ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਗੁਟਕਾ ਸਾਹਿਬ ਦੀ ਬੇਅਦਬੀ , ਮੁਲਜ਼ਮ ਗ੍ਰਿਫਤਾਰ

ਜਿੱਥੇ ਇੱਕ ਪਾਸੇ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਵਿੱਚ ਸ਼ਹੀਦੀ ਦਿਹਾੜੇ ਚੱਲ ਰਹੇ ਹਨ ਤੇ 6 ਜੂਨ ਨੂੰ ਵੱਡਾ ਘੱਲੂਘਾਰਾ ਦਿਵਸ ਮਨਾਇਆ ਜਾਵੇਗਾ। ਉਸ ਨੂੰ ਲੈ ਕੇ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਦੇ ਚਾਰੇ ਪਾਸੇ ਚੱਪੇ ਚੱਪੇ ਤੇ ਵੱਡੀ ਗਿਣਤੀ ਵਿੱਚ ਪੁਲਿਸ ਫੋਰਸ ਤੈਨਾਤ ਕੀਤੀ ਗਈ ਹੈ ਅਤੇ ਇਸ ਦੌਰਾਨ ਦਰਬਾਰ ਸਾਹਿਬ ਦੇ ਬਾਹਰ ਬੇਅਦਬੀ ਹੋਣ ਦੀ ਇੱਕ ਵੱਡੀ ਘਟਨਾ ਸਾਹਮਣੇ ਆਈ ਹੈ।

ਸ੍ਰੀ ਦਰਬਾਰ ਸਾਹਿਬ ਦੇ ਬਾਹਰ ਸ੍ਰੀ ਗੁਰੂ ਅਰਜਨ ਦੇਵ ਨਿਵਾਸ ਦੇ ਨਜ਼ਦੀਕ ਇੱਕ ਵਿਅਕਤੀ ਵੱਲੋਂ ਗੁਟਕਾ ਸਾਹਿਬ ਦੀ ਬੇਅਦਬੀ ਦੀ ਘਟਨਾ ਨੂੰ ਅੰਜਾਮ ਦਿੱਤਾ ਗਿਆ। ਜਿਸ ਵਿੱਚ ਉਸ ਵੱਲੋਂ ਗੁਟਕਾ ਸਾਹਿਬ ਦੇ ਅੰਗ ਫਾੜੇ ਗਏ ਹਨ ਜਦਕਿ ਮੌਕੇ ‘ਤੇ ਹੀ ਸੰਗਤ ਵੱਲੋਂ ਉਸ ਆਰੋਪੀ ਨੂੰ ਕਾਬੂ ਕਰਕੇ ਪੁਲਿਸ ਦੇ ਹਵਾਲੇ ਕਰ ਦਿੱਤਾ ਅਤੇ ਫਿਲਹਾਲ ਪੁਲਿਸ ਵੱਲੋਂ ਉਸ ਨੂੰ ਗ੍ਰਿਫਤਾਰ ਕਰਕੇ ਉਸ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। 

Leave a Reply

Your email address will not be published. Required fields are marked *