ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਡਾਕਟਰ ਰਾਜ ਕੁਮਾਰ ਸਿਵਲ ਸਰਜਨ ਫ਼ਾਜ਼ਿਲਕਾ ਦੀ ਉਚੇਚੀ ਨਿਗਰਾਨੀ ਡਾਕਟਰ ਰੋਹਿਤ ਗੋਇਲ ਸਹਾਇਕ ਸਿਵਲ ਸਰਜਨ, ਡਾਕਟਰ ਅਰਪਿਤ ਗੁਪਤਾ ਜਿਲ੍ਹਾ ਟੀਕਾਕਰਣ ਅਫ਼ਸਰ ਅਤੇ ਡਾਕਟਰ ਏਰਿਕ ਸੀਨੀਅਰ ਮੈਡੀਕਲ ਅਫ਼ਸਰ ਦੀ ਦੇਖਰੇਖ ਵਿੱਚ ਰਾਸ਼ਟਰੀ ਪੇਟ ਦੇ ਕੀੜਿਆਂ ਤੋਂ ਮੁਕਤੀ ਦਿਵਸ ਡੀ ਏ ਵੀ ਸੀਨੀਅਰ ਸੈਕੰਡਰੀ ਸਕੂਲ ਫਾਜ਼ਿਲਕਾ ਵਿਖੇ ਮਨਾਇਆ ਜਾ ਰਿਹਾ ਹੈ। ਇਸ ਸਮੇਂ ਡਾਕਟਰ ਸਾਹਿਬਾਨਾਂ ਨੇ ਖ਼ੁਦ ਬੱਚਿਆਂ ਨੂੰ ਐਲਬੈਂਡਾਜੋਲ ਦੀਆਂ ਗੋਲ਼ੀਆਂ ਖੁਆਈਆਂ।
ਡਾਕਟਰ ਰੋਹਿਤ ਗੋਇਲ ਨੇ ਦੱਸਿਆ ਕਿ ਜਿਲ੍ਹਾ ਫ਼ਾਜ਼ਿਲਕਾ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲ, ਆਂਗਣਵਾੜੀ ਸੈਂਟਰਾਂ, ਆਈ.ਟੀ.ਆਈ., ਡਿਪਲੋਮਾ ਕਾਲਜਾਂ, ਡਿਗਰੀ ਕਾਲਜਾਂ ਅਤੇ ਸਕੂਲ ਨਾ ਜਾਣ ਵਾਲੇ 1 ਤੋਂ 2 ਸਾਲ ਤੱਕ ਦੇ ਬੱਚਿਆਂ ਨੂੰ ਸੀਰਪ ਅਤੇ 2 ਤੋਂ 19 ਸਾਲ ਤੱਕ ਦੇ ਬੱਚਿਆਂ ਨੂੰ ਐਲਬੈਂਡਾਜੋਲ ਦੀ ਗੋਲੀ ਖੁਵਾਈ ਜਾ ਰਹੀ ਹੈ। ਅੱਜ ਜਿਲ੍ਹਾ ਫਾਜ਼ਿਲਕਾ ਵਿੱਚ ਲਗਭਗ 311000 ਬੱਚਿਆਂ ਨੂੰ ਐਲਬੈਂਡਾਜੋਲ ਦੀ ਗੋਲੀਆਂ ਖੁਆਉਣ ਦਾ ਟੀਚਾ ਹੈ। ਜੌ ਬੱਚੇ ਕਿਸੇ ਕਾਰਨ ਗੋਲੀ ਖਾਣ ਤੋਂ ਵਾਂਝੇ ਰਹਿ ਜਾਣਗੇ, ਉਹਨਾਂ ਨੂੰ ਮੋਪ ਅੱਪ ਰਾਊਂਡ 14 ਅਗਸਤ 2025 ਵਾਲੇ ਦਿਨ ਇਹ ਗੋਲੀ ਖਿਲਾਈ ਜਾਵੇਗੀ।

ਡਾਕਟਰ ਅਰਪਿਤ ਗੁਪਤਾ ਨੇ ਦੱਸਿਆ ਕਿ ਭਾਰਤ ਸਰਕਾਰ ਵੱਲੋਂ ਹਰ ਸਾਲ ਦੋ ਵਾਰ (ਛੇ ਮਹੀਨਿਆਂ ਦੇ ਫਰਕ ਨਾਲ) ਬੱਚਿਆਂ ਨੂੰ ਪੇਟ ਦੇ ਕੀੜੇ ਖਤਮ ਕਰਨ ਲਈ ਅਲਬੈਂਡਾਜੋਲ ਗੋਲੀਆਂ ਖੁਆਈਆਂ ਜਾਂਦੀਆਂ ਹਨ। ਹਰ ਇੱਕ ਬੱਚੇ ਨੂੰ ਇਹ ਗੋਲੀ ਖਾਣੀ ਅਤਿ ਜ਼ਰੂਰੀ ਹੈ ਤਾਂ ਜੋ ਬੱਚਿਆਂ ਦੀ ਸਰੀਰਕ ਤੇ ਮਾਨਸਿਕ ਸਿਹਤ ਨੂੰ ਬਿਹਤਰ ਬਣਾਇਆ ਜਾ ਸਕੇ। ਉਨ੍ਹਾਂ ਬੱਚਿਆਂ ਵਿਚ ਪੇਟ ਦੇ ਕੀੜੇ ਹੋਣ ਕਾਰਨ ਹੋਣ ਵਾਲੀਆਂ ਸਿਹਤ ਸਮੱਸਿਆਵਾਂ ਬਾਰੇ ਗੱਲ ਕਰਦਿਆਂ ਕਿਹਾ ਕਿ ਬੱਚੇ ਦੇ ਪੇਟ ਵਿੱਚ ਕੀੜੇ ਹੋਣ ਕਾਰਣ ਬੱਚੇ ਵਿੱਚ ਅਨੀਮੀਆ, ਭੁੱਖ ਘੱਟ ਲੱਗਣਾ, ਕੁਪੋਸ਼ਣ, ਮਾਨਸਿਕ ਤੇ ਬੌਧਿਕ ਕਮਜੋਰੀ, ਥਕਾਵਟ, ਬੇਚੈਨੀ, ਪੇਟ ਵਿੱਚ ਦਰਦ, ਜੀਅ ਮਤਲਾਉਣਾ, ਚਿੜਚਿੜਾਪਣ, ਉਲਟੀ ਅਤੇ ਦਸਤ ਆਉਣਾ ਜਾਂ ਲੈਟਰੀਨ ਵਿੱਚ ਖੂਨ ਆਉਣਾ ਲੱਛਣ ਹੋ ਸਕਦੇ ਹਨ ਅਤੇ ਬੱਚਾ ਦਿਨੋ ਦਿਨ ਕਮਜ਼ੋਰੀ ਅਤੇ ਥਕਾਵਟ ਮਹਿਸੂਸ ਕਰਦਾ ਹੈ।
ਡਾਕਟਰ ਏਰਿਕ ਨੇ ਦੱਸਿਆ ਕਿ ਪੇਟ ਦੇ ਕੀੜਿਆਂ ਤੋਂ ਬਚਾਓ ਲਈ ਸਾਨੂੰ ਆਪਣੇ ਹੱਥ ਖਾਣਾ ਖਾਣ ਤੋਂ ਪਹਿਲਾਂ, ਖਾਣਾ ਪਰੋਸਣ ਤੋਂ ਪਹਿਲਾਂ ਅਤੇ ਪਖਾਨਾ ਜਾਣ ਤੋਂ ਬਾਅਦ ਸਾਬਣ ਨਾਲ ਧੋਣੇ ਚਾਹੀਦੇ ਹਨ। ਖੁੱਲ੍ਹੇ ਵਿੱਚ ਪਖਾਨਾ ਜਾਣ ਤੋਂ ਪ੍ਰਹੇਜ਼ ਕਰਨਾ ਚਾਹੀਦਾ ਹੈੇ, ਹਮੇਸ਼ਾ ਸਾਫ਼ ਪਾਣੀ ਪੀਣਾ ਚਾਹੀਦਾ ਹੈ, ਨੰਗੇ ਪੈਰ ਮਿੱਟੀ ਵਿੱਚ ਨਾ ਚੱਲੋ, ਖਾਣਾ ਢੱਕ ਕੇ ਰੱਖਣਾ ਚਾਹੀਦਾ ਹੈ ਅਤੇ ਆਲੇ ਦੁਆਲੇ ਦੀ ਸਫ਼ਾਈ ਰੱਖਣੀ ਚਾਹੀਦੀ ਹੈ। ਮਾਸ ਮੀਡੀਆ ਵਿੰਗ ਤੋਂ ਵਿਨੋਦ ਖੁਰਾਣਾ ਅਤੇ ਬਲਜੀਤ ਸਿੰਘ ਆਰ ਬੀ ਐੱਸ ਕੇ ਕੋਆਰਡੀਨੇਟਰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜੋ ਬੱਚੇ ਅੱਜ ਇਹ ਗੋਲੀ ਖਾਣ ਤੋਂ ਵਾਂਝੇ ਰਹਿ ਜਾਣਗੇ ਉਹਨਾਂ ਨੂੰ 14 ਅਗਸਤ ਨੂੰ ਮੋਪ ਅੱਪ ਰਾਉਂਡ ਤੇ ਖੁਆਈ ਜਾਵੇ। ਇਸ ਸਮੇਂ ਪ੍ਰਿੰਸੀਪਲ ਚੌਹਾਨ ਨੇ ਵੀ ਬੱਚਿਆ ਨੂੰ ਗੋਲੀ ਖਾਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਦੇਵਿੰਦਰ ਕੌਰ ਪਰਵੀਨ ਰਾਣੀ, ਅਧਿਆਪਿਕ ਅਤੇ ਬੱਚੇ ਹਾਜ਼ਰ ਸਨ।