ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ, ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਮਨਦੀਪ ਕੌਰ ਸਮੇਤ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਪਿਛਲੇ ਦਿਨੀ ਸੜਕ ਦੁਰਘਟਨਾ ਵਿਚ ਜਾਨ ਗਵਾਉਣ ਵਾਲੇ ਡੀ.ਸੀ. ਦਫਤਰ ਦੇ ਕਰਮਚਾਰੀ ਸੁਰਿੰਦਰ ਸਿੰਘ ਦੀ ਯਾਦ ਵਿਚ 2 ਮਿੰਟ ਦਾ ਮੌਨ ਧਾਰਨ ਕੀਤਾ। ਇਸ ਮੌਕੇ ਸਮੂਹ ਹਾਜਰੀਨ ਨੇ ਅਰਦਾਸ ਕੀਤੀ ਕਿ ਉਕਤ ਕਰਮਚਾਰੀ ਨੂੰ ਪ੍ਰਮਾਤਮਾ ਆਪਣੇ ਚਰਨਾ ਵਿਚ ਨਿਵਾਸ ਬਖਸ਼ਣ ਤੇ ਕਰਮਚਾਰੀ ਨੁੰ ਆਤਮਿਕ ਸ਼ਾਂਤੀ ਨਸੀਬ ਹੋਵੇ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਬੰਧਤ ਕਰਮਚਾਰੀ ਇਮਾਨਦਾਰ ਅਤੇ ਦਫਤਰ ਨੂੰ ਸੇਵਾਵਾਂ ਦੇਣ ਪ੍ਰਤੀ ਪੂਰੀ ਤਰ੍ਹਾਂ ਸਮਰਪਿਤ ਸਨ। ਉਨ੍ਹਾਂ ਕਿਹਾ ਕਿ ਜਿਥੇ ਦਫਤਰੀ ਪਰਿਵਾਰ ਨੂੰ ਉਨ੍ਹਾਂ ਦੇ ਜਾਨ ਨਾਲ ਘਾਟਾ ਪਿਆ ਹੈ ਉਸ ਤੋਂ ਕਿਤੇ ਵੱਧ ਉਨ੍ਹਾਂ ਦੇ ਘਰੇਲੂ ਪਰਿਵਾਰ ਨੂੰ ਪਿਆ ਹੈ। ਉਹ ਪ੍ਰਮਾਤਮਾ ਅਗੇ ਇਹ ਵੀ ਅਰਦਾਸ ਕਰਦੇ ਹਨ ਕਿ ਉਨ੍ਹਾਂ ਦੇ ਪਰਿਵਾਰ ਨੂੰ ਇਹ ਭਾਣਾ ਮੰਨਣ ਦਾ ਹੌਂਸਲਾ ਦੇਣ।

ਇਸ ਮੌਕੇ ਸੁਪਰਡੰਟ ਪ੍ਰਦੀਪ ਗੱਖੜ, ਗਨੇਸ਼ ਤੋਂ ਇਲਾਵਾ ਹੋਰ ਅਧਿਕਾਰੀ ਤੇ ਕਰਮਚਾਰੀ ਮੌਜੂਦ ਸਨ।