ਡੀਸੀ ਨੇ ਕਣਕ ਦੇ ਖਰੀਦ ਪ੍ਰਬੰਧਾਂ ਦੀ ਕੀਤੀ ਸਮੀਖਿਆ

ਡਿਪਟੀ ਕਮਿਸ਼ਨਰ ਮੈਡਮ ਅਮਰਪ੍ਰੀਤ ਕੌਰ ਸੰਧੂ ਵੱਲੋਂ ਅੱਜ ਕਣਕ ਦੀ ਖ਼ਰੀਦ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਅੱਜ ਆਪਣੇ ਦਫ਼ਤਰ ਵਿਖੇ ਵੱਖ ਵੱਖ ਅਧਿਕਾਰੀਆਂ, ਆੜ੍ਹਤੀਆਂ ਅਤੇ ਜ਼ਿਲ੍ਹਾ ਫਾਜਿਲਕਾ ਦੀਆਂ ਸਮੂਹ ਖ਼ਰੀਦ ਏਜੰਸੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ।

ਮੀਟਿੰਗ ਵਿਚ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਕਿਸਾਨਾਂ ਦਾ ਇਕ ਇਕ ਦਾਣਾ ਖਰੀਦਣ ਲਈ ਵਚਨਬੱਧ ਹੈ। ਉਨ੍ਹਾਂ ਵੱਲੋਂ ਮੀਟਿੰਗ ਵਿਚ ਆੜ੍ਹਤੀਆਂ ਦੀਆਂ ਮੁਸ਼ਕਲਾਂ ਨੂੰ ਵੀ ਸੁਣਿਆ। ਉਨ੍ਹਾਂ ਸਮੂਹ ਖ਼ਰੀਦ ਏਜੰਸੀਆਂ ਪਾਸੋਂ ਕਣਕ ਦੀ ਸਟੋਰੇਜ਼ ਲਈ ਲੋੜੀਂਦੀ ਜਗ੍ਹਾ, ਬਾਰਦਾਨਾ ਅਤੇ ਹੋਰ ਸਟਾਕ ਆਰਟੀਕਲ ਦੇ ਪ੍ਰਬੰਧਾਂ ਬਾਰੇ ਜਾਣਕਾਰੀ ਲਈ।

ਇਸ ਤੋਂ ਇਲਾਵਾ ਸਮੂਹ ਖ਼ਰੀਦ ਕੇਂਦਰਾਂ ’ਤੇ ਸਟਾਫ਼ ਦੀ ਤਾਇਨਾਤੀ ਸਮੇਂ ਸਿਰ ਕਰਨ ਦੀ ਹਦਾਇਤ ਵੀ ਜਾਰੀ ਕੀਤੀ। ਮੀਟਿੰਗ ਵਿੱਚ ਉਨ੍ਹਾਂ ਜਿ਼ਲ੍ਹਾ ਮੰਡੀ ਅਫ਼ਸਰ ਨੂੰ ਜ਼ਿਲ੍ਹੇ ਦੇ ਸਾਰੇ ਖ਼ਰੀਦ ਕੇਂਦਰਾਂ ਵਿਖੇ ਸਾਫ਼-ਸਫ਼ਾਈ ਅਤੇ ਹੋਰ ਲੋੜੀਂਦੇ ਪ੍ਰਬੰਧ ਯਕੀਨੀ ਬਣਾਉਣ ਦੀ ਹਦਾਇਤ ਕੀਤੀ।

ਇਸ ਮੌਕੇ ਐਸਡੀਐਮ ਕੰਨਵਜੀਤ ਸਿੰਘ ਅਤੇ ਰਵਿੰਦਰ ਅਰੌੜਾ, ਜ਼ਿਲ੍ਹਾ ਫੂਡ ਸਪਲਾਈ ਕੰਟਰੋਲਰ ਵੰਦਨਾ ਕੰਬੋਜ ਆਦਿ ਅਧਿਕਾਰੀ ਅਤੇ ਸਮੂਹ ਖ਼ਰੀਦ ਏਜੰਸੀਆਂ ਦੇ ਨੁਮਾਇੰਦੇ ਹਾਜ਼ਰ ਸਨ।

Leave a Reply

Your email address will not be published. Required fields are marked *