
ਜਲ ਨਿਕਾਸੀ ਦੇ ਕਾਰਜਾਂ ਦੀ ਕੀਤੀ ਸਮੀਖਿਆ
ਅਬੋਹਰ 20 ਸਤੰਬਰ
ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਨੇ ਅੱਜ ਉਪ ਮੰਡਲ ਅਬੋਹਾਰ ਦੇ ਖੁਈ ਖੇੜਾ, ਰੁਕਨਪੁਰਾ ਤੇ ਵਰਿਆਮ ਖੇੜਾ ਪਿੰਡਾਂ ਦਾ ਦੌਰਾ ਕੀਤਾ ਅਤੇ ਬਾਰਿਸ਼ਾਂ ਦੇ ਜਮ੍ਹਾਂ ਹੋਏ ਪਾਣੀ ਦੀ ਨਿਕਾਸੀ ਦੀ ਸਮੀਖਿਆ ਕੀਤੀ। ਇਸ ਮੌਕੇ ਉਹਨਾਂ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਜਮ੍ਹਾਂ ਹੋਏ ਪਾਣੀ ਦੀ ਜਲਦ ਤੋਂ ਜਲਦ ਨਿਕਾਸੀ ਯਕੀਨੀ ਬਣਾਈ ਜਾਵੇ ਤਾਂ ਜੋ ਅਗਲੀ ਫਸਲ ਦੀ ਸਮੇਂ ਸਿਰ ਬਿਜਾਈ ਹੋ ਸਕੇ। ਉਹਨਾਂ ਨੇ ਕਿਹਾ ਕਿ ਇਸ ਕਾਰਜ ਵਿੱਚ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਅਬੋਹਰ ਮਲੂਕਾ ਮਾਈਨਰ ਤੇ ਰਾਮਸਰਾ ਮਾਈਨਰ ਵਿੱਚ ਪਿੰਡਾਂ ਵਿੱਚ ਜਮਾ ਹੋਏ ਪਾਣੀ ਕੱਢੇ ਜਾਣ ਵਾਲੇ ਮੌਕੇ ਦੇ ਹਾਲਾਤਾਂ ਦਾ ਵੀ ਨਿਰੀਖਣ ਕੀਤਾ!
ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਇਹ ਵੀ ਦੱਸਿਆ ਕਿ ਸਰਕਾਰ ਵੱਲੋਂ ਬਾਰਿਸ਼ਾਂ ਨਾਲ ਹੋਏ ਨੁਕਸਾਨ ਦੇ ਸਬੰਧੀ ਗਿਰਦਾਵਰੀ ਵੀ ਕਰਵਾਈ ਜਾ ਰਹੀ ਹੈ। ਡਿਪਟੀ ਕਮਿਸ਼ਨਰ ਨੇ ਆਖਿਆ ਪਿੰਡਾਂ ਵਿੱਚੋਂ ਚੱਲ ਰਹੇ ਵਿਕਾਸ ਕਾਰਜਾਂ ਨੂੰ ਵੀ ਤੇਜ਼ੀ ਨਾਲ ਮੁਕੰਮਲ ਕੀਤਾ ਜਾਵੇ । ਹਰੇਕ ਪ੍ਰੋਜੈਕਟ ਤੈਅ ਸਮਾਂ ਹੱਥ ਵਿੱਚ ਪੂਰਾ ਹੋਣਾ ਚਾਹੀਦਾ ਹੈ। ਉਹਨਾਂ ਦੇ ਨਾਲ ਐਸਡੀਐਮ ਕ੍ਰਿਸ਼ਨਾ ਪਾਲ ਰਾਜਪੂਤ, ਕਾਰਜਕਾਰੀ ਇੰਜੀਨੀਅਰ ਜਲ ਸਰੋਤ ਅਲੋਕ ਚੌਧਰੀ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।


