ਡਿਪਟੀ ਕਮਿਸ਼ਨਰ ਨੇ ਵੱਖ-ਵੱਖ ਵਿਭਾਗੀ ਅਧਿਕਾਰੀਆਂ ਨਾਲ ਐਲ.ਪੀ.ਜੀ ਗੈਸ ਦੇ ਸਬੰਧ ਵਿੱਚ ਕੀਤੀ ਮੀਟਿੰਗ

ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਦੀ ਅਗਵਾਈ ਵਿੱਚ ਵੱਖ-ਵੱਖ ਵਿਭਾਗੀ ਅਧਿਕਾਰੀਆਂ ਨਾਲ ਐਲ.ਪੀ.ਜੀ ਗੈਸ ਦੇ ਸਬੰਧ ਵਿੱਚ ਮੀਟਿੰਗ ਕੀਤੀ ਗਈ। ਇਸ ਦੌਰਾਨ ਜ਼ਿਲ੍ਹਾ ਪੁਲਿਸ ਮੁੱਖੀ ਸ. ਗੁਰਮੀਤ ਸਿੰਘ ਵਿਸ਼ੇਸ਼ ਤੌਰ *ਤੇ ਮੌਜੂਦ ਸਨ।  

ਇਸ ਮੌਕੇ ਡਿਪਟੀ ਕਮਿਸ਼ਨਰ ਨੇ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਜ਼ਿਲ੍ਹਾ ਫਾਜ਼ਿਲਕਾ ਵਿੱਚ ਘਰੇਲੂ ਗੈਸ ਦੀ ਕੋਈ ਵੀ ਕਮੀ ਨਹੀਂ ਹੈ। ਉਨ੍ਹਾਂ ਕਿਹਾ ਕਿ ਗੈਸ ਸਲੰਡਰ ਦੀ ਕਿਸੇ ਤਰ੍ਹਾਂ ਦੀ ਜਮ੍ਹਾਂ ਖੋਰੀ ਨਾ  ਕੀਤੀ ਜਾਵੇ। ਉਨ੍ਹਾਂ ਅਪੀਲ ਕਰਦਿਆਂ ਕਿਹਾ ਕਿ ਲੋਕਾਂ ਕਿਸੇ ਤਰ੍ਹਾਂ ਦੀ ਘਬਰਾਹਟ ਵਿਚ ਨਾ ਆਉਣ। ਉਨ੍ਹਾਂ ਕਮਰਸ਼ੀਅਲ ਸਿਲੰਡਰਾਂ ਦੀ ਹਸਪਤਾਲਾਂ, ਵਿੱਦਿਅਕ ਸੰਸਥਾਵਾਂ ਸਮੇਤ ਹੋਸਟਲ ਅਤੇ ਵਿਆਹ ਸਮਾਗਮਾਂ ਲਈ ਸਪਲਾਈ ਦੇ ਸਬੰਧ ਵਿੱਚ ਅਧਿਕਾਰੀਆਂ ਨੂੰ ਦਿਸ਼ਾ –ਨਿਰਦੇਸ਼ ਜਾਰੀ ਕੀਤੇ।  


ਜ਼ਿਲ੍ਹਾ ਪੁਲਿਸ ਮੁਖੀ ਨੇ ਸਮੂਹ ਗੈਸ ਏਜੰਸੀਆਂ ਨੂੰ ਹਦਾਇਤ ਕੀਤੀ ਕਿ ਕਿਸੇ ਵੀ ਕਿਸਮ ਦੀ ਬਲੈਕ-ਮਾਰਕੀਟਿੰਗ ਨਾ ਕੀਤੀ ਜਾਵੇ। ਜੇਕਰ ਕੋਈ ਵੀ ਬਲੈਕ-ਮਾਰਕੀਟਿੰਗ ਕਰਦਾ ਪਾਇਆ ਗਿਆ ਤਾਂ ਉਸ ਵਿਰੁੱਧ ਸਖਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।


ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਮਨਦੀਪ ਕੌਰ, ਜ਼ਿਲ੍ਹਾ ਫੂਡ ਸਪਲਾਈ ਕੰਟਰੋਲਰ ਵੰਦਨਾ ਕੰਬੋਜ, ਜ਼ਿਲ੍ਹਾ ਸਿਖਿਆ ਅਫਸਰ ਅਜੈ ਤ੍ਰਿਪਾਠੀ, ਸਤੀਸ਼ ਕੁਮਾਰ, ਸਿਵਲ ਸਰਜਨ ਡਾ. ਕਵਿਤਾ ਸਿੰਘ ਆਦਿ ਮੌਜੂਦ ਸਨ।

Leave a Reply

Your email address will not be published. Required fields are marked *