ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਾਜ਼ਿਲਕਾ ਵੱਲੋਂ ਸਿਹਤ ਵਿਭਾਗ ਫਾਜ਼ਿਲਕਾ ਦੇ ਸਹਿਯੋਗ ਨਾਲ ਸਬ-ਜੇਲ ਫਾਜ਼ਿਲਕਾ ਵਿਖੇ ਕੈਦੀਆਂ ਲਈ ਮੁਫ਼ਤ ਮੈਡੀਕਲ ਚੈਕਅਪ ਕੈਂਪ ਦਾ ਆਯੋਜਨ

 ਮਾਣਯੋਗ ਜਸਟਿਸ ਸ੍ਰੀ ਅਸ਼ਵਨੀ ਕੁਮਾਰ ਮਿਸ਼ਰਾ, ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ (ਮੋਹਾਲੀ), ਮਾਣਯੋਗ ਮੈਡਮ ਜਸਟਿਸ ਲਪਿਤਾ ਬੈਨਰਜੀ, ਪ੍ਰਬੰਧਕੀ ਜੱਜ ਅਤੇ ਸ੍ਰੀਮਤੀ ਨਵਜੋਤ ਕੌਰ, ਮਾਣਯੋਗ ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ (ਮੋਹਾਲੀ) ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ, ਸ੍ਰੀ ਧਰਮਿੰਦਰ ਪਾਲ ਸਿੰਗਲਾ, ਮਾਣਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਾਜ਼ਿਲਕਾ ਅਤੇ ਮੈਡਮ ਰੂਚੀ ਸਵਪਨ ਸ਼ਰਮਾ, ਮਾਣਯੋਗ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਾਜ਼ਿਲਕਾ ਜੀ ਦੀ ਰਹਿਨੁਮਾਈ ਹੇਠ ਸਬ-ਜੇਲ ਫਾਜ਼ਿਲਕਾ ਵਿਖੇ ਸਿਹਤ ਵਿਭਾਗ, ਫਾਜ਼ਿਲਕਾ ਦੇ ਸਹਿਯੋਗ ਨਾਲ ਕੈਦੀਆਂ ਲਈ ਮੁਫ਼ਤ ਮੈਡੀਕਲ ਚੈਕਅਪ ਕੈਂਪ ਦਾ ਆਯੋਜਨ ਕੀਤਾ ਗਿਆ।

                ਇਹ ਮੈਡੀਕਲ ਕੈਂਪ ਸਿਹਤ ਵਿਭਾਗ ਫਾਜ਼ਿਲਕਾ ਦੇ ਮਾਹਿਰ ਡਾਕਟਰਾਂ ਅਤੇ ਸਟਾਫ ਦੀ ਟੀਮ ਦੀ ਦੇਖ-ਰੇਖ ਵਿੱਚ ਲਗਾਇਆ ਗਿਆ। ਕੈਂਪ ਦੌਰਾਨ ਕੈਦੀਆਂ/ਮਰੀਜ਼ਾਂ ਦਾ ਪੂਰੀ ਤਰ੍ਹਾਂ ਮੁਫ਼ਤ ਮੈਡੀਕਲ ਚੈਕਅਪ ਕੀਤਾ ਗਿਆ, ਜਿਸ ਵਿੱਚ ਬਲੱਡ ਪ੍ਰੈਸ਼ਰ, ਸ਼ੂਗਰ, ਤਾਪਮਾਨ, ਵਜ਼ਨ, ਟੀ.ਬੀ., ਦੰਦਾਂ, ਚਮੜੀ ਅਤੇ ਅੱਖਾਂ ਨਾਲ ਸੰਬੰਧਤ ਰੋਗਾਂ ਦੀ ਜਾਂਚ ਕੀਤੀ ਗਈ। ਮਰੀਜ਼ਾਂ ਨੂੰ ਲੋੜ ਅਨੁਸਾਰ ਮੁਫ਼ਤ ਦਵਾਈਆਂ ਵੀ ਮੁਹੱਈਆ ਕਰਵਾਈਆਂ ਗਈਆਂ ਅਤੇ ਗੰਭੀਰ ਬਿਮਾਰੀਆਂ ਵਾਲੇ ਮਰੀਜ਼ਾਂ ਨੂੰ ਅਗਲੀ ਜਾਂਚ ਅਤੇ ਇਲਾਜ ਲਈ ਸਰਕਾਰੀ ਹਸਪਤਾਲਾਂ ਵਿੱਚ ਰੈਫਰ ਕਰਨ ਸੰਬੰਧੀ ਜਾਣਕਾਰੀ ਦਿੱਤੀ ਗਈ।

                ਕੈਂਪ ਦੌਰਾਨ ਡਾ. ਗਾਯਤਰੀ ਪੁਜਾਰਾ, ਮੈਡੀਕਲ ਅਫਸਰ (ਮੈਡੀਸਨ), ਫਾਜ਼ਿਲਕਾ; ਡਾ. ਵਿਕਾਸ ਗਾਂਧੀ, ਮੈਡੀਕਲ ਅਫਸਰ (ਆਰਥੋ ਸਰਜਨ), ਜ਼ਿਲ੍ਹਾ ਹਸਪਤਾਲ ਫਾਜ਼ਿਲਕਾ ਅਤੇ ਕਾਰਜਕਾਰੀ ਸੀਨੀਅਰ ਮੈਡੀਕਲ ਅਫਸਰ ਇੰਚਾਰਜ, ਪੀ.ਐਚ.ਸੀ. ਜੰਡਵਾਲਾ ਭੀਮੇਸ਼ਾਹ; ਡਾ. ਪੰਕਜ ਚੌਹਾਣ, ਡੈਂਟਲ ਮੈਡੀਕਲ ਅਫਸਰ, ਸੀ.ਐਚ.ਸੀ. ਡੱਬਵਾਲਾ ਕਲਾਂ ਅਤੇ ਕਾਰਜਕਾਰੀ ਸੀਨੀਅਰ ਮੈਡੀਕਲ ਅਫਸਰ ਇੰਚਾਰਜ, ਸੀ.ਐਚ.ਸੀ. ਡੱਬਵਾਲਾ ਕਲਾਂ; ਡਾ. ਸੋਰਭ ਨਾਰੰਗ, ਮੈਡੀਕਲ ਅਫਸਰ (ਸਕਿਨ), ਸਬ-ਡਵੀਜ਼ਨਲ ਹਸਪਤਾਲ ਅਬੋਹਰ; ਸ੍ਰੀ ਮਨਦੀਪ ਸਿੰਘ, ਅਪਥਾਲਮਿਕ ਅਫਸਰ, ਸੀ.ਐਚ.ਸੀ. ਖੂਈਖੇੜਾ; ਸ੍ਰੀ ਨਿਤਿਨ ਕੁਮਾਰ, ਫਾਰਮੇਸੀ ਅਫਸਰ, ਸੀ.ਐਚ.ਸੀ. ਖੂਈਖੇੜਾ (ਆਰਜ਼ੀ ਡਿਊਟੀ ਸਬ-ਜੇਲ ਫਾਜ਼ਿਲਕਾ); ਸ੍ਰੀ ਅੰਗਰੇਜ਼ ਕੁਮਾਰ, ਭੈਭ. ਮੈਲ. ਟੀ. ਗ੍ਰੇਡ-1 (ਆਰਜ਼ੀ ਡਿਊਟੀ ਸਬ-ਜੇਲ ਫਾਜ਼ਿਲਕਾ), ਸ੍ਰੀਮਤੀ ਮਮਤਾ, ਕੰਪਿਊਟਰ ਆਪਰੇਟਰ ਅਤੇ ਸ੍ਰੀ ਸੰਨੀ ਕੁਮਾਰ, ਵਾਰਡ ਅਟੈਂਡੈਂਟ, ਜ਼ਿਲ੍ਹਾ ਹਸਪਤਾਲ ਫਾਜ਼ਿਲਕਾ ਵੱਲੋਂ ਸੇਵਾਵਾਂ ਦਿੱਤੀਆਂ ਗਈਆਂ।

                ਡਾਕਟਰਾਂ ਦੀ ਟੀਮ ਵੱਲੋਂ ਕੈਦੀਆਂ ਨੂੰ ਦਵਾਈਆਂ ਦੇ ਸਹੀ ਸੇਵਨ, ਨਿੱਜੀ ਸਫਾਈ, ਪੋਸ਼ਣ, ਨਸ਼ਿਆਂ ਤੋਂ ਦੂਰ ਰਹਿਣ ਅਤੇ ਸਿਹਤਮੰਦ ਜੀਵਨਸ਼ੈਲੀ ਅਪਣਾਉਣ ਬਾਰੇ ਵੀ ਜਾਗਰੂਕ ਕੀਤਾ ਗਿਆ। ਇਸ ਮੌਕੇ ਕੈਦੀਆਂ ਨੂੰ ਉਨ੍ਹਾਂ ਦੇ ਕਾਨੂੰਨੀ ਅਧਿਕਾਰਾਂ ਅਤੇ ਮੁਫ਼ਤ ਕਾਨੂੰਨੀ ਸਹਾਇਤਾ ਸਕੀਮਾਂ ਬਾਰੇ ਵੀ ਜਾਣਕਾਰੀ ਦਿੱਤੀ ਗਈ।

            

Leave a Reply

Your email address will not be published. Required fields are marked *