ਮਾਣਯੋਗ ਸਿਵਲ ਸਰਜਨ ਫਾਜ਼ਿਲਕਾ ਡਾਕਟਰ ਰਾਜ ਕੁਮਾਰ ਸਹਾਇਕ ਸਿਵਿਲ ਸਰਜਨ ਡਾਕਟਰ ਰੋਹਿਤ ਗੋਇਲ ਅਤੇ ਜਿਲਾ ਐਪੀਡੀਮੋਲੋਜਿਸਟ ਡਾਕਟਰ ਸੁਨੀਤਾ ਕੰਬੋਜ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਐਸ ਐਮ ਓ ਡਾਕਟਰ ਕਵਿਤਾ ਜੀ ਅਤੇ ਡਾਕਟਰ ਪੰਕਜ ਚੌਹਾਨ ਜੀ ਅਤੇ ਡਾਕਟਰ ਹਰਿਤਿਕ ਮੈਡੀਕਲ ਅਫ਼ਸਰ ਆਮ ਆਦਮੀ ਕਲੀਨਿਕ ਟਾਹਲੀ ਵਾਲਾ ਬੋਦਲਾ ਜੀ ਦੀ ਯੋਗ ਅਗਵਾਈ ਅਤੇ ਐਸ ਆਈ ਵਿਜੇ ਕੁਮਾਰ ਨਾਗਪਾਲ ਦੀ ਰਹਿਨੁਮਾਈ ਹੇਠ ਸਬ ਸੈਂਟਰ ਟਾਹਲੀ ਵਾਲਾ ਬੋਦਲਾ ਵਿਖੇ ਡੇਂਗੂ ਕੈਂਪ ਲਗਾਇਆ ਗਿਆ
ਇਸ ਮੌਕੇ ਸਿਹਤ ਕਰਮਚਾਰੀ ਬਲਦੇਵ ਰਾਜ ਨੇ ਇਕੱਠੇ ਹੋਏ ਲੋਕਾਂ ਨੂੰ ਡੇਂਗੂ ਬੁਖਾਰ ਦੇ ਲੱਛਣਾਂ ਅਤੇ ਬਚਾਅ ਬਾਰੇ ਜਾਣਕਾਰੀ ਦਿੱਤੀ ਅਤੇ ਇਸ ਮੌਕੇ ਲੋਕਾਂ ਨੂੰ ਘਰਾਂ ਅੰਦਰ ਅਤੇ ਬਾਹਰ ਸਾਫ ਪਾਣੀ ਨਾ ਖੜਾ ਹੋਣ ਦੇਣ ਬਾਰੇ ਜਾਗਰੂਕ ਕੀਤਾ ਗਿਆ।ਇਹ ਮੱਛਰ ਖੜੇ ਸਾਫ ਪਾਣੀ ਵਿੱਚ, ਫਰਿੱਜ਼ ਦੀ ਟਰੇਅ, ਕੂਲਰ, ਪਾਣੀ ਦੀਆ ਟੈਂਕੀਆ , ਗਮਲਿਆਂ ਵਿੱਚ ਅਤੇ ਪੰਛੀਆਂ ਦੇ ਪੋਟ ਵਿਚ ਪੈਦਾ ਹੁੰਦਾ ਹੈ ।ਇਹ ਬੁਖਾਰ ਏਡੀਜ਼ ਅਜਿਪਟੀ ਨਾਮ ਦੇ ਮੱਛਰ ਦੇ ਕੱਟਣ ਨਾਲ ਫੈਲਦਾ ਹੈ ਇਹ ਮੱਛਰ ਦਿਨ ਵੇਲੇ ਸਵੇਰੇ ਅਤੇ ਸ਼ਾਮ ਨੂੰ ਕੱਟਦਾ ਹੈ । ਡੇਂਗੂ ਬੁਖਾਰ ਦੇ ਲਛੱਣ ਤੇਜ ਬੁਖਾਰ,ਸਿਰ ਦਰਦ, ਘਬਰਾਹਟ ਉਲਟੀਆਂ , ਅੱਖਾਂ ਦੇ ਪਿਛਲੇ ਹਿੱਸੇ ਵਿੱਚ ਦਰਦ, ਪਲੇਟਲੈੱਟ ਸੈੱਲ ਘੱਟ ਜਾਣਾ , ਕਮਜ਼ੋਰੀ, ਮਾਸਪੇਸ਼ੀਆਂ ਵਿਚ ਦਰਦ , ਚਮੜੀ ਉਪਰ ਲਾਲ ਰੰਗ ਦੇ ਦਾਣੇ, ਹਾਲਤ ਖ਼ਰਾਬ ਹੋਣ ਦੀ ਸੂਰਤ ਵਿੱਚ ਨੱਕ ਅਤੇ ਮਸੂੜਿਆਂ ਵਿੱਚੋਂ ਖੂਨ ਵਗਣਾ।ਬੁਖਾਰ ਹੋਣ ਦੀ ਸੂਰਤ ਵਿੱਚ ਪੈਰਾਸਿਟਾਮੋਲ ਦੀ ਗੋਲੀ ਲੈਣੀ ਚਾਹੀਦੀ ਹੈ। ਮਰੀਜ਼ ਨੂੰ ਮੱਛਰ ਜਾਲੀ ਵਿੱਚ ਰਹਿਣਾ ਚਾਹੀਦਾ ਹੈ। ਡੇਂਗੂ ਬੁਖਾਰ ਦਾ ਟੈਸਟ ਅਤੇ ਇਲਾਜ ਸਰਕਾਰੀ ਹਸਪਤਾਲ ਵਿੱਚ ਬਿਲਕੁਲ ਮੁਫਤ ਕੀਤਾ ਜਾਂਦਾ ਹੈ। ਮਰੀਜ਼ ਨੂੰ ਦਰਦ ਰੋਕਣ ਲਈ ਬਰੂਫੇਨ ਅਤੇ ਐਸਪਰਿਨ ਦੀ ਗੋਲੀ ਨਹੀਂ ਲੈਣੀ ਚਾਹੀਦੀ।ਇਸ ਮੌਕੇ ਇਹ ਵੀ ਦੱਸਿਆ ਕਿ ਫਰਿੱਜ਼ ਦੀ ਟਰੇਅ, ਕੂਲਰ ਪਾਣੀ ਦੀਆਂ ਟੈਂਕੀਆਂ ਨੂੰ ਹਰ ਹਫ਼ਤੇ ਸਾਫ ਕਰਨਾ ਚਾਹੀਦਾ ਹੈ ਅਤੇ ਧੁੱਪ ਲਗਵਾ ਕੇ ਦੁਬਾਰਾ ਵਰਤੋਂ ਕਰਨੀ ਚਾਹੀਦੀ ਹੈ ,ਖੜੇ ਪਾਣੀ ਵਿੱਚ ਕਾਲਾ ਤੇਲ ਪਾਇਆ ਜਾਵੇ ਅਤੇ ਸਾਫ਼ ਪਾਣੀ ਦੇ ਸੋਮਿਆਂ ਨੂੰ ਢੱਕ ਕੇ ਰੱਖਣਾ ਚਾਹੀਦਾ ਹੈ।ਸੌਣ ਸਮੇਂ ਮੱਛਰ ਜਾਲੀ ਦੀ ਵਰਤੋਂ ਕੀਤੀ ਜਾਵੇ ਅਤੇ ਮੱਛਰ ਭਜਾਉਣ ਵਾਲੀਆਂ ਕਰੀਮਾਂ ਦੀ ਵਰਤੋਂ ਕੀਤੀ ਜਾਵੇ। ਇਸ ਮੌਕੇ ਮੰਜੂ ਬਾਲਾ ਸੀ ਐਚ ਉ ,ਸ਼ਾਲੂ ਸਟਾਫ ਨਰਸ, ਅਜੇ ਕੁਮਾਰ ਫਾਰਮਾਸਿਸਟ, ਕੈਲਾਸ਼ ਰਾਣੀ ਸੀ ਏ, ਆਸ਼ਾ ਵਰਕਰ ਪ੍ਰਕਾਸ਼ ਰਾਣੀ, ਸੀਮਾਂ ਰਾਣੀ,
ਵੀਨਾ ਰਾਣੀ, ਬਿਮਲਾ ਦੇਵੀ, ਪਰਵਿੰਦਰ ਕੌਰ ਅਤੇ ਸਮੂਹ ਪਿੰਡ ਵਾਸੀ ਹਾਜ਼ਰ ਸਨ

ਆਪਣੇ ਦਿਮਾਗ ਦੀ ਸਿਹਤ ਨੂੰ ਕਾਇਮ ਰੱਖਣ ਲਈ ਸੰਤੁਲਿਤ ਭੋਜਨ ਖਾਓ, ਸੈਰ, ਯੋਗਾ ਅਤੇ ਮੈਡੀਟੇਸ਼ਨ ਕਰੋ : ਸਿਵਲ ਸਰਜ਼ਨ ਫ਼ਾਜ਼ਿਲਕਾ ਡਾਕਟਰ ਰਾਜ ਕੁਮਾਰ
ਫਾਜ਼ਿਲਕਾ 22 ਜੁਲਾਈ
ਅੱਜ ਵਿਸ਼ਵ ਦਿਮਾਗ ਦਿਵਸ ਤੇ ਸਿਵਲ ਸਰਜ਼ਨ ਫ਼ਾਜ਼ਿਲਕਾ ਡਾਕਟਰ ਰਾਜ ਕੁਮਾਰ ਦੀ ਉਚੇਚੀ ਨਿਗਰਾਨੀ, ਸਹਾਇਕ ਸਿਵਲ ਸਰਜਨ ਡਾਕਟਰ ਰੋਹਿਤ ਗੋਇਲ, ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਡਾਕਟਰ ਕਵਿਤਾ ਸਿੰਘ, ਡਿਪਟੀ ਮੈਡੀਕਲ ਕਮਿਸ਼ਨਰ ਡਾਕਟਰ ਐਰਿਕ ਅਤੇ ਜ਼ਿਲ੍ਹਾ ਟੀਕਾਕਰਨ ਅਫਸਰ ਡਾਕਟਰ ਅਰਪਿਤ ਗੁਪਤਾ ਦੀ ਦੇਖ ਰੇਖ ਵਿਚ ਵਿਸ਼ਵ ਦਿਮਾਗ ਦਿਵਸ ਦੇ ਮੌਕੇ ਤੇ ਪ੍ਰਚਾਰ ਪ੍ਰਸਾਰ ਸਮੱਗਰੀ ਜਾਰੀ ਕੀਤੀ ਗਈ। ਸਹਾਇਕ ਸਿਵਲ ਸਰਜਨ ਡਾਕਟਰ ਰੋਹਿਤ ਗੋਇਲ ਨੇ ਕਿਹਾ ਕਿ ਹਰੇਕ ਸਾਲ 22 ਜੁਲਾਈ ਨੂੰ ਵਿਸ਼ਵ ਭਰ ਵਿੱਚ ਵਿਸ਼ਵ ਦਿਮਾਗ ਦਿਵਸ ਮਨਾਇਆ ਜਾਂਦਾ ਹੈ। ਇਸ ਵਾਰ ਇਹ ਦਿਨ ‘ਹਰ ਉਮਰ ਦੇ ਲੋਕਾਂ ਲਈ ਦਿਮਾਗ ਦੀ ਸਿਹਤ’ ਦੀ ਥੀਮ ਨਾਲ ਮਨਾਇਆ ਜਾ ਰਿਹਾ ਹੈ। ਇਹ ਦਿਨ ਮਨਾਉਣ ਦਾ ਉਦੇਸ਼ ਦਿਮਾਗ ਦੀ ਚੰਗੀ ਸਿਹਤ ਲਈ ਅਤੇ ਦਿਮਾਗੀ ਬਿਮਾਰੀਆਂ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨਾ ਹੈ। ਉਹਨਾਂ ਕਿਹਾ ਕਿ ਸਰੀਰਕ ਪੱਖੋਂ ਤੰਦਰੁਸਤ ਹੋਣਾ ਹੀ ਤੰਦਰੁਸਤੀ ਨਹੀਂ ਹੈ, ਸਗੋਂ ਮਾਨਸਿਕ ਅਤੇ ਦਿਮਾਗੀ ਤੌਰ ਤੇ ਵੀ ਤੰਦਰੁਸਤ ਹੋਣਾ ਹੀ ਤੰਦਰੁਸਤੀ ਹੈ। ਅਸੀਂ ਰੋਜ਼ਾਨਾ ਦੀ ਜੀਵਨ ਸ਼ੈਲੀ ਵਿੱਚ ਕੰਮਾਂ ਵਿੱਚ ਇੰਨੇ ਰੁੱਝ ਗਏ ਹਾਂ ਕਿ ਆਪਣੀ ਸਿਹਤ ਵੱਲ ਧਿਆਨ ਨਹੀਂ ਦੇ ਰਹੇ। ਜਿਸ ਕਰਕੇ ਸਾਡੀ ਸਿਹਤ ਵਿੱਚ ਵਿਗਾੜ ਪੈਦਾ ਹੋ ਰਹੇ ਹਨ ਅਤੇ ਬਹੁਤੇ ਲੋਕ ਦਿਮਾਗੀ ਤੌਰ ਤੇ ਵੀ ਤੰਦਰੁਸਤ ਨਹੀਂ ਹਨ। ਦਿਮਾਗ ਤੁਹਾਡਾ ਸੱਭ ਤੋਂ ਮਹੱਤਵਪੂਰਨ ਅੰਗ ਹੈ, ਜੋ ਹਰ ਅਮਲ ਅਤੇ ਸੋਚ ਵਿੱਚ ਭੂਮਿਕਾ ਨਿਭਾਉਂਦਾ ਹੈ। ਤੁਹਾਡੇ ਬਾਕੀ ਦੇ ਸਰੀਰ ਵਾਂਗ ਇਸ ਨੂੰ ਦੇਖਭਾਲ ਦੀ ਲੋੜ ਹੈ। ਸਹਾਇਕ ਸਿਵਲ ਸਰਜਨ ਡਾਕਟਰ ਰੋਹਿਤ ਗੋਇਲ ਨੇ ਦੱਸਿਆ ਕਿ ਅਲਜ਼ਾਈਮਰ ਦੀ ਬਿਮਾਰੀ ਅਤੇ ਡਿਮਨੈਂਸ਼ੀਆ ਉਦੋਂ ਵਿਕਸਤ ਹੁੰਦੇ ਹਨ ਜਦੋਂ ਬੀਮਾਰੀ ਲਈ ਖਤਰੇ ਇਕੱਠੇ ਹੋ ਕੇ ਉਸ ਸਥਿਤੀ ‘ਤੇ ਪਹੁੰਚ ਜਾਂਦੇ ਹਨ, ਜਿਹੜੀ ਦਿਮਾਗ ਦੀ ਆਪਣੇ ਆਪ ਨੂੰ ਕਾਇਮ ਰੱਖਣ ਅਤੇ ਸਵੈ-ਮੁਰੰਮਤ ਕਰਨ ਦੀ ਸਮਰੱਥਾ ‘ਤੇ ਭਾਰੂ ਹੋ ਜਾਂਦੀ ਹੈ। ਇਸ ਲਈ ਖਤਰੇ ਵਾਲੀਆਂ ਵੱਧ ਤੋਂ ਵੱਧ ਗੱਲਾਂ ਨੂੰ ਘਟਾਉਣਾ ਚੰਗੀ ਗੱਲ ਹੈ। ਜੀਵਨ ਸ਼ੈਲੀ ਵਿੱਚ ਸਿਹਤਮੰਦ ਖਾਣਾ ਅਤੇ ਸਿਹਤਮੰਦ ਆਦਤਾਂ ਚੁਣ ਕੇ ਤੁਸੀਂ ਆਪਣੇ ਖਤਰੇ ਨੂੰ ਘਟਾ ਸਕਦੇ ਹੋ ਅਤੇ ਆਪਣੇ ਦਿਮਾਗ ਦੀ ਲੰਮੇ ਸਮੇਂ ਲਈ ਸਿਹਤ ਕਾਇਮ ਰੱਖਣ ਦੀ ਸਮਰੱਥਾ ਵਿੱਚ ਸੁਧਾਰ ਕਰ ਸਕਦੇ ਹੋ।

ਡਾਕਟਰ ਕਵਿਤਾ ਸਿੰਘ ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਨੇ ਕਿਹਾ ਕਿ ਜੀਵਨ-ਢੰਗ ਦੀਆਂ ਕਈ ਸਰਲ ਚੋਣਾਂ ਤੁਹਾਡੇ ਦਿਮਾਗ ਦੀ ਸਿਹਤ ਵਿੱਚ ਸੁਧਾਰ ਕਰਨਗੀਆਂ। ਉਹਨਾਂ ਕਿਹਾ ਕਿ ਆਪਣੇ ਦਿਮਾਗ ਨੂੰ ਤੰਦਰੁਸਤ ਰੱਖਣ ਲਈ ਸਰਗਰਮ ਰਹੋ, ਖੇਡਾਂ ਖੇਡੋ, ਕਸਰਤ, ਮੈਡੀਟੇਸ਼ਨ ਅਤੇ ਯੋਗਾ ਕਰੋ ਅਤੇ ਫਾਸਟ ਫੂਡ ਦੀ ਬਜਾਏ ਸੰਤੁਲਿਤ ਭੋਜਨ ਹੀ ਖਾਓ। ਨਵੇਂ ਅਤੇ ਚੰਗੇ ਸ਼ੌਂਕ ਪਾਲੋ, ਕੌਈ ਨਵੀਂ ਭਾਸ਼ਾ ਸਿੱਖੋ, ਸੰਗੀਤ ਸਿੱਖੋ, ਘੁੰਮਣ ਜਾਓ, ਪਰਿਵਾਰ ਅਤੇ ਦੋਸਤਾਂ ਨੂੰ ਮਿਲਣ ਦਾ ਆਨੰਦ ਲਵੋ, ਸਮਾਜ ਸੇਵਾ ਵਿੱਚ ਸਰਗਰਮ ਰਹੋ। ਬਲੂਬੇਰੀਆਂ ਅਤੇ ਪਾਲਕ ਵਰਗੇ ਐਂਟੀ—ਔਕਸੀਡੈਂਟਸ ਨਾਲ ਭਰਪੂਰ ਖਾਣਿਆਂ ਸਮੇਤ ਗੂੜ੍ਹੇੇ ਰੰਗ ਦੇ ਫਲਾਂ ਅਤੇ ਸਬਜ਼ੀਆਂ ਵਾਲੀ ਖੁਰਾਕ ਅਤੇ ਮੱਛੀ ਅਤੇ ਕਨੋਲਾ ਦੇ ਤੇਲਾਂ ਵਾਲੀ ਖੁਰਾਕ ਖਾਉ। ਆਪਣੇ ਬਲੱਡ ਪ੍ਰੈਸ਼ਰ, ਕੈਲੈਸਟਰੋਲ, ਬਲੱਡ ਸ਼ੂਗਰ ਅਤੇ ਭਾਰ ਨੂੰ ਕੰਟਰੋਲ ਵਿੱਚ ਰੱਖੋ। ਜੇ ਤੁਹਾਨੂੰ ਡਾਇਬੀਟੀਜ਼ ਹੈ, ਤਾਂ ਉਸ ਨੂੰ ਚੰਗੀ ਤਰ੍ਹਾਂ ਕੰਟਰੋਲ ਕਰਨਾ ਮਹੱਤਵਪੂਰਨ ਹੈ। ਤਣਾਅ ਘਟਾਓਣ ਲਈ ਮੈਡੀਟੇਸ਼ਨ ਅਤੇ ਯੋਗਾ ਕਰੋ। ਸਿਗਰਟ ਅਤੇ ਸ਼ਰਾਬ ਦਾ ਸੇਵਨ ਨਾ ਕਰੋ। ਡਿੱਗਣ ਤੋਂ ਬਚਾਅ ਕਰਕੇ ਦਿਮਾਗੀ ਸੱਟ ਲੱਗਣ ਤੋਂ ਬਚਣ ਲਈ ਹੈਲਮੈਟ ਪਾਓ। ਇਸ ਦੋਰਾਨ ਡਿਪਟੀ ਮਾਸ ਮੀਡੀਆ ਅਫਸਰ ਮਨਬੀਰ ਸਿੰਘ, ਬੀ.ਈ.ਈ ਦਿਵੇਸ਼ ਕੁਮਾਰ, ਸਟੈਨੋ ਰੋਹਿਤ ਕੁਮਾਰ ਹਾਜਰ ਸਨ।