ਜ਼ਿਲ੍ਹਾ ਰੁਜਗਾਰ ਤੇ ਕਾਰੋਬਾਰ ਬਿਊਰੋ ਫਾਜਿਲਕਾ ਦੇ ਪਲੇਸਮੈਂਟ ਅਫਸਰ ਸ੍ਰੀ ਰਾਜ ਸਿੰਘ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਐਕਸਿਸ ਬੈਂਕ ਵੱਲੋਂ ਸਹਾਇਕ ਮੈਨੇਜਰ ਦੇ ਅਹੁਦੇ ਲਈ ਪਲੇਸਮੈਂਟ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਹ ਕੈਂਪ 16 ਸਤੰਬਰ 2026 ਨੂੰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਕਮਰਾ ਨੰ. 502, ਚੌਥੀ ਮੰਜ਼ਿਲ, ਡੀ.ਸੀ. ਕੰਪਲੈਕਸ, ਫਾਜ਼ਿਲਕਾ ਵਿਖੇ ਸਵੇਰੇ 10 ਵਜੇ ਤੋਂ ਲਗਾਇਆ ਜਾਣਾ ਹੈ।
ਪਲੇਸਮੈਂਟ ਅਫਸਰ ਸ੍ਰੀ. ਰਾਜ ਕੁਮਾਰ ਨੇ ਦੱਸਿਆ ਕਿ ਸਹਾਇਕ ਮੈਨੇਜਰ ਦੀ ਅਸਾਮੀ ਲਈ ਯੋਗਤਾ ਕਿਸੇ ਵੀ ਵਿਸ਼ੇ ਵਿੱਚ ਗ੍ਰੈਜੂਏਸ਼ਨ ਕੀਤੀ
ਹੋਵੇ। ਉਮਰ ਹੱਦ 21 ਤੋਂ 30 ਸਾਲ ਤੱਕ, ਪੁਰਸ਼ ਅਤੇ ਮਹਿਲਾ ਦੋਵੇਂ ਹੀ ਪਹੁੰਚ ਕਰ ਸਕਦੇ ਹਨ। ਤਨਖਾਹ 4.54 ਲੱਖ ਸਲਾਨਾ ਹੋਵੇਗੀ।
ਉਨ੍ਹਾਂ ਕਿਹਾ ਕਿ ਚਾਹਵਾਨ ਉਮੀਦਵਾਰਾਂ ਨੂੰ ਪਲੇਸਮੈਂਟ ਕੈਂਪ ਵਿੱਚ ਭਾਗ ਲੈਣ ਲਈ ਰਜਿਸਟ੍ਰੇਸ਼ਨ ਫਾਰਮ: https://forms.gle/79ZHGEKwaeERsmuv8 ਭਰਨ ਦੀ ਬੇਨਤੀ ਕੀਤੀ ਜਾਂਦੀ ਹੈ। ਕਿਰਪਾ ਕਰਕੇ ਫਾਰਮ ਜਮ੍ਹਾਂ ਕਰਨ ਤੋਂ ਪਹਿਲਾਂ ਇਹ ਯਕੀਨੀ ਬਣਾਇਆ ਜਾਵੇ ਕਿ ਸਾਰੀ ਜਾਣਕਾਰੀ ਸਹੀ ਢੰਗ ਨਾਲ ਭਰੀ ਗਈ ਹੈ। ਵਧੇਰੇ ਜਾਣਕਾਰੀ ਲਈ 89060-22220, 79861-15001 ਤੇ ਸੰਪਰਕ ਕੀਤਾ ਜਾ ਸਕਦਾ ਹੈ।