ਜ਼ਿਲ੍ਹਾ ਸਿਹਤ ਵਿਭਾਗ ਵੱਲੋਂ ਅਰਬਨ ਅਬੋਹਰ ਦੇ ਫ਼ੀਲਡ ਸਟਾਫ਼ ਦੀ ਵੱਖ-ਵੱਖ ਸਿਹਤ ਸੇਵਾਵਾਂ ਸਬੰਧੀ ਕੀਤੀ ਮੀਟਿੰਗ।

ਡਾਕਟਰ ਰਾਜ ਕੁਮਾਰ ਸਿਵਲ ਸਰਜਨ ਫਾਜ਼ਿਲਕਾ ਜੀ ਦੀ ਉਚੇਚੀ ਨਿਗਰਾਨੀ, ਸਹਾਇਕ ਸਿਵਲ ਸਰਜਨ ਡਾਕਟਰ ਰੋਹਿਤ ਗੋਇਲ ਦੀ ਦੇਖ-ਰੇਖ ਡਾਕਟਰ ਕਵਿਤਾ ਸਿੰਘ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ, ਡਾਕਟਰ ਸੁਨੀਤਾ ਜ਼ਿਲ੍ਹਾ ਐਪੀਡਿਮਾਲੋਜਿਸਟ ਅਤੇ ਡਾਕਟਰ ਗਗਨਦੀਪ ਸਿੰਘ ਕਾਰਜਕਾਰੀ ਸੀਨੀਅਰ ਮੈਡੀਕਲ ਅਫ਼ਸਰ ਦੀ ਹਾਜਰੀ ਵਿੱਚ ਅਰਬਨ ਅਬੋਹਰ ਦੀਆਂ ਸਮੂਹ ਏ.ਐਨ.ਐਮ., ਮਲਟੀ ਪਰਪਜ਼ ਹੈਲਥ ਵਰਕਰ ਮੇਲ ਅਤੇ ਆਸ਼ਾ ਦੀ ਆਭਾ ਆਈ.ਡੀ. ਅਤੇ ਐਂਟੀ ਡੇਂਗੂ ਗਤੀਵਿਧੀਆਂ ਸਬੰਧੀ ਮੀਟਿੰਗ ਕੀਤੀ ਗਈ।


ਡਾਕਟਰ ਕਵਿਤਾ ਸਿੰਘ ਨੇ ਕਿਹਾ ਕਿ ਸਿਹਤ ਵਿਭਾਗ ਵੱਲੋਂ ਓਪੀਡੀ ਪਰਚੀ ਦਾ ਕੰਮ ਆਨਲਾਈਨ ਕੀਤਾ ਜਾ ਰਿਹਾ ਹੈ, ਜਿਸ ਲਈ ਜਰੂਰੀ ਹੈ ਕਿ ਫੀਲਡ ਸਟਾਫ, ਖਾਸਤੌਰ ਤੇ ਸਮੂਹ ਆਸ਼ਾ ਵਰਕਰਾਂ ਵੱਲੋਂ ਆਪਣੇ ਏਰੀਏ ਵਿੱਚ 100 ਪ੍ਰਤੀਸ਼ਤ ਆਭਾ ਆਈ ਡੀ ਬਣਾਉਣਾ ਯਕੀਨੀ ਬਣਾਇਆ ਜਾਵੇ। ਇਸ ਦੇ ਨਾਲ ਹੀ ਉਹਨਾਂ ਨੇ ਕਿਹਾ ਕਿ ਜੱਚਾ ਬੱਚਾ ਮੌਤ ਦਰ ਤੇ ਠੱਲ ਪਾਉਣ ਲਈ ਉੱਚ ਜੋਖਮ ਵਾਲੀ ਗਰਭਵਤੀ ਔਰਤਾਂ ਦੀ ਨਿਯਮਿਤ ਜਾਂਚ ਅਤੇ ਫੋਲੋ ਅਪ ਕੀਤਾ ਜਾਵੇ। ਗਰਭਵਤੀ ਔਰਤਾਂ ਦੀ ਰਜਿਸ਼ਟ੍ਰੇਸ਼ਨ ਸਮੇਂ ਸਿਰ ਕਰਵਾਈ ਜਾਵੇ ਅਤੇ ਉਹਨਾਂ ਦੇ ਘੱਟੋਂ ਘੱਟ 4 ਚੈੱਕਅੱਪ ਜਰੂਰ ਕਰਵਾਏ ਜਾਣ, ਤਾਂ ਕਿ ਜਨੇਪੇ ਸਮੇਂ ਕੋਈ ਮੁਸ਼ਕਿਲ ਨਾ ਆਵੇ। ਉਹਨਾਂ ਨੇ ਵਿਭਾਗ ਵੱਲੋਂ ਚੱਲ ਰਹੀ ਪਰਿਵਾਰ ਨਿਯੋਜਨ ਮੁਹਿੰਮ ਅਤੇ ਦਸਤ ਰੋਕੂ ਪੰਦਰਵਾੜੇ ਬਾਰੇ ਵੀ ਜਾਣਕਾਰੀ ਦਿੱਤੀ।
ਡਾਕਟਰ ਸੁਨੀਤਾ ਜ਼ਿਲ੍ਹਾ ਐਪੀਡਿਮਾਲੋਜਿਸਟ ਨੇ ਐਂਟੀ ਡੇਂਗੂ ਮੁਹਿੰਮ ਬਾਰੇ ਕਿਹਾ ਕਿ ਬਰਸਾਤ ਦੇ ਮੌਸਮ ਵਿੱਚ ਥਾਂ-ਥਾਂ ‘ਤੇ ਪਾਣੀ ਜਮ੍ਹਾਂ ਹੋਣ ਕਾਰਨ ਮੱਛਰਾਂ ਦੀ ਪੈਦਾਵਾਰ ਵੱਧ ਜਾਂਦੀ ਹੈ, ਜਿਸ ਨਾਲ ਡੇਂਗੂ, ਮਲੇਰੀਆ ਅਤੇ ਚਿਕਨਗੁਨੀਆ ਬੁਖਾਰ ਹੋਣ ਦਾ ਖ਼ਤਰਾ ਵੱਧ ਜਾਂਦਾ ਹੈ। ਉਹਨਾਂ ਨੇ ਫੀਲਡ ਸਟਾਫ ਨੂੰ ਕਿਹਾ ਕਿ ਉਹ ਸਿਹਤ ਵਿਭਾਗ ਵੱਲੋਂ ਚਲਾਈ ਜਾ ਰਹੀ ਡੇਂਗੂ ਤੇ ਵਾਰ ਮੁਹਿੰਮ ਅਧੀਨ ਐਂਟੀ ਲਾਰਵਾ ਗਤੀਵਿਧੀਆਂ ਕਰਨ ਦੇ ਨਾਲ ਨਾਲ ਲੋਕਾਂ ਨੂੰ ਇਸ ਬਾਰੇ ਜਾਗਰੂਕ ਕਰਨ। ਐਂਟੀ ਡੇਂਗੂ ਗਤੀਵਿਧੀਆਂ ਵਿਚ ਆਸ਼ਾ ਵਰਕਰਾਂ ਦੀ ਸ਼ਮੂਲੀਅਤ ਯਕੀਨੀ ਬਣਾਈ ਜਾਵੇ। ਇਸ ਦੌਰਾਨ ਉਹਨਾਂ ਵਲੋਂ ਡੇਂਗੂ ਮੁਹਿੰਮ ਤਹਿਤ ਰੱਖੇ ਗਏ ਬਰੀਡਿੰਗ ਚੇਕਰਾਂ ਦੀ ਕਾਰਗੁਜ਼ਾਰੀ ਦਾ ਵੀ ਨਿਰੀਖਣ ਕੀਤਾ ਗਿਆ। ਇਸ ਮੌਕੇ ਡਾਕਟਰ ਸੁਰੇਸ਼ ਕੰਬੋਜ਼, ਅਤਿੰਦਰ ਸਿੰਘ, ਟਹਿਲ ਸਿੰਘ, ਭਾਰਤ ਸੇਠੀ, ਦਿਨੇਸ਼ ਹਾਜ਼ਰ ਸਨ

Leave a Reply

Your email address will not be published. Required fields are marked *