ਡਿਪਟੀ ਕਮਿਸ਼ਨਰ ਨੇ ਨਦੀਨ ਨਸ਼ਟ ਮੁਹਿੰਮ ਸਬੰਧੀ ਖੇਤੀਬਾੜੀ ਵਿਭਾਗ ਨਾਲ ਕੀਤੀ ਮੀਟਿੰਗ

ਜਿਲ੍ਹਾ ਫਾਜ਼ਿਲਕਾ ਵਿਚ ਕਪਾਹ ਦੀ ਫਸਲ ਵਿੱਚ ਚਿੱਟੀ ਮੱਖੀ ਦੇ ਪ੍ਰਭਾਵਸ਼ਾਲੀ ਕੰਟਰੋਲ ਲਈ ਨਦੀਨ ਨਸ਼ਟ ਮੁਹਿੰਮ ਸਬੰਧੀ ਮੀਟਿੰਗ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਦੀ ਪ੍ਰਧਾਨਗੀ ਹੇਠ ਆਯੋਜਨ ਕੀਤੀ ਗਈ.

ਡਿਪਟੀ ਕਮਿਸ਼ਨਰ ਵੱਲੋਂ ਮੀਟਿੰਗ ਵਿੱਚ ਹਾਜਿਰ ਵੱਖ-ਵੱਖ ਵਿਭਾਗ ਨੂੰ ਹਦਾਇਤ ਕੀਤੀ ਗਈ ਕਿ ਨਦੀਨ ਨਸ਼ਟ ਮੁਹਿੰਮ ਵਿਚ ਖੇਤੀਬਾੜੀ ਵਿਭਾਗ ਦਾ ਵੱਧ ਤੋਂ ਵੱਧ ਸਹਿਯੋਗ ਕੀਤਾ ਜਾਵੇ ਅਤੇ ਕੀਤੀ ਕਾਰਗੁਜਾਰੀ ਦੀ ਹਫਤਾਵਰੀ ਰਿਪੋਰਟ ਖੇਤੀਬਾੜੀ ਵਿਭਾਗ ਨੂੰ ਭੇਜੀ ਜਾਵੇ.

ਮੁੱਖ ਖੇਤੀਬਾੜੀ ਅਫਸਰ ਸ਼੍ਰੀਮਤੀ ਹਰਪ੍ਰੀਤਪਾਲ ਕੌਰ ਨੇ ਦੱਸਿਆ ਕਿ ਚਿੱਟੀ ਮੱਖੀ ਨਰਮੇ ਦੀ ਬਿਜਾਈ ਤੋਂ ਪਹਿਲਾਂ ਖਾਲੀ ਥਾਵਾਂ,ਸੜਕਾਂ ਦੇ ਕਿਨਾਰਿਆਂ ਅਤੇ ਖਾਲਿਆਂ ਦੀਆਂ ਵੱਟਾਂ ਅਤੇ ਬੇਕਾਰ ਪਈ ਜਮੀਨ ਵਿੱਚ ਉੱਗੇ ਨਦੀਨ ਜਿਵੇ ਕਿ ਕੰਘੀ ਬੂਟੀ , ਪੀਲੀ ਬੂਟੀ , ਪੁੱਠ ਕੰਡਾ , ਕਾਂਗਰਸ ਘਾਹ ,ਧਤੂਰਾ, ਭੰਗ , ਗੁੱਤ ਪਟਨਾ , ਭੱਖੜਾ, ਇੱਟ ਸਿੱਟ ਆਦਿ ਤੇ ਪਲਦੀ ਹੈ. ਇਸ ਲਈ ਚਿੱਟੀ ਮੱਖੀ ਨੂੰ ਕੰਟਰੋਲ ਕਰਨ ਲਈ ਉਪਰੋਕਤ ਨਦੀਨਾਂ ਨੂੰ ਨਸ਼ਟ ਕਰਨਾ ਬਹੁਤ ਜਰੂਰੀ ਹੈ.ਅਜਿਹਾ ਕਰਨ ਨਾਲ ਚਿੱਟੀ ਮੱਖੀ ਦੇ ਪ੍ਰਕੋਪ ਨੂੰ ਸ਼ੁਰੂਆਤੀ ਪੱਧਰ ਤੇ ਹੀ ਕਾਬੂ ਕੀਤਾ ਜਾ ਸਕਦਾ ਹੈ.

ਇਸ ਮੀਟਿੰਗ ਵਿੱਚ ਡਾ.ਜਗਦੀਸ਼ ਅਰੋੜਾ, ਡਾ.ਮਨਪ੍ਰੀਤ ਸਿੰਘ , ਸ਼੍ਰੀ ਦਿਲਪ੍ਰੀਤ ਸਿੰਘ , ਸ਼੍ਰੀਮਤੀ ਪ੍ਰਭਜੋਤ ਕੌਰ, ਸ਼੍ਰੀ ਸਤੀਸ਼ ਕੁਮਾਰ , ਸ਼੍ਰੀ ਅਜੈ ਕੁਮਾਰ,ਸ਼੍ਰੀ ਹਰਵਿੰਦਰ ਸਿੰਘ, ਸ਼੍ਰੀ ਬਲਦੇਵ ਸਿੰਘ, ਡਾ.ਸ਼ੀਸ਼ਪਾਲ ਗੋਦਾਰਾ, ਸ਼੍ਰੀ ਪਰਮਿੰਦਰ ਸਿੰਘ ਅਤੇ ਸ਼੍ਰੀਮਤੀ ਰਾਧਾ ਰਾਣੀ ਆਦਿ ਹਾਜਿਰ ਸਨ.  

Leave a Reply

Your email address will not be published. Required fields are marked *