
Delhi Riots 2020 : 4 ਸਾਲ ਪਹਿਲਾਂ, ਦਿੱਲੀ ’ਚ ਹੋਏ ਦੰਗਿਆਂ ’ਚ 53 ਲੋਕ ਮਾਰੇ ਗਏ ਸੀ, 700 ਤੋਂ ਵੱਧ ਲੋਕ ਜ਼ਖਮੀ ਹੋਏ ਸਨ
Delhi Riots 2020 : ਦਿੱਲੀ ਦੰਗੇ 2020 ਦੇ ਦੋਸ਼ੀਆਂ ਉਮਰ ਖਾਲਿਦ, ਸ਼ਰਜੀਲ ਇਮਾਮ ਅਤੇ ਗੁਲਫੀਸ਼ਾ ਫਾਤਿਮਾ ਦੀ ਜ਼ਮਾਨਤ ਦੀ ਸੁਣਵਾਈ ਦਿੱਲੀ ਹਾਈ ਕੋਰਟ ਵਿੱਚ ਮੁਲਤਵੀ ਕਰ ਦਿੱਤੀ ਗਈ ਹੈ। ਇਸ ਦਾ ਕਾਰਨ ਇਹ ਦੱਸਿਆ ਜਾਂਦਾ ਹੈ ਕਿ ਜਸਟਿਸ ਨਵੀਨ ਚਾਵਲਾ ਦੀ ਅਗਵਾਈ ਵਾਲਾ ਬੈਂਚ ਅੱਜ ਨਹੀਂ ਬੈਠਾ ਸੀ। ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ 25 ਨਵੰਬਰ ਨੂੰ ਹੋਵੇਗੀ।
2020 ਦੇ ਦਿੱਲੀ ਦੰਗਿਆਂ ਵਿੱਚ 53 ਲੋਕ ਮਾਰੇ ਗਏ ਸਨ। ਜਦਕਿ 700 ਤੋਂ ਵੱਧ ਲੋਕ ਜ਼ਖਮੀ ਹੋਏ ਹਨ। ਦਿੱਲੀ ਪੁਲਿਸ ਨੇ ਉਮਰ ਖਾਲਿਦ ਨੂੰ ਵੀ ਦੰਗਿਆਂ ਦੀ ਸਾਜ਼ਿਸ਼ ਰਚਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਸੀ।