ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹੁਣ ਤੱਕ 15650 ਰਾ਼ਸਨ ਕਿੱਟਾਂ ਅਤੇ 7683 ਥੈਲੇ ਕੈਟਲ ਫੀਡ ਦੀ ਵੰਡ 

ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਨੇ ਕਿਹਾ ਕਿ ਸਤਲੁਜ ਨਦੀ ਵਿਚ ਪਾਣੀ ਦੇ ਪੱਧਰ ਦੇ ਲਗਾਤਾਰ ਘੱਟਣ ਨਾਲ ਸਰਹਦੀ ਲੋਕਾਂ ਦਾ ਜਨ ਜੀਵਨ ਆਮ ਵਾਂਗ ਹੁੰਦਾ ਜਾ ਰਿਹਾ ਹੈ ਅਤੇ ਲੋਕ ਵੀ ਵਾਪਸ ਘਰਾਂ ਨੂੰ ਪਰਤਣ ਲਗ ਗਏ ਹਨ। । ਉਨ੍ਹਾਂ ਨੇ ਦੱਸਿਆ ਕਿ ਪਾਣੀ ਦਾ ਪੱਧਰ ਨੀਂਵਾਂ ਜਾਣ ਤੋਂ ਬਾਅਦ ਲੋਕ ਆਪਣੇ ਘਰਾਂ ਨੂੰ ਪਰਤਨ ਲੱਗੇ ਹਨ ਅਤੇ 163 ਲੋਕ ਕੈਂਪਾਂ ਤੋਂ ਘਰਾਂ ਨੂੰ ਪਰਤ ਗਏ ਹਨ। 

ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹੁਣ ਤੱਕ 15650 ਰਾ਼ਸਨ ਕਿੱਟਾਂ ਅਤੇ 7483 ਥੈਲੇ ਕੈਟਲ ਫੀਡ ਦੀ ਵੰਡ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ 2873 ਲੋਕ ਅਜੇ ਕੈਂਪਾਂ ਵਿਚ ਹਨ ਜਿੰਨ੍ਹਾਂ ਨੂੰ ਰਾਹਤ ਸਮਗਰੀ ਮੁਹਈਆ ਕਰਵਾਈ ਜਾ ਰਹੀ ਹੈ ਉਨ੍ਹਾਂ ਦੱਸਿਆ ਕਿ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਗਿਰਦਾਵਰੀ ਦਾ ਕੰਮ ਵੀ ਮਾਲ ਵਿਭਾਗ ਵੱਲੋਂ ਸ਼ੁਰੂ ਕਰ ਦਿੱਤਾ ਗਿਆ ਹੈ ਅਤੇ ਟੀਮਾਂ ਖੇਤਾਂ ਵਿਚ ਨੁਕਸਾਨ ਦਾ ਜਾਇਜ਼ਾ ਲੈ ਰਹੀਆਂ ਹਨ ਤੇ ਜਿਵੇ ਹੀ ਨੁਕਸਾਨ ਦੀ ਰਿਪੋਰਟ ਤਿਆਰ ਹੋ ਜਾਵੇਗੀ ਸਰਕਾਰ ਨੂੰ ਭੇਜ ਦਿੱਤੀ ਜਾਵੇਗੀ |

Leave a Reply

Your email address will not be published. Required fields are marked *