ਗਰੀਨ ਸਕੂਲ ਪ੍ਰੋਗਰਾਮ ਦੇ ਜ਼ਿਲ੍ਹਾ ਕੋਆਰਡੀਨੇਟਰ ਵਿਜੈਪਾਲ ਨੂੰ ਮਿਲਿਆ ਕੌਮੀ ਪੱਧਰ ਤੇ ਸਨਮਾਨ

ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਦਿਸ਼ਾ—ਨਿਰਦੇਸ਼ਾਂ ਅਤੇ ਸਿਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਦੇ ਮਾਰਗਦਰਸ਼ਨ ਹੇਠ ਸਿਖਿਆ ਦੇ ਖੇਤਰ ਨੂੰ ਨਵੀਂ ਦਿਸ਼ਾ ਦੇਣ ਅਤੇ ਉਚਾਈਆਂ ਵੱਲ ਲਿਜਾਉਣ ਦੀ ਲੜੀ ਵਿਚ ਫਾਜ਼ਿਲਕਾ ਜ਼ਿਲ੍ਹੇ ਵਿਚ ਗਰੀਨ ਸਕੂਲ ਪ੍ਰੋਗਰਾਮ ਨੂੰ ਪ੍ਰਭਾਵੀ ਤਰੀਕੇ ਨਾਲ ਲਾਗੂ ਕਰਨ ਲਈ ਇਸ ਪ੍ਰੋਗਰਾਮ ਦੇ ਪ੍ਰੋਜੈਕਟ ਕੋਆਰਡੀਨੇਟਰ ਵਿਜੈ ਪਾਲ ਨੂੰ ਕੌਮੀ ਪੱਧਰ ਤੇ ਹੋਈ ਸਮਾਗਮ ਦੌਰਾਨ ਵਿਸੇਸ਼ ਤੌਰ ਤੇ ਸਨਮਾਨਤ ਕੀਤਾ ਗਿਆ ਹੈ।
ਆਪਣੀ ਇਸੇ ਪ੍ਰਾਪਤੀ ਨੂੰ ਆਪਣੇ ਜ਼ਿਲ੍ਹੇ ਦੇ ਜ਼ਿਲ੍ਹਾ ਜ਼ਿਲ੍ਹਾ ਸਿਖਿਆ ਅਫਸਰ (ਸੈਕੰਡਰੀ) ਸ੍ਰੀ ਅਜੈ ਸ਼ਰਮਾ ਅਤੇ ਜ਼ਿਲ੍ਹਾ ਸਿਖਿਆ ਅਫਸਰ (ਪ੍ਰਾਇਮਰੀ) ਸ੍ਰੀ ਸਤੀਸ਼ ਕੁਮਾਰ ਅਤੇ ਸਟੇਟ ਪੱਧਰ ਤੋਂ ਕੁਲਬੀਰ ਸਿੰਘ ਬਾਠ ਸੰਯੁਕਤ ਡਾਇਰੈਕਟਰ, ਸਾਇੰਸ ਤੇ ਵਾਤਾਵਰਨ ਆਉਟਰਿਚ ਪ੍ਰੋਗਰਾਮ ਅਤੇ ਮੈਡਮ ਮੰਦਾਕਨੀ ਨੇ ਕੁਸ਼ਲ ਮਾਰਗਦਰਸ਼ਨ ਨੂੰ ਸਮਰਪਿਤ ਕਰਦਿਆਂ ਵਿਜੈ ਪਾਲ ਨੇ ਕਿਹਾ ਕਿ ਇਸ ਲਈ ਜ਼ਿਲ੍ਹੇ ਦੇ ਉਨ੍ਹਾਂ ਸਾਰੇ ਸਕੂਲਾਂ ਦਾ ਵੀ ਉਹ ਧੰਨਵਾਦ ਕਰਦੇ ਹਨ ਜਿੰਨ੍ਹਾ ਨੇ ਇਸ ਪ੍ਰੋਗਰਾਮ ਨੂੰ ਪ੍ਰਭਾਵੀ ਤਰੀਕੇ ਨਾਲ ਲਾਗੂ ਕਰਨ ਵਿਚ ਅਹਿਮ ਭੁਮਿਕਾ ਨਿਭਾਈ। ਜਿਕਰਯੋਗ ਹੈ ਕਿ ਜ਼ਿਲ੍ਹਾ ਫਾਜ਼ਿਲਕਾ ਦੇ 11 ਸਕੂਲਾਂ ਨੂੰ ਕੌਮੀ ਪੱਧਰ *ਤੇ ਗ੍ਰੀਨ ਸਕੂਲ ਵਜੋਂ ਅਵਾਰਡ ਮਿਲਿਆ ਹੈ ਜ਼ੋ ਕਿ ਫਾਜ਼ਿਲਕਾ ਵਾਸੀਆਂ ਲਈ ਮਾਣ ਵਾਲੀ ਗੱਲ ਹੈ।

ਆਏਜੁਕੇਸ਼ਨ  ਵਾਤਾਵਰਨ ਪ੍ਰੋਗਰਾਮ ਦੇ ਜ਼ਿਲ੍ਹਾ ਕੁਆਰਡੀਨੇਟਰ ਸ੍ਰੀ ਵਿਜੈ ਪਾਲ ਨੂੰ ਉਨ੍ਹਾਂ ਦੇ ਇਸ ਪ੍ਰੋਗਰਾਮ ਵਿਚ ਯੋਗਦਾਨ, ਇਸ ਨੂੰ ਜ਼ਿਲ੍ਹੇ ਵਿਚ ਪ੍ਰਭਾਵੀ ਤਰੀਕੇ ਨਾਲ ਲਾਗੂ ਕਰਵਾਉਣ ਅਤੇ ਇਸ ਲਈ ਜ਼ਿਲ੍ਹੇ ਤੋਂ ਜਿਆਦਾ ਤੋਂ ਜਿਆਦਾ ਅਤੇ ਸਮੇਂ ਸਿਰ ਭਾਗੀਦਾਰੀ ਯਕੀਨੀ ਬਣਾਉਣ ਲਈ ਸੈਂਟਰ ਫਾਰ ਸਾਇੰਸ ਐਂਡ ਇਨਵਾਇਰਮੈਂਟ ਵੱਲੋਂ ਇਹ ਸਨਮਾਨ ਪੱਤਰ ਦਿੱਤਾ ਗਿਆ ਹੈ। ਇਹ ਸਮਾਗਮ ਇੰਡੀਆ ਹੈਬੀਟੈਟ ਸੈਂਟਰ ਨਵੀ ਦਿੱਲੀ ਦੇ ਆਡੀਟੋਰੀਅਮ ਹਾਲ ਵਿਖੇ ਕਰਵਾਇਆ ਗਿਆ। ਉਨ੍ਹਾਂ ਕਿਹਾ ਕਿ ਗ੍ਰੀਨ ਸਕੂਲ ਪ੍ਰੋਗਰਾਮ ਦੀ ਰੇਟਿੰਗ ਵਾਤਾਵਰਣ ਦੇ ਵੱਖ—ਵੱਖ ਪਹਿਲੂਆਂ ਹਵਾ, ਉਰਜਾ, ਜਮੀਨ, ਭੋਜਨ, ਪਾਣੀ, ਰਹਿੰਦ—ਖੂਹੰਦ ਦੀ ਸਹੀ ਵਰਤੋਂ ਅਤੇ ਸਾਂਭ—ਸੰਭਾਲ ਦੇ ਆਧਾਰ *ਤੇ ਕਰਵਾਈ ਜਾਂਦੀ ਹੈ।ਉਨ੍ਹਾਂ ਕਿਹਾ ਕਿ ਇਨ੍ਹਾਂ ਪਹਿਲੂਆਂ ਦੇ ਆਧਾਰ *ਤੇ ਹੀ ਜ਼ਿਲ੍ਹਾ ਫਾਜ਼ਿਲਕਾ ਦੇ 11 ਸਕੂਲਾਂ ਨੇ ਇਹ ਮਾਣ ਹਾਸਲ ਕੀਤਾ ਹੈ।

Leave a Reply

Your email address will not be published. Required fields are marked *