ਫਾਜ਼ਿਲਕਾ 10 ਅਕਤੂਬਰ
ਡਾਕਟਰ ਰੋਹਿਤ ਗੋਇਲ ਸਿਵਲ ਸਰਜਨ ਫਾਜ਼ਿਲਕਾ ਦੇ ਦਿਸ਼ਾਂ ਨਿਰਦੇਸ਼ਾਂ ਅਨੁਸਾਰ ਡਾਕਟਰ ਅਰਪਿਤ ਗੁਪਤਾ ਸਹਾਇਕ ਸਿਵਲ ਸਰਜਨ ਦੇਖ ਰੇਖ ਵਿੱਚ ਡਾ ਸੁਨੀਤਾ ਕੰਬੋਜ਼ ਜਿਲ੍ਹਾ ਐਪੀਡਮੈਲੋਜਿਸਟ ਵੱਲੋਂ ਜਿਲ੍ਹੇ ਦੇ ਸਮੂਹ ਸਹਾਇਕ ਮਲੇਰੀਆ ਅਫ਼ਸਰ, ਮਲਟੀਪਰਪਜ਼ ਹੈਲਥ ਸੁਪਰਵਾਈਜ਼ਰ ਅਤੇ ਵਰਕਰਾਂ ਦੀ ਡੇਂਗੂ, ਮਲੇਰੀਆ, ਪਰਿਵਾਰ ਨਿਯੋਜਨ ਅਤੇ ਹੋਰ ਪ੍ਰੋਗਰਾਮਾਂ ਸਬੰਧੀ ਮੀਟਿੰਗ ਕੀਤੀ ਗਈ। ਇਸ ਸਮੇਂ ਡਾਕਟਰ ਰੋਹਿਤ ਗੋਇਲ ਨੇ ਹੜ੍ਹਾਂ ਅਤੇ ਬਰਸਾਤਾਂ ਤੋਂ ਬਾਅਦ ਫੈਲਣ ਵਾਲੀਆਂ ਬਿਮਾਰੀਆਂ ਨੂੰ ਮੁੱਖ ਰੱਖਦੇ ਹੋਏ ਸਮੂਹ ਸਟਾਫ਼ ਨੂੰ ਹਦਾਇਤ ਕੀਤੀ ਕਿ ਵੱਧ ਤੋਂ ਵੱਧ ਜਾਗਰੂਕਤਾ ਗਤੀਵਿਧੀਆਂ ਕੀਤੀਆਂ ਜਾਣ ਅਤੇ ਘਰ ਘਰ ਸਰਵੇ ਕਰਕੇ ਲੋਕਾਂ ਨਾਲ ਸੰਪਰਕ ਰੱਖ ਕੇ ਸਿਹਤ ਸਹੂਲਤਾਂ ਦਿੱਤੀਆਂ ਜਾਣ।

ਡਾਕਟਰ ਸੁਨੀਤਾ ਨੇ ਦੱਸਿਆ ਕਿ ਬਰਸਾਤਾਂ ਦੇ ਮੌਸਮ ਅਤੇ ਮੱਛਰ ਦੀ ਪੈਦਾਇਸ਼ ਕਰਕੇ ਡੇਂਗੂ ਖਤਰਾ ਵਧ ਸਕਦਾ ਹੈ। ਸਾਵਧਾਨੀਆਂ ਵਰਤ ਕੇ ਅਸੀਂ ਡੇਂਗੂ, ਮਲੇਰੀਆ ਅਤੇ ਹੋਰ ਬਿਮਾਰੀਆਂ ਤੋਂ ਬਚ ਸਕਦੇ ਹਾਂ। ਉਹਨਾਂ ਸਮੂਹ ਸਟਾਫ਼ ਨੂੰ ਕਿਹਾ ਕਿ ਘਰ ਘਰ ਸਰਵੇ ਦੌਰਾਨ ਹਫ਼ਤੇ ਤੋ ਜ਼ਿਆਦਾ ਸਮਾਂ ਪਾਣੀ ਖੜ੍ਹਾ ਹੋਣ ਵਾਲੇ ਸੋਮਿਆਂ ਨੂੰ ਖਤਮ ਕੀਤਾ ਜਾਵੇ। ਲਾਰਵਾ ਲੱਭ ਕੇ ਨਸ਼ਟ ਕੀਤਾ ਜਾਵੇ ਅਤੇ ਫੋਗਿੰਗ ਅਤੇ ਲੋੜ ਅਨੁਸਾਰ ਸਪ੍ਰੇਅ ਕੀਤੀ ਜਾਵੇ। ਉਹਨਾਂ ਦੱਸਿਆ ਕਿ ਲੋਕਾਂ ਵਿੱਚ ਸਾਫ਼ ਪਾਣੀ ਪੀਣ, ਹੱਥਾਂ ਦੀ ਸਫ਼ਾਈ, ਆਲੇ ਦੁਆਲੇ ਦੀ ਸਫ਼ਾਈ ਅਤੇ ਕੱਟੀਆਂ ਸਬਜੀਆਂ ਅਤੇ ਫ਼ਲ ਨਾ ਵਰਤਣ ਲਈ ਪ੍ਰੇਰਿਤ ਕੀਤਾ ਜਾਵੇ।
ਇਸ ਸਮੇਂ ਵਿਨੋਦ ਖੁਰਾਣਾ, ਮਨਬੀਰ ਸਿੰਘ, ਦਿਵੇਸ਼ ਕੁਮਾਰ, ਵਿਜੇ ਕੁਮਾਰ, ਸੁਨੀਤਾ ਰਾਣੀ, ਵਿੱਕੀ ਕੁਮਾਰ ਅਤੇ ਹੋਰ ਸਟਾਫ਼ ਹਾਜ਼ਰ ਸੀ।
