹ ਮਿਤੀ 21 ਜੁਲਾਈ 2026 ਨੂੰ ਫਾਜ਼ਿਲਕਾ ਸ਼ਹਿਰ ਦੇ 2 ਸੇਵਾ ਕੇਂਦਰਾਂ ਅਤੇ 1 ਫ਼ਰਦ ਕੇਂਦਰ ਬੰਦ ਰਹਿਣਗੇ। ਉਨ੍ਹਾਂ ਦੱਸਿਆ ਕਿ ਇੱਕ ਸੇਵਾ ਕੇਂਦਰ ਐੱਸ.ਡੀ.ਐੱਮ. ਦਫ਼ਤਰ ਦੇ ਨਾਲ ਅਤੇ 1 ਮਿਊਂਸੀਪਲ ਕਮੇਟੀ ਵਿਖੇ ਮੌਜੂਦ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਇਹ ਚੋਣ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਨਿਗਰਾਨ (ਆਬਜ਼ਰਵਰ) ਸੀਨੀਅਰ ਵਕੀਲ ਸੰਦੀਪ ਗੋਇਲ ਦੀ ਨਿਗਰਾਨੀ ਹੇਠ ਕਰਵਾਈ ਜਾਵੇਗੀ। ਮੇਅਰ ਦੀ ਚੋਣ ਪ੍ਰਕਿਰਿਆ ਸਬੰਧੀ ਹਰ ਤਰ੍ਹਾਂ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ।

Leave a Reply

Your email address will not be published. Required fields are marked *