ਪੰਜਾਬ ਸਰਕਾਰ ਵੱਲੋਂ ਛੇੜੀ ਗਈ ਯੁੱਧ ਨਸ਼ਿਆਂ ਵਿਰੁੱਧ ਜੰਗ ਤਹਿਤ ਨਸ਼ਿਆਂ ਦੇ ਖਾਤਮੇ ਅਤੇ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਠੱਲ੍ਹ ਪਾਉਣ ਲਈ ਡਿਪਟੀ ਕਮਿਸ਼ਨਰ ਸ੍ਰੀਮਤੀ ਅਮਰਪ੍ਰੀਤ ਕੌਰ ਸੰਧੂ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜਿਲੇ ਦੇ ਐਸਡੀਐਮ ਅਤੇ ਪੁਲਿਸ ਵਿਭਾਗ ਦੇ ਅਧਿਕਾਰੀਆਂ ਨਾਲ ਅਹਿਮ ਬੈਠਕ ਕੀਤੀ ਗਈ! ਇਸ ਮੌਕੇ ਜ਼ਿਲ੍ਹਾ ਪੁਲਿਸ ਮੁਖੀ ਗਗਨ ਅਜੀਤ ਸਿੰਘ, ਵਧੀਕ ਡਿਪਟੀ ਕਮਿਸ਼ਨਰ ਜਨ. ਡਾਕਟਰ ਮਨਦੀਪ ਕੌਰ ਅਤੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਜਗਵਿੰਦਰਜੀਤ ਸਿੰਘ ਗਰੇਵਾਲ ਵੀ ਮੌਜੂਦ ਸਨ।
ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਜਿਲਾ ਤੇ ਪੁਲਿਸ ਪ੍ਰਸ਼ਾਸਨ ਵੱਲੋਂ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ! ਉਹਨਾਂ ਕਿਹਾ ਕਿ ਐਸਡੀਐਮ ਤੇ ਡੀਐਸਪੀ ਸਾਹਿਬਾਨ ਆਪਸੀ ਤਾਲਮੇਲ ਨਾਲ 21 ਡਰੱਗ ਹੋਟਸਪੋਟ ਪਿੰਡਾਂ ਤੇ ਸਖਤ ਨਿਗਰਾਨੀ ਰੱਖਣ! ਉਹਨਾਂ ਕਿਹਾ ਕਿ ਅਧਿਕਾਰੀ ਨਸ਼ਿਆਂ ਦੇ ਖਾਤਮੇ ਲਈ ਪਿੰਡ ਵਾਸੀਆਂ ਨੂੰ ਮਿਲਣ ਅਤੇ ਪਿੰਡ ਵਾਸੀਆਂ ਦੇ ਵਿਚਾਰ ਵੀ ਲੈਣ ਤੇ ਜੇਕਰ ਪਿੰਡ ਵਿੱਚ ਕੋਈ ਵੀ ਖਾਲੀ ਬਿਲਡਿੰਗ ਜਾ ਸਥਾਨ ਨਸ਼ਿਆਂ ਦਾ ਅੱਡਾ ਬਣਿਆ ਹੋਇਆ ਤਾਂ ਉਸ ਨੂੰ ਬਣਦੀ ਵਿਭਾਗੀ ਕਾਰਵਾਈ ਅਨੁਸਾਰ ਨਸ਼ਟ ਕੀਤਾ ਜਾਵੇ ਤੇ ਇਸ ਲਈ ਉਹ ਸਬੰਧਿਤ ਬੀ.ਡੀ.ਓਜ਼ ਨਾਲ ਤਾਲਮੇਲ ਵੀ ਕਰ ਸਕਦੇ ਹਨ! ਉਹਨਾਂ ਕਿਹਾ ਕਿ ਸਬੰਧਤ ਵਿਭਾਗਾਂ ਦੇ ਅਧਿਕਾਰੀ ਇਨਾਂ ਪਿੰਡਾਂ ਦਾ ਪਲਾਨ ਤਿਆਰ ਕਰਨ ਜਿਸ ਵਿੱਚ ਪਿੰਡਾਂ ਦੀ ਨਿਗਰਾਨੀ ਤੇ ਪਿੰਡਾਂ ਵਿੱਚ ਲੋੜੀਦੇ ਸਥਾਨਾਂ ਤੇ ਸਪੋਰਟਸ ਐਕਟੀਵਿਟੀ, ਲਾਈਟਾਂ ਅਤੇ ਸੀਸੀਟੀਵੀ ਕੈਮਰੇ ਆਦਿ ਦੀ ਰਿਪੋਰਟ ਦੇਣ ਤਾਂ ਜੋ ਸਬੰਧਤ ਸਥਾਨਾਂ ਤੇ ਇਹ ਲਗਵਾਏ ਜਾ ਸਕਣ! ਉਹਨਾਂ ਕਿਹਾ ਕਿ ਡਰੱਗ ਇੰਸਪੈਕਟਰ ਪਿੰਡਾਂ ਦੀ ਵਿਜ਼ਿਟ ਕਰਕੇ ਪਿੰਡਾਂ ਵਿੱਚ ਡਰੱਗ ਸਟੋਰਾਂ ਦੇ ਵੇਰਵੇ ਦੀ ਸੂਚਨਾ ਉਹਨਾਂ ਨਾਲ ਸਾਂਝੀ ਕਰਨ !
ਉਹਨਾਂ ਅੱਗੇ ਕਿਹਾ ਕਿ ਜ਼ਿਲ੍ਹੇ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਠੱਲ੍ਹ ਪਾਉਣ ਲਈ 7 ਹੋਟ ਸਪੋਟ ਪਿੰਡਾਂ ਤੇ ਸਖਤ ਨਿਗਰਾਨੀ ਰੱਖੀ ਜਾਵੇਗੀ। ਉਹਨਾਂ ਕਿਹਾ ਕਿ ਸਬੰਧਤ ਅਫਸਰ ਸਾਹਿਬਾਨ ਇਹਨਾਂ ਪਿੰਡਾਂ ਦੀ ਨਿਗਰਾਨੀ ਰੱਖਣ ਤੋਂ ਇਲਾਵਾ ਪਿੰਡ ਵਾਸੀਆਂ ਨੂੰ ਪਰਾਲੀ ਨਾ ਸਾੜਨ ਬਾਰੇ ਵੀ ਜਾਗਰੂਕ ਕਰਨਗੇ। ਉਹਨਾਂ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਪਿੰਡਾਂ ਵਿੱਚ ਲੋਕਾਂ ਨੂੰ ਪਰਾਲੀ ਨਾ ਸਾੜਨ ਬਾਰੇ ਜਾਗਰੂਕ ਕੀਤਾ ਜਾਵੇ ਤੇ ਹੋਣ ਵਾਲੇ ਨੁਕਸਾਨਾਂ ਬਾਰੇ ਵੀ ਦੱਸਿਆ ਜਾਵੇ।
ਇਸ ਮੌਕੇ ਐੱਸ.ਡੀ.ਐੱਮ. ਫਾਜ਼ਿਲਕਾ ਜੁਗਰਾਜ ਸਿੰਘ ਕਾਹਲੋ, ਐਸਡੀਐਮ ਜਲਾਲਾਬਾਦ ਕੰਵਰਜੀਤ ਸਿੰਘ, ਸਹਾਇਕ ਕਮਿਸ਼ਨਰ ਹਰਬੰਸ ਸਿੰਘ, ਅੰਡਰ ਟ੍ਰੇਨਿੰਗ ਅਫਸਰ ਅੰਡਰ ਟ੍ਰੇਨਿੰਗ ਅਫਸਰ ਸੁਬਰਤ ਸਿੰਘ, ਜਿਲਾ ਵਿਕਾਸ ਤੇ ਪੰਚਾਇਤ ਅਫਸਰ ਹਰਜਿੰਦਰ ਸਿੰਘ, ਮੁੱਖ ਖੇਤੀਬਾੜੀ ਅਫਸਰ ਡਾ. ਕੁਲਵੰਤ ਸਿੰਘ, ਖੇਤੀਬਾੜੀ ਅਫਸਰ ਮਮਤਾ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਪੁਲਿਸ ਵਿਭਾਗ ਦੇ ਅਧਿਕਾਰੀ ਸਾਹਿਬਾਨ ਮੌਜੂਦ ਸਨ।