ਡਿਪਟੀ ਕਮਿਸ਼ਨਰ ਸ਼੍ਰੀਮਤੀ ਅਮਰਪ੍ਰੀਤ ਕੌਰ ਸੰਧੂ ਆਈਏਐਸ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਫਾਜਿਲਕਾ ਦੇ ਸੁਤੰਤਰਤਾ ਸੰਗਰਾਮੀਆਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨਾਲ ਮੀਟਿੰਗ ਹੋਈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਡਾ ਮਨਦੀਪ ਕੌਰ ਵੀ ਹਾਜਰ ਸਨ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸੁਤੰਤਰਤਾ ਸੈਨਾਨੀਆਂ ਨੇ ਆਉਣ ਵਾਲੀਆਂ ਪੀੜ੍ਹੀਆਂ ਦੀ ਬਿਹਤਰੀ, ਦੇਸ਼ ਅਤੇ ਸੂਬੇ ਦੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਕੁਰਬਾਨੀਆਂ ਦਿੱਤੀਆਂ ਅਤੇ ਸਾਨੂੰ ਸਾਰਿਆਂ ਨੂੰ ਆਪਣੇ ਸੁਤੰਤਰਤਾ ਸੰਗਰਾਮੀਆਂ ਦੀਆਂ ਇੱਛਾਵਾਂ ਦੀ ਕਦਰ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸੁਤੰਤਰਤਾ ਸੰਗਰਾਮੀ ਦੇ ਪਰਿਵਾਰ ਵਾਲੇ ਜੇਕਰ ਕਿਸੇ ਵੀ ਵਿਭਾਗ ਵਿੱਚ ਆਪਣੇ ਕੰਮ ਲਈ ਆਉਂਦੇ ਹਨ ਤਾਂ ਉਨ੍ਹਾਂ ਦਾ ਕੰਮ ਕਾਨੂੰਨੀ ਤੌਰ ਤੇ ਪਹਿਲ ਦੇ ਆਧਾਰ ਤੇ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਸੁਤੰਤਰਤਾ ਸੰਗਰਾਮੀਆਂ ਦੇ ਪਰਿਵਾਰਾਂ ਨਾਲ ਹਮਦਰਦੀ ਭਰਿਆ ਵਤੀਰਾ ਰੱਖਿਆ ਜਾਵੇ ਕਿਉਂਕਿ ਦੇਸ਼ ਨੂੰ ਆਜ਼ਾਦ ਕਰਵਾਉਣ ਵਿੱਚ ਸੁਤੰਤਰਤਾ ਸੰਗਰਾਮੀਆਂ ਦੀ ਅਹਿਮ ਭੂਮਿਕਾ ਰਹੀ ਹੈ। ਉਨ੍ਹਾਂ ਵੱਲੋਂ ਦੇਸ਼ ਦੀ ਆਜ਼ਾਦੀ ਲਈ ਕੀਤੇ ਗਏ ਕੰਮ ਕਦੇ ਵੀ ਭੁਲਾਏ ਨਹੀਂ ਜਾ ਸਕਦੇ, ਜਿਸ ਸਦਕਾ ਅਸੀਂ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ। ਉਨ੍ਹਾਂ ਇਸ ਮੌਕੇ ਭਰੋਸਾ ਦਵਾਇਆ ਕਿ ਜ਼ਿਲ੍ਹਾ ਪ੍ਰਸ਼ਾਸਨ ਉਨ੍ਹਾਂ ਦੀ ਹਰ ਇੱਕ ਸਮੱਸਿਆ ਦਾ ਹੱਲ ਕਰਨ ਲਈ ਵਚਨਬੱਧ ਹੈ ਅਤੇ ਕਿਸੇ ਨੂੰ ਕੋਈ ਵੀ ਪ੍ਰੇਸ਼ਾਨੀ ਦਾ ਸਾਹਮਣਾ ਨਹੀਂ ਕਰਨ ਦਿੱਤਾ ਜਾਵੇਗਾ।

ਇਸ ਦੌਰਾਨ ਸੁਤੰਤਰਤਾ ਸੰਗਰਾਮੀਆਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਵੱਲੋਂ ਆਪਣੀਆਂ ਸਮੱਸਿਆਵਾਂ ਜਿਵੇਂ ਕਿ ਬੱਸਾਂ ਵਿਖੇ ਸੁਤੰਤਰਤਾ ਸੰਗਰਾਮੀਆਂ ਲਈ ਸਫਰ ਲਈ ਬੱਸ ਪਾਸ, ਟੋਲ ਪਲਾਜਾ, ਸੇਵਾ ਕੇਂਦਰਾਂ ਵਿੱਚ ਵਿਸ਼ੇਸ਼ ਕਾਊਂਟਰ, ਹਸਪਤਾਲਾਂ ਵਿਖੇ ਇਲਾਜ ਆਦਿ ਸਮਸਿਆਵਾਂ ਬਾਰੇ ਜਾਣੂ ਕਰਵਾਇਆ। ਉਨ੍ਹਾਂ ਉਕਤ ਸਮਸਿਆਵਾਂ ਦਾ ਸਬੰਧਿਤ ਵਿਭਾਗਾ ਦੇ ਅਧਿਕਾਰੀਆਂ ਨਾਲ ਵਿਚਾਰ ਵਟਾਦਰਾ ਕਰਕੇ ਸਮਸਿਆਵਾਂ ਦਾ ਹੱਲ ਕਰਨ ਦੇ ਨਿਰਦੇਸ਼ ਦਿੱਤੇ!
ਇਸ ਮੌਕੇ ਇਸ ਵਿੱਚ ਸੂਬਾ ਤੇ ਜ਼ਿਲ੍ਹਾ ਪ੍ਰਧਾਨ ਫਰੀਡਮ ਫਾਈਟਰ, ਸਮੇਤ ਜੋਨ ਇੰਚਾਰਜ, ਜਨ. ਸਕੱਤਰ ਤੋਂ ਇਲਾਵਾ ਤਹਿਸੀਲ ਭਲਾਈ ਅਫਸਰ ਅਸ਼ੋਕ ਕੁਮਾਰ ਹੋਰ ਅਹੁਦੇਦਾਰ ਅਤੇ ਸੁਤੰਤਰਤਾ ਸੰਗਰਾਮੀਆਂ ਦੇ ਪਰਿਵਾਰਕ ਮੈਂਬਰ ਸ਼ਾਮਲ ਹੋਏ।