ਫਾਜ਼ਿਲਕਾ ਦੇ ਵਿਧਾਇਕ ਸ੍ਰੀ. ਨਰਿੰਦਰਪਾਲ ਸਿੰਘ ਸਵਨਾ ਨੇ ਹਲਕੇ ਦੇ ਪਿੰਡ ਅਭੁੰਨ ਵਿਖੇ 40 ਲੱਖ ਦੀ ਲਾਗਤ ਨਾਲ ਨਵੇ ਬਣੇ ਖੇਡ ਗਰਾਊਂਡ ਅਤੇ ਲਗਭਗ 20 ਲੱਖ ਦੀ ਲਾਗਤ ਨਾਲ ਨਵੇਂ ਬਣਾਏ ਗਏ ਖਲਿਆ ਦਾ ਉਦਘਾਟਨ ਕੀਤਾ । ਇਸ ਦੌਰਾਨ ਉਨ੍ਹਾਂ ਪਿੰਡ ਦੇ ਨੌਜਵਾਨਾਂ ਨੂੰ ਖੇਡ ਦਾ ਸਾਮਾਨ ਵੀ ਵੰਡਿਆ।

ਇਸ ਮੌਕੇ ਬੋਲਦਿਆਂ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ਕਿਹਾ ਕਿ ਹਲਕੇ ਦੇ ਪਿੰਡਾਂ ਵਿੱਚ ਵਿਕਾਸ ਦੇ ਕਾਰਜ ਜਾਰੀ ਹਨ। ਉਨ੍ਹਾਂ ਕਿਹਾ ਕਿ ਅੱਜ ਪਿੰਡ ਅਭੁੰਨ ਦਾ ਨਵਾਂ ਖੇਡ ਗਰਾਊਂਡ ਪਿੰਡ ਦੇ ਨੌਜਵਾਨ ਨੂੰ ਸਪੁਰਦ ਕਰ ਦਿੱਤਾ ਗਿਆ ਹੈ ਤੇ ਉਨ੍ਹਾਂ ਨੂੰ ਖੇਡਣ ਦੀ ਖੇਡਾਂ ਦਾ ਸਾਮਾਨ ਵੀ ਦਿੱਤਾ ਗਿਆ ਹੈ ਤਾਂ ਤਾਂ ਜੋ ਨੌਜਵਾਨ ਨਸ਼ਿਆਂ ਤੋਂ ਦੂਰ ਰਹਿ ਕੇ ਖੇਡਾਂ ਵੱਲ ਵਧ ਸਕਣ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਵੀ ਨੌਜਵਾਨ ਨੂੰ ਖੇਡਾਂ ਨਾਲ ਜੋੜਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ ਤੇ ਇਸੇ ਤਹਿਤ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਜਿੱਥੇ ਖੇਡਾਂ ਕਰਵਾਈਆਂ ਜਾ ਰਹੀਆਂ ਹਨ ਉੱਥੇ ਨੌਜਵਾਨਾਂ ਨੂੰ ਖੇਡਣ ਲਈ ਪਿੰਡਾਂ ਵਿੱਚ ਖੇਡ ਦੇ ਗ੍ਰਾਊਂਡ ਵੀ ਬਣਾ ਕੇ ਦਿੱਤੇ ਜਾ ਰਹੇ ਹਨ ਤਾਂ ਜੋ ਇੱਥੇ ਖੇਡ ਕੇ ਉਹ ਅੰਤਰਰਾਸ਼ਟਰੀ ਪੱਧਰ ਤੇ ਜਿੱਤ ਪ੍ਰਾਪਤ ਕਰ ਸਕਣ ਅਤੇ ਆਪਣੇ ਦੇਸ਼ ਅਤੇ ਮਾਤਾ ਪਿਤਾ ਦਾ ਨਾਮ ਰੌਸ਼ਨ ਕਰ ਸਕਣ।

ਉਨ੍ਹਾਂ ਕਿਹਾ ਕਿ ਪਿੰਡ ਅਭੂੰਨ ਵਿਖੇ ਲਗਭਗ 20 ਲੱਖ ਦੀ ਲਾਗਤ ਨਾਂਲ ਨਵੇਂ ਖਾਲੇ ਬਣਾਏ ਗਏ ਹਨ ਇਹ ਕਿਸਾਨਾਂ ਦੀ ਲੰਮੇ ਸਮੇਂ ਤੋਂ ਮੰਗ ਸੀ ਜਿਸ ਨੂੰ ਪੂਰਾ ਕਰ ਦਿੱਤਾ ਗਿਆ ਹੈ। ਉਨ੍ਹਾਂ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਜਦੋਂ ਵੀ ਮਾਣਯੋਗ ਮੁੱਖ ਮੰਤਰੀ ਕੋਲ ਖਾਲਿਆਂ ਅਤੇ ਨਹਿਰਾਂ ਦੀ ਮੰਗ ਲੈ ਕੇ ਗਏ ਹਨ ਉਹ ਉਨ੍ਹਾਂ ਦੀ ਪੂਰੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾ ਵੀ ਕਰੋੜਾਂ ਦੀ ਲਾਗਤ ਨਾਲ ਪਿੰਡ ਅਭੁੰਨ ਅਤੇ ਆਸ ਪਾਸ ਦੇ ਪਿੰਡਾਂ ਵਿੱਚ ਨਹਿਰੀ ਖਾਲੇ ਬਣਾਏ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਇਹ ਪਹਿਲੀ ਵਾਰ ਹੋਇਆ ਹੈ ਕਿ ਕਿਸਾਨਾਂ ਨੂੰ ਨਹਿਰੀ ਪਾਣੀ ਵੱਧ ਮਾਤਰਾ ਵਿੱਚ ਮਿਲ ਰਿਹਾ ਹੈ ਤੇ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਲਗਾਤਾਰ ਨਿਰਵਿਘਨ ਬਿਜਲੀ ਸਪਲਾਈ ਵੀ ਦਿੱਤੀ ਜਾ ਰਹੀ ਹੈ ਜਿਸ ਲਈ ਉਹ ਪੰਜਾਬ ਸਰਕਾਰ ਦੇ ਧੰਨਵਾਦੀ ਹਨ। ਉਨ੍ਹਾਂ ਕਿਸਾਨਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਨ੍ਹਾਂ ਨੂੰ ਆਪਣੇ ਖੇਤਾਂ ਲਈ ਹੁਣ ਵੱਧ ਮਾਤਰਾ ਵਿੱਚ ਪਾਣੀ ਮਿਲੇਗਾ।