ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਫਾਜ਼ਿਲਕਾ ਅਧੀਨ ਆਉਂਦੀ ਨਗਰ ਨਿਗਮ ਅਬੋਹਰ, ਨਗਰ ਕੌਂਸਲ ਫਾਜ਼ਿਲਕਾ ਅਤੇ ਨਗਰ ਪੰਚਾਇਤ ਦੀਆਂ 26 ਮਈ 2026 ਨੂੰ ਹੋਣ ਵਾਲੀਆਂ ਚੋਣਾਂ ਲਈ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ ਅਤੇ ਅੱਜ ਪੋਲਿੰਗ ਪਾਰਟੀਆਂ ਆਪੋ-ਆਪਣੇ ਡਿਊਟੀ ਸਥਾਨਾਂ ਲਈ ਰਵਾਨਾ ਹੋ ਗਈਆਂ ਹਨ।
ਜ਼ਿਲ੍ਹਾ ਮੈਜਿਸਟ੍ਰੇਟ ਨੇ ਦੱਸਿਆ ਕਿ ਇਨ੍ਹਾਂ ਚੋਣਾਂ ਲਈ 335 ਉਮੀਦਵਾਰ ਚੋਣ ਮੈਦਾਨ ਵਿੱਚ ਹਨ ਚੋਣ ਲੜਨ ਲਈ ਮੈਦਾਨ ਵਿੱਚ ਉਤਰਨਗੇ। ਇਨ੍ਹਾਂ ਚੋਣਾਂ ਲਈ ਜ਼ਿਲ੍ਹੇ ਵਿੱਚ ਕੁੱਲ 86 ਵਾਰਡਾਂ ਵਿੱਚ 189 ਪੋਲਿੰਗ ਬੂਥ ਬਣਾਏ ਗਏ ਹਨ। ਨਗਰ ਨਿਗਮ ਅਬੋਹਰ ਵਿੱਚ 50 ਵਾਰਡ ਤੇ 120 ਪੋਲਿੰਗ ਬੂਥ, ਨਗਰ ਕੌਂਸਲ ਫਾਜ਼ਿਲਕਾ ਵਿੱਚ 25 ਵਾਰਡ ਤੇ 58 ਪੋਲਿੰਗ ਬੂਥ ਅਤੇ ਨਗਰ ਪੰਚਾਇਤ ਅਰਨੀਵਾਲਾ ਵਿੱਚ 11 ਵਾਰਡ ਤੇ 11 ਪੋਲਿੰਗ ਬੂਥ ਬਣਾਏ ਗਏ ਹਨ ਜਿੱਥੇ 26 ਮਈ ਨੂੰ ਸਵੇਰੇ 8 ਵਜੇ ਤੋਂ ਸ਼ਾਮ 5 ਵਜੇ ਤੱਕ ਵੋਟਾਂ ਪੈਣਗੀਆਂ।
ਉਨ੍ਹਾਂ ਅੱਗੇ ਦੱਸਿਆ ਕਿ ਹੋਰ ਜਾਣਕਾਰੀ ਦਿੰਦਿਆ ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਇਨ੍ਹਾਂ ਚੋਣਾਂ ਵਿੱਚ 1,73,754 ਵੋਟਰ ਆਪਣੇ ਵੋਟ ਦੇ ਹੱਕ ਦਾ ਇਸਤੇਮਾਲ ਕਰਨਗੇ ਜਿਨਾਂ ਵਿੱਚੋਂ 91,474 ਮਰਦ ਅਤੇ 82,272 ਔਰਤਾਂ ਜਦਕਿ 8 ਅਦਰ ਵੋਟਰ ਹਨ ਉਹਨਾਂ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਵੋਟ ਦਾ ਇਸਤੇਮਾਲ ਬਿਨਾਂ ਕਿਸੇ ਡਰ, ਭੈਅ ਜਾਂ ਲਾਲਚ ਤੋਂ ਕਰਨ ਅਤੇ ਜਿੰਮੇਵਾਰ ਨਾਗਰਿਕ ਬਨਣ