ਡਿਪਟੀ ਕਮਿਸ਼ਨਰ ਫਾਜ਼ਿਲਕਾ ਅਮਰਪ੍ਰੀਤ ਕੌਰ ਸੰਧੂ ਨੇ ਜ਼ਿਲ੍ਹੇ ਦੀਆਂ ਗਊਸ਼ਾਲਾਵਾਂ ਦੇ ਸੁਚਾਰੂ ਪ੍ਰਬੰਧਨ ਅਤੇ ਗਊਆਂ ਲਈ ਚਾਰੇ ਦੀ ਵਿਵਸਥਾ ਦੇ ਸਥਾਈ ਹੱਲ ਲਈ ਇੱਕ ਵਿਸ਼ੇਸ਼ ਮੀਟਿੰਗ ਕੀਤੀ। ਉਨ੍ਹਾਂ ਨੇ ਗਊਸ਼ਾਲਾਵਾਂ ਦੀ ਕਾਰਜਪ੍ਰਣਾਲੀ ਵਿੱਚ ਪਾਰਦਰਸ਼ਤਾ ਅਤੇ ਸੁਧਾਰ ਲਿਆਉਣ ਲਈ ਇੱਕ ਸਾਂਝੀ ਕਮੇਟੀ ਦਾ ਗਠਨ ਕਰਨ ਲਈ ਕਿਹਾ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਜਗਵਿੰਦਰਜੀਤ ਸਿੰਘ ਗਰੇਵਾਲ ਤੇ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ ਹਰਜਿੰਦਰ ਸਿੰਘ ਵੀ ਮੌਜੂਦ ਸਨ।
ਡਿਪਟੀ ਕਮਿਸ਼ਨਰ ਨੇ ਆਗਾਮੀ ਸੀਜ਼ਨ ਨੂੰ ਦੇਖਦੇ ਹੋਏ ਗਊਸ਼ਾਲਾਵਾਂ ਵਿੱਚ ਸਾਲ ਭਰ ਦੇ ਚਾਰੇ ਅਤੇ ਤੂੜੀ ਦੇ ਸਟਾਕ ਨੂੰ ਸੁਰੱਖਿਅਤ ਕਰਨ ਦੇ ਨਿਰਦੇਸ਼ ਦਿੱਤੇ ਤੇ ਮੌਕੇ ਦਾ ਨਿਰੀਖਣ ਕਰਨ ਲਈ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਤੇ ਜ਼ਿਲ੍ਹਾ ਵਿਕਾਸ ਪੰਚਾਇਤ ਅਫਸਰ ਨੂੰ ਕਿਹਾ ਤੇ ਤਾਜ਼ਾ ਹਾਲਾਤਾਂ ਦੀ ਰਿਪੋਰਟ ਦੇਣ ਨੂੰ ਕਿਹਾ।। ਉਨ੍ਹਾਂ ਨੇ ਜ਼ਿਲ੍ਹੇ ਦੇ ਕਿਸਾਨਾਂ ਅਤੇ ਸਮਾਜ ਸੇਵਕਾਂ ਨੂੰ ਅਪੀਲ ਕੀਤੀ ਕਿ ਉਹ ਕਣਕ ਦੀ ਕਟਾਈ ਤੋਂ ਬਾਅਦ ਗਊਸ਼ਾਲਾਵਾਂ ਲਈ ਆਪਣੀ ਇੱਛਾ ਅਨੁਸਾਰ ਜਿੱਥੇ ਤੂੜੀ ਦਾਨ ਕਰਨ ਉੱਥੇ ਹੀ ਆਪਣੀ ਇੱਛਾ ਅਨੁਸਾਰ ਹਰਾ ਚਾਰਾ ਵੀ ਦਾਨ ਕਰਨ।। ਉਨ੍ਹਾਂ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ ਨੂੰ ਆਪਣੇ ਪੰਚਾਇਤ ਅਫਸਰ ਤੇ ਪੰਚਾਇਤ ਸੈਕਟਰੀਆਂ ਦੀਆਂ ਡਿਊਟੀਆਂ ਲਗਾ ਕੇ ਪਿੰਡਾਂ ਅਤੇ ਸ਼ਹਿਰਾਂ ਦੇ ਲੋਕਾਂ ਨੂੰ ਇਸ ਪੁੰਨ ਦੇ ਕੰਮ ਵਿੱਚ ਆਪਣਾ ਸਹਿਯੋਗ ਕਰਨ ਲਈ ਪ੍ਰੇਰਿਤ ਕਰਨ ਲਈ ਕਿਹਾ।
ਇਸ ਮੌਕੇ ਮੁੱਖ ਖੇਤੀਬਾੜੀ ਅਫਸਰ ਹਰਪ੍ਰੀਤਪਾਲ ਕੌਰ, ਸਾਧਕ ਅਫਸਰ ਕੌਂਸਲ ਵਿਕਰਮ ਧੂੜੀਆ, ਕਾਰਜ ਸਾਧਕ ਅਫਸਰ ਨਗਰ ਪੰਚਾਇਤ ਅਰਨੀਵਾਲਾ ਬਲਵਿੰਦਰ ਸਿੰਘ, ਨਗਰ ਕੌਂਸਲ ਜਲਾਲਾਬਾਦ ਕਾਰਜ ਸਾਧਕ ਅਫਸਰ ਰਾਮ ਪ੍ਰਤਾਪ, ਮੈਨੇਜਰ ਕੈਟਲ ਪਾਊਂਡ ਸੋਨੂੰ ਕੁਮਾਰ, ਆੜ੍ਹਤੀਆ ਐਸੋਸੀਏਸ਼ਨ ਦੇ ਪ੍ਰਧਾਨ ਗੋਲਡੀ ਸਚਦੇਵਾ, ਸ਼ੈਲਰ ਐਸੋਸੀਏਸ਼ਨ ਦੇ ਪ੍ਰਧਾਨ ਸਾਜਨ ਗੁਗਲਾਨੀ, ਸੈਕਟਰੀ ਮੰਡੀ ਬੋਰਡ ਮਨਦੀਪ ਕਾਮਰਾ ਸਮੇਤ ਕੈਟਲ ਪਾਊਂਡ ਤੋਂ ਰਾਕੇਸ਼ ਕੁਮਾਰ ਵੀ ਹਾਜ਼ਰ ਸਨ।
