ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਾਜ਼ਿਲਕਾ ਵੱਲੋਂ ਸਿਹਤ ਵਿਭਾਗ, ਫਾਜ਼ਿਲਕਾ ਦੇ ਸਹਿਯੋਗ ਨਾਲ ਸਬ-ਜੇਲ ਫਾਜ਼ਿਲਕਾ ਵਿਖੇ ਕੈਦੀਆਂ ਲਈ ਮੁਫ਼ਤ ਮੈਡੀਕਲ ਚੈਕਅਪ ਕੈਂਪ ਦਾ ਆਯੋਜਨ

ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ (ਮੋਹਾਲੀ) ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਮਾਨਯੋਗ ਸ੍ਰੀ ਧਰਮਿੰਦਰ ਪਾਲ ਸਿੰਗਲਾ, ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਾਜ਼ਿਲਕਾ ਅਤੇ ਸ੍ਰੀਮਤੀ ਰੂਚੀ ਸਵਪਨ ਸ਼ਰਮਾ, ਮਾਨਯੋਗ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਾਜ਼ਿਲਕਾ ਜੀ ਦੁਆਰਾ ਜਾਰੀ ਆਦੇਸ਼ਾਂ ਅਨੁਸਾਰ, ਅੱਜ ਮਿਤੀ 12 ਜੂਨ 2026 ਨੂੰ ਸਬ-ਜੇਲ ਫਾਜ਼ਿਲਕਾ ਵਿਖੇ ਸਿਹਤ ਵਿਭਾਗ, ਫਾਜ਼ਿਲਕਾ ਦੇ ਸਹਿਯੋਗ ਨਾਲ ਕੈਦੀਆਂ ਲਈ ਮੁਫ਼ਤ ਮੈਡੀਕਲ ਚੈਕਅਪ ਕੈਂਪ ਦਾ ਆਯੋਜਨ ਕੀਤਾ ਗਿਆ।
  ਇਹ ਮੈਡੀਕਲ ਕੈਂਪ ਸਿਹਤ ਵਿਭਾਗ ਫਾਜ਼ਿਲਕਾ ਦੇ ਮਾਹਿਰ ਡਾਕਟਰਾਂ ਅਤੇ ਪੈਰਾਮੈਡੀਕਲ ਸਟਾਫ ਦੀ ਟੀਮ ਦੀ ਦੇਖ-ਰੇਖ ਹੇਠ ਲਗਾਇਆ ਗਿਆ। ਕੈਂਪ ਦੌਰਾਨ ਡਾ. ਐਡੀਸਨ ਐਰਿਕ, ਡਾ. ਨੀਲੂ ਚੁੱਘ, ਡਾ. ਨਿਸ਼ਾਂਤ ਸੇਤੀਆ, ਡਾ. ਅਰਪਿਤ ਗੁਪਤਾ, ਡਾ. ਪਿਕਾਕਸ਼ੀ ਅਰੋੜਾ ਅਤੇ ਡਾ. ਸੌਰਭ ਨਾਰੰਗ ਸਮੇਤ ਸਿਹਤ ਵਿਭਾਗ ਦੀ ਵਿਸ਼ੇਸ਼ ਡਾਕਟਰੀ ਟੀਮ ਵੱਲੋਂ ਆਪਣੀਆਂ ਸੇਵਾਵਾਂ ਪ੍ਰਦਾਨ ਕੀਤੀਆਂ ਗਈਆਂ। ਟੀਮ ਵਿੱਚ ਸ਼ਾਮਲ ਮਾਹਿਰ ਡਾਕਟਰਾਂ ਨੇ ਵੱਖ-ਵੱਖ ਬਿਮਾਰੀਆਂ ਨਾਲ ਸੰਬੰਧਤ ਮਰੀਜ਼ਾਂ ਦੀ ਵਿਸਥਾਰਪੂਰਵਕ ਜਾਂਚ ਕੀਤੀ ਅਤੇ ਉਨ੍ਹਾਂ ਨੂੰ ਉਚਿਤ ਚਿਕਿਤਸਾ ਸਲਾਹ ਦਿੱਤੀ। ਇਸ ਦੇ ਨਾਲ ਹੀ ਪੈਰਾਮੈਡੀਕਲ ਸਟਾਫ ਵੱਲੋਂ ਵੀ ਪੂਰੇ ਕੈਂਪ ਦੌਰਾਨ ਸਰਗਰਮ ਭੂਮਿਕਾ ਨਿਭਾਈ ਗਈ, ਜਿਸ ਨਾਲ ਕੈਂਪ ਦੀ ਕਾਰਵਾਈ ਸੁਚਾਰੂ ਢੰਗ ਨਾਲ ਚੱਲੀ। ਕੈਂਪ ਦੌਰਾਨ ਕੈਦੀਆਂ/ਮਰੀਜ਼ਾਂ ਦਾ ਪੂਰੀ ਤਰ੍ਹਾਂ ਮੁਫ਼ਤ ਮੈਡੀਕਲ ਚੈਕਅਪ ਕੀਤਾ ਗਿਆ, ਜਿਸ ਵਿੱਚ ਬਲੱਡ ਪ੍ਰੈਸ਼ਰ, ਸ਼ੂਗਰ, ਤਾਪਮਾਨ, ਵਜ਼ਨ, ਟੀ.ਬੀ., ਦੰਦਾਂ, ਚਮੜੀ ਅਤੇ ਅੱਖਾਂ ਨਾਲ ਸੰਬੰਧਤ ਰੋਗਾਂ ਦੀ ਜਾਂਚ ਕੀਤੀ ਗਈ। ਮਰੀਜ਼ਾਂ ਨੂੰ ਲੋੜ ਅਨੁਸਾਰ ਮੁਫ਼ਤ ਦਵਾਈਆਂ ਵੀ ਮੁਹੱਈਆ ਕਰਵਾਈਆਂ ਗਈਆਂ ਅਤੇ ਗੰਭੀਰ ਬਿਮਾਰੀਆਂ ਵਾਲੇ ਮਰੀਜ਼ਾਂ ਨੂੰ ਅਗਲੀ ਜਾਂਚ ਅਤੇ ਇਲਾਜ ਲਈ ਸਰਕਾਰੀ ਹਸਪਤਾਲਾਂ ਵਿੱਚ ਰੈਫਰ ਕਰਨ ਸੰਬੰਧੀ ਜਾਣਕਾਰੀ ਦਿੱਤੀ ਗਈ।


ਇਸ ਮੌਕੇ ਸਿਹਤ ਵਿਭਾਗ ਦੀ ਟੀਮ ਵੱਲੋਂ ਮਰੀਜ਼ਾਂ ਨੂੰ ਸਿਹਤ ਸੰਭਾਲ, ਦਵਾਈਆਂ ਦੇ ਸਹੀ ਤੇ ਨਿਯਮਿਤ ਸੇਵਨ, ਨਿੱਜੀ ਸਫਾਈ, ਸੰਤੁਲਿਤ ਪੋਸ਼ਣ, ਨਸ਼ਿਆਂ ਤੋਂ ਦੂਰ ਰਹਿਣ ਅਤੇ ਸਿਹਤਮੰਦ ਜੀਵਨਸ਼ੈਲੀ ਅਪਣਾਉਣ ਬਾਰੇ ਵਿਸਥਾਰਪੂਰਵਕ ਜਾਗਰੂਕ ਕੀਤਾ ਗਿਆ। ਨਾਲ ਹੀ, ਕੈਦੀਆਂ ਨੂੰ ਉਨ੍ਹਾਂ ਦੇ ਕਾਨੂੰਨੀ ਅਧਿਕਾਰਾਂ ਅਤੇ ਮੁਫ਼ਤ ਕਾਨੂੰਨੀ ਸਹਾਇਤਾ ਸਕੀਮਾਂ ਬਾਰੇ ਵੀ ਜਾਣਕਾਰੀ ਪ੍ਰਦਾਨ ਕੀਤੀ ਗਈ।
ਇਹ ਕੈਂਪ ਕੈਦੀਆਂ ਦੀ ਸਿਹਤ ਜਾਂਚ ਅਤੇ ਜਾਗਰੂਕਤਾ ਵਧਾਉਣ ਦੇ ਉਦੇਸ਼ ਨਾਲ ਸਫਲਤਾਪੂਰਵਕ ਆਯੋਜਿਤ ਕੀਤਾ ਗਿਆ।
ਕਿਸੇ ਵੀ ਕਿਸਮ ਦੀ ਕਾਨੂੰਨੀ ਸਲਾਹ ਜਾਂ ਸਹਾਇਤਾ ਲਈ ਟੋਲ-ਫ੍ਰੀ ਨੰਬਰ 15100 ਜਾਂ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਾਜ਼ਿਲਕਾ ਦੇ ਟੈਲੀਫੋਨ ਨੰਬਰ 01638-261500 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।

Leave a Reply

Your email address will not be published. Required fields are marked *