Delhi News : ਕਿਹਾ -Amazon ਵੱਲੋਂ ਗੁਟਕਾ ਸਾਹਿਬ ਅਤੇ ਗੁਰਬਾਣੀ ਵਰਗੇ ਪਾਠ ਆਨਲਾਈਨ ਨਹੀਂ ਵੇਚੇ ਜਾ ਸਕਦੇ

Delhi News : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਈ-ਕਾਮਰਸ ਵੈੱਬਸਾਈਟ Amazon ‘ਤੇ ਸਵਾਲ ਖੜ੍ਹੇ ਕੀਤੇ ਹਨ। ਜਿਸ ਨੂੰ ਤੁਰੰਤ ਬੰਦ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਹੈ ਕਿ ਇਹ ਸਿੱਖ ਮਰਿਆਦਾ ਦੀ ਉਲੰਘਣਾ ਹੈ।
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਧਰਮ ਪ੍ਰਚਾਰ ਕਮੇਟੀ ਦੇ ਚੇਅਰਮੈਨ ਜਸਪ੍ਰੀਤ ਸਿੰਘ ਕਰਮਸਰ ਨੇ ਕਿਹਾ ਕਿ ਅਮੇਜ਼ਨ ਅਤੇ ਈ-ਕਾਮਰਸ ਵੈੱਬਸਾਈਟਾਂ ਵੱਲੋਂ ਸਿੱਖ ਧਰਮ ਗ੍ਰੰਥਾਂ ਅਤੇ ਪਵਿੱਤਰ ਗੁਟਕਾ ਸਾਹਿਬ ਦੀ ਆਨਲਾਈਨ ਵਿਕਰੀ ਨੂੰ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜਦੋਂ ਇਹ ਪਾਰਸਲ ਜਾਂ ਕੋਰੀਅਰ ਰਾਹੀਂ ਇੱਕ ਥਾਂ ਤੋਂ ਦੂਜੀ ਥਾਂ ਪਹੁੰਚਦਾ ਹੈ ਤਾਂ ਸਿੱਖ ਮਰਿਆਦਾ ਦੀ ਪਾਲਣਾ ਨਾ ਕਰਨ ਕਰਕੇ ਇਸ ਦੇ ਮਾਣ-ਸਨਮਾਨ ਨੂੰ ਠੇਸ ਪਹੁੰਚਦੀ ਹੈ।
ਇਸ ਤੋਂ ਪਹਿਲਾਂ ਵੀ ਇਨ੍ਹਾਂ ਪ੍ਰਕਾਸ਼ਕਾਂ ਨੂੰ ਨੋਟਿਸ ਦਿੱਤੇ ਗਏ ਸਨ। ਜਿਸ ਤੋਂ ਬਾਅਦ ਉਨ੍ਹਾਂ ਨੇ ਖੁਦ ਮੁਆਫੀ ਮੰਗ ਲਈ ਸੀ ਪਰ ਇੱਕ ਵਾਰ ਫਿਰ ਤੋਂ ਇਸ ਤਰ੍ਹਾਂ ਕੀਤਾ ਜਾ ਰਿਹਾ ਹੈ। ਜਸਪ੍ਰੀਤ ਸਿੰਘ ਕਰਮਸਰ ਨੇ ਕਿਹਾ ਜੇਕਰ ਐਮਾਜ਼ਾਨ ਨੇ 2 ਦਿਨਾਂ ਤੱਕ ਇਸ ਨੂੰ ਨਾ ਹਟਾਇਆ ਤਾਂ ਉਨ੍ਹਾਂ ਦੇ ਦਫਤਰ ਅੱਗੇ ਧਰਨਾ ਦਿੱਤਾ ਜਾਵੇਗਾ।