ਫਾਜਿਲਕਾ 28 ਅਗਸਤ
ਸਿਹਤ ਵਿਭਾਗ ਪੰਜਾਬ ਅਤੇ ਸਿਵਲ ਸਰਜਨ ਡਾਕਟਰ ਰਾਜ ਕੁਮਾਰ ਦੀ ਉਚੇਚੀ ਨਿਗਰਾਨੀ ਵਿੱਚ ਸਹਾਇਕ ਸਿਵਲ ਸਰਜਨ ਡਾਕਟਰ ਰੋਹਿਤ ਗੋਇਲ ਦੀ ਦੇਖਰੇਖ ਵਿੱਚ ਜਿਲ੍ਹਾ ਫਾਜਿਲਕਾ ਵਿੱਚ ਅੱਖਾਂ ਦਾਨ ਕਰਨ ਸਬੰਧੀ ਪੰਦਰਵਾੜਾ ਮਿਤੀ 25 ਅਗਸਤ ਤੋਂ 8 ਸਤੰਬਰ 2025 ਤੱਕ ਮਨਾਇਆ ਜਾ ਰਿਹਾ ਹੈ। ਇਸ ਸਬੰਧੀ ਡਾਕਟਰ ਰੋਹਿਤ ਗੋਇਲ ਨੇ ਦੱਸਿਆ ਕਿ ਇਹ ਪੰਦਰਵਾੜਾ ਮਨਾਉਣ ਦਾ ਮਕਸਦ ਲੋਕਾਂ ਨੂੰ ਮਰਨ ਉਪਰੰਤ ਅੱਖਾਂ ਦਾਨ ਕਰਨ ਸਬੰਧੀ ਪ੍ਰੇਰਿਤ ਕਰਨਾ ਹੈ। ਉਹਨਾਂ ਦੱਸਿਆ ਕਿ ਇਸ ਪੰਦਰਵਾੜੇ ਦੌਰਾਨ ਸਿਹਤ ਵਿਭਾਗ ਦੇ ਸਮੂਹ ਸਟਾਫ਼ ਵੱਲੋਂ ਲੋਕਾਂ ਨੂੰ ਮਰਨ ਉਪਰੰਤ ਅੱਖਾਂ ਦਾਨ ਕਰਨ ਦੇ ਨਾਲ ਨਾਲ ਅੱਖਾਂ ਦੀਆਂ ਬਿਮਾਰੀਆਂ, ਅੰਨ੍ਹੇਪਣ ਦੇ ਕਾਰਣ ਅਤੇ ਇਲਾਜ ਸਬੰਧੀ ਵੀ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਮਰਨ ਉਪਰੰਤ ਅੱਖਾਂ ਦਾਨ ਕਰਨ ਸਬੰਧੀ ਸਹਿਮਤੀ ਦੇਣ ਲਈ ਪਲੈਜ ਫਾਰਮ ਭਰਵਾਏ ਜਾ ਰਹੇ ਹਨ। ਉਹਨਾਂ ਆਮ ਲੋਕਾਂ, ਮੀਡੀਆ ਅਤੇ ਸਵੈ ਸੇਵੀ ਸੰਸਥਾਵਾਂ ਦੇ ਨੁਮਾਇੰਦਿਆਂ ਨੂੰ ਅਪੀਲ ਕੀਤੀ ਕਿ ਮਰਨ ਉਪਰੰਤ ਵੱਧ ਤੋਂ ਵੱਧ ਅੱਖਾਂ ਦਾਨ ਕੀਤੀਆ ਜਾਣ ਅਤੇ ਲੋਕਾਂ ਨੂੰ ਜਾਗਰੂਕ ਕਰਨ ਲਈ ਸਿਹਤ ਵਿਭਾਗ ਦਾ ਸਹਿਯੋਗ ਦਿੱਤਾ ਜਾਵੇ।
ਅੱਜ ਕੌਮੀ ਅੱਖਾਂ ਦਾਨ ਕਰਨ ਸਬੰਧੀ ਪੰਦਰਵਾੜੇ ਦੇ ਸਬੰਧ ਵਿੱਚ ਜਿਲ੍ਹਾ ਪੱਧਰੀ ਜਾਗਰੂਕਤਾ ਸਮਾਗਮ ਡਾਕਟਰ ਸੁਰੇਸ਼ ਕੰਬੋਜ਼ ਕਾਰਜਕਾਰੀ ਸੀਨੀਅਰ ਮੈਡੀਕਲ ਅਫ਼ਸਰ ਦੀ ਦੇਖ ਰੇਖ ਵਿੱਚ ਸੱਚਖੰਡ ਕਾਲਜ ਆਫ ਨਰਸਿੰਗ ਅਬੋਹਰ ਵਿਖੇ ਕੀਤਾ ਗਿਆ। ਇਸ ਸਮੇਂ ਅੱਖਾਂ ਦੇ ਮਾਹਿਰ ਡਾਕਟਰ ਲਵਲੀ ਕਾਂਸਲ, ਜਿਲ੍ਹਾ ਮਾਸ ਮੀਡੀਆ ਅਫਸਰ ਵਿਨੋਦ ਖੁਰਾਣਾ, ਡਿਪਟੀ ਮਾਸ ਮੀਡੀਆ ਅਫਸਰ ਮਨਵੀਰ ਸਿੰਘ ਅਤੇ ਬਲਾਕ ਐਕਸਟੈਂਸ਼ਨ ਐਜੂਕੇਟਰ ਦਿਵੇਸ਼ ਕੁਮਾਰ ਨੇ ਸਮੂਲੀਅਤ ਕੀਤੀ। ਡਾਕਟਰ ਲਵਲੀ ਕਾਂਸਲ ਨੇ ਦੱਸਿਆ ਕਿ ਚਿੱਟੇ ਅਤੇ ਕਾਲੇ ਮੋਤੀਆ ਦੇ ਕਾਰਨ ਲੋਕ ਸਥਾਈ ਅਤੇ ਅਸਥਾਈ ਤੌਰ ਤੇ ਅੰਨ੍ਹੇਪਣ ਦਾ ਸ਼ਿਕਾਰ ਹੋ ਰਹੇ ਹਨ। ਅੱਖਾਂ ਦਾਨ ਕਰਨ ਵਾਲਿਆਂ ਦੀ ਗਿਣਤੀ ਘੱਟ ਹੋਣ ਕਾਰਨ ਅੰਨ੍ਹੇਪਣ ਦੇ ਸ਼ਿਕਾਰ ਲੋਕਾਂ ਦੀ ਗਿਣਤੀ ਹਰ ਸਾਲ ਵਧ ਰਹੀ ਹੈ।
ਅੱਖਾਂ ਦਾਨ ਕਰਨ ਵਾਲਾ ਇੱਕ ਵਿਅਕਤੀ ਦੋ ਲੋਕਾਂ ਨੂੰ ਰੋਸ਼ਨੀ ਦੇ ਸਕਦਾ ਹੈ।ਕੋਈ ਵੀ ਵਿਅਕਤੀ ਕਿਸੇ ਵੀ ਉਮਰ ਵਿੱਚ ਭਾਵੇਂ ਅੱਖਾਂ ਵਿੱਚ ਲੈਂਜ ਪਾਏ ਹੋਣ, ਐਨਕਾਂ ਲੱਗੀਆਂ ਹੋਣ, ਅੱਖਾਂ ਦਾ ਅਪ੍ਰੇੇਸ਼ਨ ਕੀਤਾ ਹੋਵੇ ਤਾਂ ਵੀ ਅੱਖਾਂ ਦਾਨ ਕਰ ਸਕਦਾ ਹੈ। ਉਹਨਾਂ ਕਿਹਾ ਕਿ ਏਡਜ, ਕਾਲਾ ਪੀਲੀਆ, ਦਿਮਾਗੀ ਬੁਖਾਰ ਅਤੇ ਬਲੱਡ ਕੈਂਸਰ ਵਾਲੇ ਮਰੀਜ਼ਾਂ ਦੀਆਂ ਅੱਖਾਂ ਦਾਨ ਨਹੀਂ ਕੀਤੀਆਂ ਜਾ ਸਕਦੀਆਂ। ਅੱਖਾਂ ਦਾਨ ਕਰਨ ਦੇ ਚਾਹਵਾਨ ਲੋਕ ਨੇੜੇ ਦੇ ਮੈਡੀਕਲ ਕਾਲਜ ਵਿੱਚ ਜਾ ਕੇ ਜਾਂ ਆਨਲਾਈਨ ੀਵਵਬਤ://ਅਰਵਵਰ.਼ਲਦਠ.ਪਰਡ.ਜਅ/ ਤੇ ਵੀ ਇਹ ਪਲੈਜ ਫਾਰਮ ਭਰ ਸਕਦੇ ਹਨ। ਨਰਸਿੰਗ ਕਾਲਜ ਦੇ ਪ੍ਰਿਸੀਪਲ ਡਾਕਟਰ ਬਲਜਿੰਦਰ ਕੌਰ ਨੇ ਸਿਹਤ ਵਿਭਾਗ ਵੱਲੋਂ ਆਯੋਜਿਤ ਇਸ ਸਮਾਗਮ ਲਈ ਧੰਨਵਾਦ ਕੀਤਾ। ਇਸ ਸਮੇਂ ਨਰਸਿੰਗ ਕਾਲਜ ਦਾ ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸ ਨ।


