ਭਾਰਤ ਚੋਣ ਕਮਿਸ਼ਨ ਵੱਲੋਂ ਯੋਗਤਾ ਮਿਤੀ 01.10.2026 ਦੇ ਅਧਾਰ ਤੇ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਵੀਜ਼ਨ (ਐਸ.ਆਈ.ਆਰ) ਦਾ ਸੋਧਿਆ ਸ਼ਡਿਊਲ ਜਾਰੀ ਕੀਤਾ ਗਿਆ ਹੈ। ਇਹ ਜਾਣਕਾਰੀ ਜਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ੍ਰੀਮਤੀ ਅਮਰਪ੍ਰੀਤ ਕੌਰ ਸੰਧੂ ਨੇ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕਰਦਿਆਂ ਦਿੱਤੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਡਾ ਮਨਦੀਪ ਕੌਰ, ਐਸਡੀਐਮ ਸ. ਜੁਗਰਾਜ ਸਿੰਘ,ਸ. ਰਵਿੰਦਰ ਅਰੋੜਾ ਅਤੇ ਸ੍ਰੀ ਕੰਨਵਰਜੀਤ ਸਿੰਘ, ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਸ. ਉਪਕਾਰ ਸਿੰਘ ਜਾਖੜ ਵੀ ਹਾਜਰ ਸਨ।
ਉਹਨਾਂ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵੱਲੋਂ ਨਵੇਂ ਸੋਧੇ ਗਏ ਸ਼ਡਿਊਲ ਅਨੁਸਾਰ ਵੋਟਰ ਸੂਚੀਆਂ ਦੀ ਮੁੱਢਲੀ ਪ੍ਰਕਾਸ਼ਨਾਂ 3 ਅਗਸਤ 2026 ਨੂੰ ਕੀਤੀ ਜਾਵੇਗੀ। ਉਹਨਾਂ ਦੱਸਿਆ ਕਿ 25 ਜੂਨ 2026 ਤੋਂ 24 ਜੁਲਾਈ 2026 ਤੱਕ ਬੀ.ਐਲ.ਓਜ਼ ਘਰ-ਘਰ ਜਾ ਕੇ Enumeration Form ਭਰਵਾਉਣਗੇ । ਉਨ੍ਹਾਂ ਨੇ ਦੱਸਿਆ ਕਿ ਜ਼ਿਲ੍ਹੇ ਦੇ ਸਾਰੇ ਵੋਟਰਾਂ ਨੂੰ ਐਸ.ਆਈ.ਆਰ ਅਧੀਨ Enumeration Form ਭਰਨਾ ਪਵੇਗਾ।
ਇਸ ਤੋਂ ਇਲਵਾਂ ਵੋਟਰਾਂ ਵੱਲੋਂ ਆਪਣਾ Enumeration Form ਭਰਕੇ ECI Website www.eci.gov.in ਜਾਂ ਮੋਬਾਇਲ ਐਪਲੀਕੇਸ਼ਨ ਐਪ ECI Net app ਤੇ ਆਨਲਾਈਨ ਅਪਲੋਡ ਕੀਤਾ ਜਾ ਸਕਦਾ ਹੈ, ਸਬੰਧਿਤ ਬੀ.ਐੱਲ.ਓ ਵੱਲੋਂ ਘਰ ਘਰ ਜਾ ਕੇ ਵੈਰੀਫਾਈ ਕੀਤਾ ਜਾਵੇਗਾ। ਬੀ.ਐੱਲ.ਓਜ਼ ਵੱਲੋਂ ਘਰ ਘਰ ਜਾ ਕੇ ਵੈਰੀਫਾਈ ਦੌਰਾਨ ਵੋਟਰਾਂ ਦਾ ਘਰ ਵਿੱਚ ਨਾ ਮਿਲਣ ਦੀ ਸੂਰਤ ਵਿੱਚ Enumeration Form ਦੀ ਵੰਡ ਲਈ ਸਬੰਧਿਤ ਵੋਟਰਾਂ ਦੇ ਘਰਾਂ ਵਿੱਚ 3 ਵਾਰ ਜਾਵੇਗਾ।
ਇਸੇ ਤਰ੍ਹਾਂ ਵੋਟਰ ਸੂਚੀ ਸਬੰਧੀ ਦਾਅਵੇ ਅਤੇ ਇਤਰਾਜ਼ ਦਰਜ਼ ਕਰਵਾਉਣ ਦਾ ਸਮਾਂ ਵੀ ਬਦਲ ਦਿੱਤਾ ਗਿਆ ਹੈ, ਜਿਸ ਤਹਿਤ ਹੁਣ ਨਾਗਰਿਕ 03.08.2026 ਤੋਂ 02.09.2026 ਤੱਕ ਆਪਣੇ ਦਾਅਵੇ ਅਤੇ ਇਤਰਾਜ਼ ਪੇਸ਼ ਕਰ ਸਕਣਗੇ। ਉਹਨਾਂ ਦੱਸਿਆ ਕਿ ਪ੍ਰਾਪਤ ਹੋਏ ਦਾਅਵਿਆਂ ਅਤੇ ਇਤਰਾਜ਼ਾਂ ਦੇ ਨਿਪਟਾਰੇ ਅਤੇ ਨੋਟਿਸ ਫੇਜ਼ ਦੀ ਪ੍ਰਕਿਰਿਆ ਹੁਣ 03.08.2026 ਤੋਂ 28.09.2026 ਤੱਕ ਮੁਕੰਮਲ ਕੀਤੀ ਜਾਵੇਗੀ ਅਤੇ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾਂ 1 ਅਕਤੂਬਰ 2026 ਨੂੰ ਕੀਤੀ ਜਾਵੇਗੀ।
ਜ਼ਿਲ੍ਹਾ ਚੋਣ ਅਫਸਰ ਨੇ ਦੱਸਿਆ ਕਿ ਮੁੱਖ ਚੋਣ ਅਫ਼ਸਰ, ਪੰਜਾਬ ਦੇ ਦਿਸ਼ਾ—ਨਿਰਦੇਸ਼ਾਂ ਤਹਿਤ ਮੌਜੂਦਾ ਵੋਟਰ ਸੂਚੀ ਦੇ ਵੋਟਰਾਂ ਨੂੰ ਸਾਲ 2003 ਦੀ ਵੋਟਰ ਸੂਚੀ ਦੇ ਵੋਟਰਾਂ ਨਾਲ ਮੈਪਿੰਗ ਦੇ ਕੰਮ ਨੂੰ ਤੇਜ਼ੀ ਨਾਲ ਮੁਕੰਮਲ ਕਰਨ ਲਈ ਜ਼ਿਲ੍ਹਾ ਫਾਜ਼ਿਲਕਾ ਦੇ 829 ਪੋਲਿੰਗ ਬੂਥਾਂ ਤੇ 7 ਜੂਨ, 2026 (ਦਿਨ ਐਤਵਾਰ) ਨੂੰ ਸਵੇਰੇ 10:00 ਵਜੇ ਤੋਂ ਸ਼ਾਮ 04:00 ਵਜੇ ਇੱਕ ਵਿਸ਼ੇਸ਼ ਕੈਂਪ ਲਗਾਇਆ ਜਾ ਰਿਹਾ ਹੈ। ਇਸ ਵਿਸ਼ੇਸ਼ ਮੁਹਿੰਮ ਦਾ ਮੁੱਖ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਜ਼ਿਲ੍ਹੇ ਦਾ ਕੋਈ ਵੀ ਯੋਗ ਵੋਟਰ ਇਸ ਪ੍ਰਕਿਰਿਆ ਤੋਂ ਵਾਂਝਾ ਨਾ ਰਹੇ। ਉਹਨਾਂ ਰਾਜਨੀਤਿਕ ਪਾਰਟੀਆਂ ਨੂੰ ਜਲਦ ਤੋਂ ਜਲਦ ਇਸ ਸਬੰਧੀ ਆਪਣੇ ਬੀ.ਐਲ.ਏ ਨਿਯੁਕਤ ਕਰਨ ਦੀ ਅਪੀਲ ਕੀਤੀ।